13.3C Vancouver
ADS

Aug 14, 2025 6:05 PM - Connect Newsroom

ਵੈਸਟ ਸ਼ੋਰ ਆਰ.ਸੀ.ਐਮ.ਪੀ. ਹਮਲੇ ਦੇ ਸ਼ੱਕੀ ਦੀ ਪਛਾਣ ਕਰਨ ਦੀ ਕਰ ਰਹੀ ਕੋਸ਼ਿਸ਼

Share On
west-shore-rcmp-seek-to-identify-assault-suspect
West Shore RCMP is seeking information from the public to identify a male suspect. (Photo - West Shore RCMP/X)

ਵਿਕਟੋਰੀਆ-ਖੇਤਰ ਦੀ ਇੱਕ ਪਾਰਕ ਵਿਚ ਔਰਤ 'ਤੇ ਹੋਏ ਕਥਿਤ ਹਮਲੇ ਦੇ ਮਾਮਲੇ ਵਿਚ ਵੈਸਟ ਸ਼ੌਰ ਆਰ.ਸੀ.ਐਮ.ਪੀ. ਇੱਕ ਸ਼ੱਕੀ ਦੀ ਤਲਾਸ਼ ਕਰ ਰਹੀ ਹੈ, ਜਿਸ ਦੀ ਪਛਾਣ ਕਰਨ ਲਈ ਜਨਤਾ ਤੋਂ ਜਾਣਕਾਰੀ ਮੰਗ ਗਈ ਹੈ। ਪੁਲਿਸ ਨੇ ਕਿਹਾ ਕਿ ਵਿਊ ਰਾਇਲ ਦੀ ਥੇਟਿਸ ਲੇਕ ਖੇਤਰੀ ਪਾਰਕ ਵਿਚ 12 ਅਗਸਤ ਨੂੰ ਸਵੇਰ 9 ਵਜੇ ਦੇ ਕਰੀਬ ਔਰਤ ਇੱਕ ਪਗਡੰਡੀ 'ਤੇ ਟਹਿਲ ਰਹੀ ਸੀ ਜਦੋਂ ਇੱਕ ਅਣਜਾਣ ਵਿਅਕਤੀ ਝਾੜੀਆਂ ਵਿਚੋਂ ਨਿਕਲ ਕੇ ਉਸ ਕੋਲ ਆਇਆ ਅਤੇ ਔਰਤ ਨੂੰ ਫੜ ਲਿਆ।

ਪੁਲਿਸ ਨੇ ਕਿਹਾ ਕਿ ਇਸ ਘਟਨਾ ਵਿਚ ਔਰਤ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹ ਬਚ ਕੇ ਉਥੋਂ ਨਿਕਲਣ ਵਿਚ ਸਫਲ ਰਹੀ। ਪੁਲਿਸ ਨੇ ਦੱਸਿਆ ਕਿ ਸ਼ੱਕੀ ਇੱਕ ਗੋਰਾ ਹੈ, ਜਿਸ ਨੇ ਘਟਨਾ ਸਮੇਂ ਹਰੇ ਰੰਗ ਦੀ ਸ਼ਾਰਟ ਸਲੀਵ ਟੀ-ਸ਼ਰਟ, ਖਾਕੀ ਪੈਂਟ, ਡਾਰਕ ਬੂਟ ਪਾਏ ਹੋਏ ਸਨ।

ਕਾਰਪੋਰਲ ਕ੍ਰਿਸ ਜੋਏ ਨੇ ਕਿਹਾ ਕਿ ਹਾਲਾਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਇੱਥੇ ਬਹੁਤ ਘੱਟ ਹੁੰਦੀਆਂ ਹਨ ਪਰ ਇਹ ਚਿੰਤਾਜਨਕ ਮਾਮਲਾ ਹੈ ਅਤੇ ਅਸੀਂ ਲੋਕਾਂ ਨੂੰ ਸ਼ੱਕੀ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ ਲਈ ਕਹਿੰਦੇ ਹਾਂ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link