11.09C Vancouver
ADS

Jul 20, 2022 1:06 AM - The Canadian Press

ਬੀ.ਸੀ. ਦੇ ਲੈਂਗਫੋਰਡ 'ਚ ਪੁਲਿਸ ਨੂੰ ਵੱਡੀ ਮਾਤਰਾ 'ਚ ਡਰੱਗਸ ਦੀ ਬਰਾਮਦਗੀ 'ਚ ਮਿਲੀ ਕਾਮਯਾਬੀ, ਹਥਿਆਰ ਵੀ ਹੋਏ ਬਰਾਮਦ

Share On
west-shore-rcmp-stops-720-single-doses-of-suspected-fentanyl-from-distribution-within-our-communities
West Shore RCMP Major Crime Units teamed up during the execution of a search warrant in Langford and seized a significant amount of drugs and multiple weapons. (Photo - West Shore RCMP/Twitter)

ਬੀ.ਸੀ. 'ਚ ਲੈਂਗਫੋਰਡ ਦੇ ਇੱਕ 32 ਸਾਲਾ ਆਦਮੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਨੂੰ ਵਿਅਕਤੀ ਕੋਲੋਂ ਹਥਿਆਰ ਅਤੇ ਵੱਡੀ ਮਾਤਰਾ 'ਚ ਡਰੱਗਸ ਬਰਾਮਦ ਹੋਏ ਹਨ।

ਇਹ ਬਰਾਮਦਗੀ ਗੋਲਡਸਟਰੀਮ ਐਵੀਨਿਊ ਕੋਲ ਸਥਿਤ ਘਰ ਤੋਂ ਹੋਈ ਦੱਸੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਅਫਸਰਾਂ ਨੇ ਫੇਅਰਵੇ ਐਵੀਨਿਊ ਦੇ 600 ਬਲੌਕ 'ਚ ਸਥਿਤ ਇੱਕ ਘਰ 'ਚ ਤਲਾਸ਼ੀ ਨੂੰ ਅੰਜਾਮ ਦਿੱਤਾ ਸੀ।

ਮਾਮਲਾ 8 ਜੁਲਾਈ ਦਾ ਦੱਸਿਆ ਗਿਆ ਹੈ।

ਇਸ ਦੌਰਾਨ ਪੁਲਿਸ ਨੂੰ ਸ਼ੱਕੀ ਫੈਂਟਾਨਿਲ ਦੀਆਂ 720 ਖੁਰਾਕਾਂ, ਸ਼ੱਕੀ ਮੈਥਮਫਿਟਾਮਿਨ ਦੀਆਂ 2,490 ਖੁਰਾਕਾਂ, ਸ਼ੱਕੀ ਕੋਕੇਨ ਦੀਆਂ 160 ਖੁਰਾਕਾਂ ਅਤੇ ਵੱਡੀ ਮਾਤਰਾ 'ਚ ਫਾਰਮਾਸਿਉਟਿਕਲ ਡਰੱਗਸ ਬਰਾਮਦ ਕੀਤੇ।

ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਮਾਮਲੇ 'ਚ ਮੰਗਲਵਾਰ ਨੂੰ ਜਾਣਕਾਰੀ ਜਾਰੀ ਕੀਤੀ।

ਪੁਲਿਸ ਨੂੰ ਇੱਕ ਸ਼ੌਟਗੰਨ, ਐਮਿਊਨਿਸ਼ਨ, ਏਅਰਸੌਫਟ ਗੰਨਸ ਅਤੇ ਕੈਸ਼ ਵੀ ਬਰਾਮਦ ਹੋਇਆ।

ਵਿਅਕਤੀ ਦੀ ਅਕਤੂਬਰ 'ਚ ਕੋਰਟ 'ਚ ਪੇਸ਼ੀ ਹੋਵੇਗੀ ਅਤੇ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਸੀ।

ਪੁਲਿਸ ਅਨੁਸਾਰ ਡਰੱਗਸ ਸੰਬੰਧੀ ਵਧੇਰੇ ਜਾਂਚ ਜਾਰੀ ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link