10.17C Vancouver
ADS

May 19, 2023 7:46 PM - Connect News

ਵੈਸਟਜੈੱਟ ਪਾਇਲਟ, ਏਅਰਲਾਈਨ ਹੜਤਾਲ ਤੋਂ ਪਹਿਲਾਂ ਅਸਥਾਈ ਸੌਦੇ 'ਤੇ ਪਹੁੰਚੇ: ਯੂਨੀਅਨ

Share On
westjet-pilots-airline-reach-tentative-deal-ahead-of-strike-union
Passengers are advised to check the timing and status of their flight in advance.

ਵੇਸਟਜੇਟ ਅਤੇ ਵੇਸਟਜੇਟ ਦੇ ਪਾਇਲਟਾਂ ਦੀ ਨੁਮਾਇੰਦਗੀ ਕਾਰਨ ਵਾਲੀ ਯੂਨੀਅਨ ਦੇ ਦਰਮਿਆਨ ਅੱਜ ਸਵੇਰੇ ਅਸਥਾਈ ਸਮਝੌਤਾ ਹੋ ਗਿਆ ਹੈ।

ਏਅਰਲਾਈਨ ਵਲੋਂ ਆਪਣੇ ਓਪ੍ਰੇਸ਼ਨਸ ਨੂੰ ਮੁੜ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਪਰ ਏਅਰਲਾਈਨ ਦਾ ਕਹਿਣਾ ਹੈ ਕਿ ਕਿਉਂਕਿ ਕਈ ਫਲਾਈਟਾਂ ਪਹਿਲਾਂ ਤੋਂ ਹੀ ਰੱਦ ਕੀਤੀਆਂ ਗਈਆਂ ਸਨ, ਇਸ ਲਈ ਓਪ੍ਰੇਸ਼ਨਸ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਵਿਚ ਕੁਝ ਸਮਾਂ ਲੱਗ ਜਾਵੇਗਾ।

ਯਾਤਰੀਆਂ ਨੂੰ ਆਪਣੀ ਫਲਾਈਟ ਦਾ ਸਮਾਂ ਅਤੇ ਸਟੇਟਸ ਪਹਿਲਾਂ ਤੋਂ ਹੀ ਚੈੱਕ ਕਰਨ ਦੀ ਤਕਦੀਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ ਜਦ ਦੋਵਾਂ ਧਿਰਾਂ ਦਰਮਿਆਨ ਗੱਲਬਾਤ ਕਿਸੇ ਨਤੀਜੇ ਤੇ ਨਹੀਂ ਸੀ ਪਹੁੰਚੀ ਤਾਂ ਉਸ ਵੇਲੇ ਕੈਨੇਡਾ ਦੇ ਅੰਦਰ, ਕੈਨੇਡਾ ਅਤੇ ਯੂ.ਐਸ ਦੇ ਦਰਮਿਆਨ ਅਤੇ ਕੁਝ ਵਿਦੇਸ਼ੀ ਉਡਾਣਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link