13.93C Vancouver
ADS

Jan 29, 2026 6:00 PM - Connect Newsroom - Jasmine Singh

ਐਲਬਰਟਾ ਅਤੇ ਬੀ.ਸੀ. ਦੇ ਪ੍ਰੀਮੀਅਰਜ਼ ਨੇ ਪੀ.ਐਮ.ਕਾਰਨੀ ਨਾਲ ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

Share On
west-coast-pipeline-discussed-as-carney-meets-alberta-and-b-c-premiers-in-ottawa
Prime Minister Mark Carney meets with Alberta Premier Danielle Smith and B.C. Premier David Eby in Ottawa to discuss energy and infrastructure priorities. (Photo: Facebook/Danielle Smith)

ਐਲਬਰਟਾ ਅਤੇ ਬੀ.ਸੀ. ਦੇ ਪ੍ਰੀਮੀਅਰਜ਼ ਨੇ ਬੀਤੇ ਦਿਨ ਔਟਵਾ ਵਿੱਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਭਾਵੇਂ ਪਾਈਪਲਾਈਨ ਦੇ ਮੁੱਦੇ 'ਤੇ ਪਹਿਲਾਂ ਕਾਫੀ ਤਕਰਾਰ ਰਹੀ ਹੈ ਪਰ ਇਸ ਵਾਰ ਮਾਹੌਲ ਕਾਫੀ ਸੁਖਾਵਾਂ ਦੇਖਣ ਨੂੰ ਮਿਲਿਆ। ਐਲਬਰਟਾ ਬੀ.ਸੀ. ਦੇ ਵੈਸਟ ਕੋਸਟ ਤੱਕ ਇੱਕ ਨਵੀਂ ਪਾਈਪਲਾਈਨ ਚਾਹੁੰਦਾ ਹੈ, ਜਿਸ ਦਾ ਈਬੀ ਪਹਿਲਾਂ ਵਿਰੋਧ ਕਰਦੇ ਰਹੇ ਹਨ। ਉਨ੍ਹਾਂ ਦਾ ਤਰਕ ਹੈ ਕਿ ਅਜੇ ਤੱਕ ਕਿਸੇ ਪ੍ਰਾਈਵੇਟ ਕੰਪਨੀ ਨੇ ਇਸ ਵਿੱਚ ਪੈਸਾ ਲਗਾਉਣ ਦੀ ਇੱਛਾ ਨਹੀਂ ਜਤਾਈ।

ਈਬੀ ਨੇ ਸਾਫ਼ ਕੀਤਾ ਕਿ ਪਾਈਪਲਾਈਨ ਦਾ ਪ੍ਰੋਜੈਕਟ ਐਲਬਰਟਾ ਦੀ ਜ਼ਿੰਮੇਵਾਰੀ ਹੈ। ਡੇਵਿਡ ਈਬੀ ਨੇ ਟੈਂਕਰਾਂ 'ਤੇ ਲੱਗੀ ਪਾਬੰਦੀ ਹਟਾਉਣ ਦੇ ਖਿਲਾਫ ਹਨ ਅਤੇ ਫਰਸਟ ਨੇਸ਼ਨ ਨਾਲ ਸਬੰਧਾਂ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਤ ਹਨ।ਪ੍ਰੀਮੀਅਰ ਡੈਨੀਅਲ ਸਮਿਥ ਨੇ ਪਾਈਪਲਾਈਨ ਤੋਂ ਇਲਾਵਾ ਬਿਜਲੀ ਦੇ ਸਬੰਧਾਂ, ਨਿਊਕਲੀਅਰ ਊਰਜਾ ਅਤੇ ਮੌਜੂਦਾ ਬਿਟੂਮਨ ਪਾਈਪਲਾਈਨ ਦੇ ਵਿਸਤਾਰ 'ਤੇ ਜ਼ੋਰ ਦਿੱਤਾ।

ਪੀ.ਐਮ. ਕਾਰਨੀ ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਜ਼ਰੂਰੀ ਦੱਸਿਆ ਅਤੇ ਪਿਛਲੇ ਸਾਲ ਸਮਿਥ ਨਾਲ ਹੋਏ ਊਰਜਾ ਸਮਝੌਤੇ ਦੀ ਵਚਨਬੱਧਤਾ ਦੁਹਰਾਈ। ਪ੍ਰੀਮੀਅਰ ਸਮਿਥ ਨੇ ਭਰੋਸਾ ਦਿੱਤਾ ਹੈ ਕਿ ਉਹ ਫਰਸਟ ਨੇਸ਼ਨ ਨਾਲ ਸਲਾਹ-ਮਸ਼ਵਰਾ ਕਰਨਗੇ ਅਤੇ ਇਸ ਪ੍ਰਕਿਰਿਆ ਦੌਰਾਨ ਬੀ.ਸੀ. ਨੂੰ ਪੂਰੀ ਜਾਣਕਾਰੀ ਦਿੰਦੇ ਰਹਿਣਗੇ। ਪੀ.ਐਮ. ਕਾਰਨੀ ਨੇ ਸੋਸ਼ਲ ਮੀਡੀਆ 'ਤੇ ਇਸ ਮੁਲਾਕਾਤ ਨੂੰ ਸਾਰਥਕ ਦੱਸਿਆ ਅਤੇ ਕਿਹਾ ਕਿ ਤਿੰਨੋਂ ਆਗੂ ਕੈਨੇਡਾ ਦੀ ਮਜ਼ਬੂਤ ਆਰਥਿਕਤਾ ਲਈ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link