21.14C Vancouver
ADS

Sep 8, 2026 4:53 PM - Connect Newsroom - Ramandeep Kaur with files from The Canadian Press

ਵੈਸਟ ਬੈਂਕ ਦੀਆਂ ਇਜ਼ਰਾਈਲੀ ਬਸਤੀਆਂ ਖ਼ਿਲਾਫ਼ ਪੱਛਮੀ ਦੇਸ਼ਾਂ ਦਾ ਵੱਡਾ ਕਦਮ

Share On
western-countries-take-major-step-against-israeli-settlements-in-west-bank
They said the ongoing settlement expansion amounts to the seizure of Palestinian land and the forced displacement of Palestinians. (Photo: The Canadian Press)

ਕੈਨੇਡਾ, ਫਰਾਂਸ ਅਤੇ ਬ੍ਰਿਟੇਨ ਸਮੇਤ 12 ਤੋਂ ਵੱਧ ਪੱਛਮੀ ਦੇਸ਼ਾਂ ਨੇ ਇਜ਼ਰਾਇਲ ਦੇ ਕਬਜ਼ੇ ਵਾਲੇ ਵੈਸਟ ਬੈਂਕ ਵਿਚ ਗੈਰ-ਕਾਨੂੰਨੀ ਇਜ਼ਰਾਈਲੀ ਬਸਤੀਆਂ ਤੋਂ ਹੋਣ ਵਾਲੇ ਹਰ ਕਿਸਮ ਦੇ ਇੰਪੋਟ 'ਤੇ ਮੁਕੰਮਲ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਸਾਂਝੇ ਕਦਮ ਵਿਚ ਇਨ੍ਹਾਂ ਦੇਸ਼ਾਂ ਨੇ ਇੱਕ ਸਖ਼ਤ ਬਿਆਨ ਜਾਰੀ ਕਰਕੇ ਇਜ਼ਰਾਈਲ ਸਰਕਾਰ ਵੱਲੋਂ ਵੈਸਟ ਬੈਂਕ ਖਿੱਤੇ ਵਿਚ ਬਸਤੀਆਂ ਦੇ ਲਗਾਤਾਰ ਕੀਤੇ ਜਾ ਰਹੇ ਵਿਸਥਾਰ ਅਤੇ ਉੱਥੇ ਵੱਧ ਰਹੀ ਹਿੰਸਾ ਦੀ ਸਖ਼ਤ ਨਿੰਦਾ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਫਲਸਤੀਨੀ ਜ਼ਮੀਨ ਹੜੱਪਣ ਅਤੇ ਉੱਥੋਂ ਦੇ ਲੋਕਾਂ ਨੂੰ ਜਬਰਨ ਉਜਾੜਨ ਦੇ ਬਰਾਬਰ ਦੱਸਿਆ ਹੈ।

ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਬਿਆਨ ਵਿਚ ਯੂਰਪੀ ਦੇਸ਼ਾਂ ਨਾਲ ਮਿਲ ਕੇ Two-State Solution ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਥੇ ਹੀ, ਇਸ ਮਾਮਲੇ 'ਤੇ ਪ੍ਰਤੀਕਰਿਆ ਦਿੰਦਿਆਂ ਇਜ਼ਰਾਈਲ ਵਿਚ ਤਾਇਨਾਤ ਅਮਰੀਕੀ ਰਾਜਦੂਤ ਮਾਈਕ Huckabee ਨੇ ਇਸ ਫੈਸਲੇ ਨੂੰ ਗੈਰ-ਵਾਜਬ ਅਤੇ ਇਜ਼ਰਾਈਲੀ ਸਰਕਾਰ ਤੇ ਯਹੂਦੀ ਲੋਕਾਂ ਨਾਲ ਵਿਤਕਰਾ ਕਰਾਰ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਕਦਮ ਕਾਰਨ ਬ੍ਰਿਟੇਨ ਤੇ ਹੋਰ ਦੇਸ਼ਾਂ ਨੂੰ ਅਮਰੀਕਾ ਤੇ ਇਜ਼ਰਾਈਲ ਵੱਲੋਂ ਜਵਾਬੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Latest news

bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link