15.66C Vancouver
ADS

May 22, 2020 2:03 AM -

ਵੈਸਟਜੈਟ ਨੇ ਲੇਬਰ ਮੰਤਰੀ ਤੋਂ ਲੇਆਫਸ 'ਚ ਅੜਿੱਕੇ ਪੇਸ਼ ਕਰਦੇ ਨਿਯਮਾਂ 'ਚ ਛੋਟ ਦੀ ਕੀਤੀ ਮੰਗ

Share On
westjet-asks-minister-for-labour-code-exemptions-affecting-layoffs
(File) - WestJet Airlines Ltd. says it has asked the federal labour minister for an exemption to Canada Labour Code provisions to facilitate group terminations. The Canadian Press

ਵੈਸਟਜੈਟ ਏਅਰਲਾਈਨਜ਼ ਨੇ ਆਖਿਆ ਹੈ ਕਿ ਉਨ੍ਹਾਂ ਵੱਲੋਂ ਫੈਡਰਲ ਲੇਬਰ ਮੰਤਰੀ ਤੋਂ ਕੈਨੇਡਾ ਲੇਬਰ ਕੋਡ (Canada Labour Code) ਦੇ ਨਿਯਮਾਂ 'ਚ ਢਿੱਲ ਦੇਣ ਦੀ ਮੰਗ ਕੀਤੀ ਗਈ ਹੈ।

ਅਜਿਹਾ ਗਰੁੱਪ ਟਰਮੀਨੇਸ਼ਨਜ਼ (group terminations) ਨੂੰ ਅੰਜਾਮ ਦੇਣ ਲਈ ਆਖਿਆ ਗਿਆ ਹੈ।

ਕੰਪਨੀ ਨੇ ਇੱਕ ਈਮੇਲ 'ਚ ਆਖਿਆ ਕਿ ਨਿਯਮਾਂ ਤੋਂ ਛੋਟ ਦੇ ਆਸਰੇ ਉਨ੍ਹਾਂ ਨੂੰ ਸਮੇਂ ਸਿਰ ਫੈਸਲੇ ਲੈਣ 'ਚ ਆਸਾਨੀ ਹੋਵੇਗੀ।

ਕੰਪਨੀ ਦਾ ਕਹਿਣਾ ਹੈ ਕਿ ਕੋਵਿਡ-19 ਕਾਰਨ ਬਣੇ ਹਾਲਾਤਾਂ ਵਿਚਾਲੇ ਟ੍ਰੈਵਲਿੰਗ ਡਿਮਾਂਡ (travelling demand) ਬੇਹੱਦ ਪ੍ਰਭਾਵਿਤ ਹੋਈ ਹੈ। ਇਸ ਸੰਬੰਧੀ ਫੈਡਰਲ ਸਰਕਾਰ ਨੂੰ ਇੱਕ ਚਿੱਠੀ ਭੇਜੀ ਗਈ ਹੈ।

ਇਹ ਚਿੱਠੀ 27 ਅਪ੍ਰੈਲ ਨੂੰ ਲੇਬਰ ਮੰਤਰੀ ਫਿਲੋਮੇਨਾ ਟੈਸੀ (Filomena Tassi) ਨੂੰ ਵਾਈਸ-ਪ੍ਰੈਜ਼ੀਡੈਂਟ ਮਾਈਕ ਪੋਰਟਰ ਵੱਲੋਂ ਭੇਜੀ ਗਈ ਸੀ।

ਉਨ੍ਹਾਂ ਚਿੱਠੀ 'ਚ ਮੰਗ ਪੇਸ਼ ਕੀਤੀ ਹੈ ਕਿ ਵੈਸਟਜੈਟ ਵੱਲੋਂ ਕੁਝ ਕਰਮਚਾਰੀਆਂ ਨੂੰ ਹਟਾਇਆ ਜਾਣਾ ਹੈ, ਪਰ ਕੁਝ ਨਿਯਮ ਅਜਿਹਾ ਕਰਨ 'ਚ ਗੰਭੀਰ ਅੜਿੱਕੇ ਪੇਸ਼ ਕਰ ਸਕਦੇ ਹਨ।

ਵੈਸਟਜੈਟ ਦੇ ਫਲਾਈਟ ਅਟੈਂਡੈਂਟਸ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦੇ ਇੱਕ ਅਧਿਕਾਰੀ, ਕ੍ਰਿਸ ਰੌਇਨਬੁਸ਼ (Chris Rauenbusch) ਨੇ ਕਿਹਾ ਕਿ ਜੇਕਰ ਨਿਯਮਾਂ 'ਚ ਛੋਟ ਦਿੱਤੀ ਜਾਂਦੀ ਹੈ, ਤਾਂ 50 ਤੋਂ ਵਧੇਰੇ ਵਰਕਰਾਂ ਨੂੰ ਕੱਢੇ ਜਾਣ ਮੌਕੇ ਦਿੱਤਾ ਜਾਣ ਵਾਲਾ 16 ਹਫ਼ਤੇ ਦਾ ਨੋਟਿਸ ਦੇਣ ਤੋਂ ਵੀ ਛੋਟ ਮਿਲ ਜਾਵੇਗੀ, ਅਤੇ ਇਸ ਦੇ ਚਲਦਿਆਂ ਮਾਸ ਲੇਆਫਸ (mass layoffs) ਲਈ ਦਰਵਾਜ਼ੇ ਖੁੱਲ੍ਹ ਜਾਣਗੇ।

ਬੀਤੇ ਹਫ਼ਤੇ ਏਅਰ ਕੈਨੇਡਾ ਨੇ ਕਿਹਾ ਸੀ ਕਿ ਉਹ 20,000 ਦੇ ਕਰੀਬ ਕਰਮਚਾਰੀਆਂ ਨੂੰ ਲੇਆਫ ਕਰਨਗੇ। ਪਰ ਵੈਸਟਜੈਟ ਦਾ ਕਹਿਣਾ ਹੈ ਕਿ ਕਰਮਚਾਰੀਆਂ ਨੂੰ ਕੱਢਣ ਸੰਬੰਧੀ ਗਿਣਤੀ ਦਾ ਫ਼ਿਲਹਾਲ ਫੈਸਲਾ ਨਹੀਂ ਲਿਆ ਗਿਆ ਹੈ।

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link