9.64C Vancouver
ADS

Jul 15, 2026 4:43 PM - Connect Newsroom - Ramandeep Kaur with files from The Canadian Press

ਵੈਸਟਜੈੱਟ ਫਲਾਈਟ ਅਟੈਂਡੈਂਟਾਂ ਹੜਤਾਲ ਦੇ ਹੱਕ ਵਿੱਚ ,ਅਗਸਤ 'ਚ ਯਾਤਰਾ ਪ੍ਰਭਾਵਿਤ ਹੋਣ ਦੀ ਸੰਭਾਵਨਾ

Share On
westjet-flight-attendants-vote-99-4-in-favour-of-strike-as-august-long-weekend-travel-faces-disruption
A WestJet aircraft is seen at Calgary International Airport. The airline's flight attendants voted 99.4 per cent in favour of strike action, according to their union. (Photo: The Canadian Press)

ਵੈਸਟਜੈੱਟ ਦੇ ਫਲਾਈਟ ਅਟੈਂਡੈਂਟ ਦੀ ਯੂਨੀਅਨ ਨੇ ਉਸ ਦੇ 99.4 ਫੀਸਦੀ ਮੈਂਬਰਾਂ ਵਲੋਂ ਹੜਤਾਲ ਦੇ ਪੱਖ ਵਿਚ ਵੋਟ ਪਾਏ ਜਾਣ ਦਾ ਐਲਾਨ ਕੀਤਾ ਹੈ, ਜਿਸ ਕਾਰਨ ਅਗਸਤ ਦੇ ਲੌਂਗ ਵੀਕੈਂਡ ਦੌਰਾਨ ਹਜ਼ਾਰਾਂ ਕੈਨੇਡੀਅਨ ਦੀਆਂ ਯਾਤਰਾ ਯੋਜਨਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਬੁੱਧਵਾਰ ਨੂੰ ਸਵੇਰੇ ਆਏ ਵੋਟਿੰਗ ਦੇ ਨਤੀਜਿਆਂ ਮੁਤਾਬਕ,ਯੂਨੀਅਨ ਦੀ ਅਗਵਾਈ ਹੇਠ ਏਅਰਲਾਈਨ ਦੇ ਕਰੀਬ 4,400 ਫਲਾਈਟ ਅਟੈਂਡੈਂਟ ਡੀਲ ਨਾ ਹੋਣ ਦੀ ਸੂਰਤ ਵਿਚ 2 ਅਗਸਤ ਨੂੰ ਕਾਨੂੰਨੀ ਤੌਰ 'ਤੇ ਹੜਤਾਲ ਕਰਨ ਦੇ ਸਮਰਥ ਹੋ ਗਏ ਹਨ।

ਇਸ ਕੰਟਰੈਕਟ ਵਿਵਾਦ ਵਿਚ ਮੁੱਖ ਮੁੱਦੇ ਤਨਖਾਹਾਂ ਨੂੰ ਮਹਿੰਗਾਈ ਦੇ ਹਿਸਾਬ ਨਾਲ ਵਧਾਉਣਾ, ਵਰਕਿੰਗ ਕੰਡੀਸ਼ਨ ਵਿਚ ਸੁਧਾਰ ਕਰਨਾ ਅਤੇ ਡਿਊਟੀ ਦੇ ਸਾਰੇ ਘੰਟਿਆਂ ਦਾ ਭੁਗਤਾਨ ਕਰਵਾਉਣਾ ਸ਼ਾਮਲ ਹਨ। ਵੈਸਟਜੈੱਟ ਦੇ ਸੀਈਓ ਅਲੈਕਸਿਸ ਵਾਨ ਹੋਏਂਸਬਰੋਚ ਨੇ ਕਿਹਾ ਕਿ ਏਅਰਲਾਈਨ ਗੱਲਬਾਤ ਦੀ ਮੇਜ਼ 'ਤੇ ਅਜਿਹੇ ਸਮਝੌਤੇ 'ਤੇ ਪਹੁੰਚਣ ਲਈ ਵਚਨਬੱਧ ਹੈ ਜੋ ਵਰਕਰਜ਼ ਅਤੇ ਕੰਪਨੀ ਦੋਵਾਂ ਦੇ ਹੱਕ ਵਿਚ ਹੋਵੇ।

ਗੌਰਤਲਬ ਹੈ ਕਿ ਜੇਕਰ ਫਲਾਈਟ ਅਟੈਂਡੈਂਟ ਨੂੰ ਹੜਤਾਲ 'ਤੇ ਜਾਣ ਲਈ ਮਜ਼ਬੂਰ ਹੋਣਾ ਪੈਂਦਾ ਹੈ ਤਾਂ ਦੇਸ਼ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਨੂੰ ਜਹਾਜ਼ ਖੜ੍ਹੇ ਕਰਨੇ ਪੈ ਸਕਦੇ ਹਨ, ਹੜਤਾਲ ਦੀ ਸੰਭਾਵੀ ਤਾਰੀਖ਼ ਕਈ ਕੈਨੇਡੀਅਨ ਸੂਬਿਆਂ ਵਿਚ ਆਉਣ ਵਾਲੀ ਛੁੱਟੀ ਤੋਂ ਠੀਕ ਇੱਕ ਦਿਨ ਪਹਿਲਾਂ ਦੀ ਹੈ, ਜੋ ਕਿ ਸਾਲ ਦਾ ਸਭ ਤੋਂ ਵਿਅਸਤ ਯਾਤਰਾ ਦਾ ਸਮਾਂ ਹੁੰਦਾ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link