15.18C Vancouver
ADS

Jul 30, 2026 1:47 PM - Connect Newsroom - Ramanpreet kaur with files from The Canadian Press

ਵੈਸਟਜੈੱਟ ਏਅਰਲਾਈਨ ਦੇ ਫਲਾਈਟ ਅਟੈਂਡੈਂਟਾਂ ਦੀ ਯੂਨੀਅਨ ਵੱਲੋਂ ਹੜਤਾਲ ਦਾ ਨੋਟਿਸ ਜਾਰੀ

Share On
westjet-flight-attendants-issue-72-hour-strike-notice-as-labour-talks-continue
A WestJet aircraft is seen at Calgary International Airport as negotiations continue between the airline and its flight attendants' union ahead of a possible labour disruption. (Photo: The Canadian Press)

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈਟ ਦੇ 4,400 ਫਲਾਈਟ ਅਟੈਂਡੈਂਟ ਦੀ ਯੂਨੀਅਨ ਨੇ ਕੰਪਨੀ ਨੂੰ 72 ਘੰਟਿਆਂ ਦਾ ਸਟ੍ਰਾਈਕ ਨੋਟਿਸ ਦੇ ਦਿੱਤਾ ਹੈ, ਜਿਸ ਕਾਰਨ ਐਤਵਾਰ ਨੂੰ ਹੜਤਾਲ ਸ਼ੁਰੂ ਹੋ ਸਕਦੀ ਹੈ। ਇਸ ਦੇ ਜਵਾਬ ਵਿਚ ਵੈਸਟਜੈੱਟ ਨੇ ਵੀ ਯੂਨੀਅਨ ਨੂੰ ਲੌਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਹਾਲਾਂਕਿ ਦੋਵੇਂ ਧਿਰਾਂ ਵਿਚਾਲੇ ਸਮਝੌਤੇ ਲਈ ਗੱਲਬਾਤ ਅਜੇ ਵੀ ਚੱਲ ਰਹੀ ਹੈ ਪਰ ਜੇਕਰ ਨੋਟਿਸ ਸਮੇਂ ਵਿਚਕਾਰ ਕੋਈ ਹੱਲ ਨਾ ਨਿਕਲਿਆ ਤਾਂ ਸ਼ੁੱਕਰਵਾਰ ਤੋਂ ਹੀ ਫਲਾਈਟਸ ਨੂੰ ਗਰਾਊਂਡ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਲੌਂਗ ਵੀਕੈਂਡ ਦੇ ਇਸ ਰੁਝੇਵੇਂ ਭਰੇ ਟਰੈਵਲ ਸੀਜ਼ਨ ਦੌਰਾਨ ਪੈਦਾ ਹੋਏ ਇਸ ਵਿਵਾਦ ਦਾ ਕਾਰਨ ਗਰਾਊਂਡ ਡਿਊਟੀਆਂ ਦੇ ਸਮੇਂ ਦੀ ਪੇਅ ਨਾ ਮਿਲਣਾ ਅਤੇ ਵਧਦੀ ਮਹਿੰਗਾਈ ਮੁਤਾਬਕ Wage rate ਨਾ ਹੋਣਾ ਹੈ, ਜਦੋਂ ਕਿ ਏਅਰਲਾਈਨ ਦਾ ਕਹਿਣਾ ਹੈ ਕਿ ਉਹ hourly rate ਦੀ ਬਜਾਏ "credit hour" system ਤਹਿਤ ਪੂਰਾ ਭੁਗਤਾਨ ਕਰਦੀ ਹੈ।

ਕੰਪਨੀ ਅਤੇ ਯੂਨੀਅਨ ਲੀਡਰਸ਼ਿਪ ਇਸ ਹੜਤਾਲ ਨੂੰ ਟਾਲਣ ਲਈ ਲਗਾਤਾਰ ਆਖਰੀ ਦੌਰ ਦੀ ਗੱਲਬਾਤ ਕਰ ਰਹੇ ਹਨ। ਇਸ ਵਿਚਕਾਰ ਵੈਸਟਜੈੱਟ ਨੇ ਛੋਟ ਦਿੱਤੀ ਹੈ ਕਿ ਜਿਹੜੇ ਲੋਕਾਂ ਨੇ 30 ਜੁਲਾਈ ਤੋਂ 4 ਅਗਸਤ ਵਿਚਕਾਰ ਸਫ਼ਰ ਕਰਨਾ ਹੈ ਉਹ ਬਿਨਾਂ ਕਿਸੇ ਵਾਧੂ ਫੀਸ ਦੇ ਆਪਣੀ ਟਿਕਟ ਬਦਲ ਸਕਦੇ ਹਨ ਜਾਂ ਕੈਂਸਲ ਕਰਵਾ ਸਕਦੇ ਹਨ। ਉਥੇ ਹੀ ਜੇਕਰ ਹੜਤਾਲ ਹੁੰਦੀ ਹੈ ਤਾਂ ਰੋਜ਼ਾਨਾ 600 ਤੋਂ ਵੱਧ ਫਲਾਈਟ ਅਤੇ ਲਗਭਗ 70,000 ਯਾਤਰੀ ਪ੍ਰਭਾਵਿਤ ਹੋ ਸਕਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link