11.16C Vancouver
ADS

Jul 22, 2021 10:34 PM -

ਸੂਬਾ ਅਧਿਕਾਰੀਆਂ ਨੇ ਮੰਨਿਆ ਐਂਟੀ ਮੁਸਲਿਮ ਹਮਲਿਆਂ ਅਤੇ ਸੋਸ਼ਲ ਮੀਡੀਆ ਟਿੱਪਣੀਆਂ 'ਚ ਹੋਇਆ ਵਾਧਾ

Share On
weve-seen-a-significant-increase-in-hateful-attacks-and-social-media-comments-against-muslims-across-canada
“Over the past year, we’ve seen a significant increase in hateful attacks against Muslims across Canada." (Photo - Rachna Singh/Twitter)

ਫੈਡਰਲ ਸਰਕਾਰ ਵੱਲੋਂ ਇਸਲਾਮੋਫੋਬੀਆ ਨਾਲ ਸੰਬੰਧਤ ਇੱਕ ਸੰਮਿਟ ਕਰਵਾਇਆ ਜਾ ਰਿਹਾ ਹੈ।

ਦੇਸ਼ 'ਚ ਵਾਪਰੀਆਂ ਕੁਝ ਐਂਟੀ ਮੁਸਲਿਮ ਗਤੀਵਿਧੀਆਂ ਵਿਚਾਲੇ ਇਹ ਸੰਮਿਟ ਕਰਵਾਇਆ ਜਾ ਰਿਹਾ ਹੈ।

ਇਸ ਬਾਰੇ ਅੱਜ ਬੀ.ਸੀ. ਦੀ ਐਂਟੀ ਰੇਸਿਸਮ ਇਨੀਸ਼ੀਏਟਿਵਸ ਦੀ ਪਾਰਲੀਅਮੈਂਟਰੀ ਸੈਕਰੇਟਰੀ, ਰਚਨਾ ਸਿੰਘ ਅਤੇ ਸੂਬੇ ਦੀ ਸਿੱਖਿਆ ਮੰਤਰੀ ਜੈਨੀਫਰ ਵਾਈਟਸਾਈਡ ਨੇ ਇੱਕ ਬਿਆਨ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਬੀਤੇ ਕਰੀਬ ਇੱਕ ਸਾਲ 'ਚ ਦੇਸ਼ 'ਚ ਮੁਸਲਿਮ ਲੋਕਾਂ ਖਿਲਾਫ ਨਫਰਤੀ ਹਮਲਿਆਂ 'ਚ ਵਾਧਾ ਹੋਇਆ ਹੈ।

ਜੂਨ 'ਚ ਔਂਟੈਰੀਓ ਦੇ ਲੰਡਨ 'ਚ ਵਾਪਰੇ ਹਮਲੇ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀ ਐਂਟੀ-ਮੁਸਲਿਮ ਕਮੈਂਟਸ 'ਚ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਸਭ ਬੇਹੱਦ ਨਿਰਾਸ਼ਾਜਨਕ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਪ੍ਰਕਾਰ ਦੇ ਭੇਦਭਾਵ ਨਾਲ ਨਜਿੱਠਣ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ ਕਿਹਾ ਨਹੀਂ ਜਾ ਰਿਹਾ ਬਲਕਿ ਸਰਕਾਰ ਐਕਸ਼ਨ ਲਈ ਤਿਆਰ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link