13.55C Vancouver
ADS

Jul 29, 2026 5:37 PM - Connect Newsroom - Ramanpreet kaur with files from The Canadian Press

ਵੈਸਟਜੈਟ ਫਲਾਈਟ ਅਟੈਂਡੈਂਟਸ ਨਾਲ ਆਪ੍ਰੇਸ਼ਨਲ ਵਿੰਡ-ਡਾਊਨ ਕਰਾਰ, ਪਰ ਬਣਿਆ ਹੋਇਆ ਹੜਤਾਲ ਦਾ ਖਤਰਾ

Share On
westjet-flight-attendants-sign-operational-wind-down-agreement-as-aug-2-strike-deadline-approaches
WestJet says passengers with flights booked between July 30 and Aug. 4 may change their reservation once or cancel their trip without paying additional fees. (Photo: The Canadian Press)

ਵੈਸਟਜੈੱਟ ਅਤੇ ਇਸ ਦੇ ਲਗਭਗ 4,400 ਫਲਾਈਟ ਅਟੈਂਡੈਂਟ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਨੇ ਸੰਭਾਵੀ ਹੜਤਾਲ ਦੇ ਸੂਰਤ ਵਿਚ ਜਹਾਜ਼ਾਂ ਨੂੰ ਸੁਰੱਖਿਅਤ ਤਰੀਕੇ ਨਾਲ ਜ਼ਮੀਨ 'ਤੇ ਉਤਾਰਨ ਅਤੇ ਕੈਬਿਨ ਕਰੂ ਦੀ ਘਰ ਵਾਪਸੀ ਯਕੀਨੀ ਬਣਾਉਣ ਲਈ ਇੱਕ operational wind-down ਯੋਜਨਾ 'ਤੇ ਦਸਤਖਤ ਕੀਤੇ ਹਨ। ਖ਼ਦਸ਼ਾ ਹੈ ਕਿ ਜੇਕਰ ਦੋਵਾਂ ਧਿਰਾਂ ਵਿਚਕਾਰ ਕੋਈ ਸਮਝੌਤਾ ਨਹੀਂ ਹੁੰਦਾ ਤਾਂ ਫਲਾਈਟ ਅਟੈਂਡੈਂਟ 2 ਅਗਸਤ ਤੋਂ ਹੜਤਾਲ 'ਤੇ ਜਾ ਸਕਦੇ ਹਨ,ਜਿਸ ਕਾਰਨ ਅਗਸਤ ਦੇ ਲੌਂਗ ਵੀਕਐਂਡ ਦੌਰਾਨ ਹਜ਼ਾਰਾਂ ਮੁਸਾਫ਼ਰਾਂ ਦੇ ਸਫ਼ਰ 'ਤੇ ਅਸਰ ਪੈਣ ਦਾ ਖ਼ਦਸ਼ਾ ਹੈ।

ਨਿਯਮਾਂ ਅਨੁਸਾਰ ਯੂਨੀਅਨ ਨੂੰ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ 72 ਘੰਟੇ ਦਾ ਨੋਟਿਸ ਦੇਣਾ ਲਾਜ਼ਮੀ ਹੈ, ਜਿਸ ਦਾ ਮਤਲਬ ਹੈ ਕਿ ਜੇਕਰ ਨੋਟਿਸ ਦਿੱਤਾ ਜਾਂਦਾ ਹੈ ਤਾਂ ਸ਼ੁੱਕਰਵਾਰ ਤੋਂ ਹੀ ਕੁਝ ਉਡਾਣਾਂ ਰੱਦ ਹੋਣੀਆਂ ਸ਼ੁਰੂ ਹੋ ਸਕਦੀਆਂ ਹਨ।

ਵੈਸਟਜੈੱਟ ਦਾ ਕਹਿਣਾ ਹੈ ਕਿ 30 ਜੁਲਾਈ ਤੋਂ 4 ਅਗਸਤ ਵਿਚਕਾਰ ਬੁੱਕ ਕੀਤੀਆਂ flights ਵਾਲੇ ਯਾਤਰੀ ਬਿਨਾਂ ਕਿਸੇ ਵਾਧੂ ਫੀਸ ਦੇ ਇੱਕ ਵਾਰ ਟਿਕਟ ਬਦਲ ਸਕਦੇ ਹਨ ਜਾਂ ਇਸ ਨੂੰ ਰੱਦ ਕਰ ਸਕਦੇ ਹਨ। ਹੜਤਾਲ ਹੋਵੇਗੀ ਜਾਂ ਨਹੀਂ ਇਹ ਮੁੱਖ ਤੌਰ 'ਤੇ ਇਸ ਗੱਲ 'ਤੇ ਨਿਰਭਰ ਕਰ ਸਕਦਾ ਹੈ ਕਿ ਦੋਵੇਂ ਗੱਲਬਾਤ ਕਰਨ ਵਾਲੀਆਂ ਟੀਮਾਂ ਗਰਾਊਂਡ ਪੇਅ ਅਤੇ ਬੋਰਡਿੰਗ ਪੇਅ 'ਤੇ ਕੀ ਫ਼ੈਸਲਾ ਲੈਂਦੀਆਂ ਹਨ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link