13.91C Vancouver
ADS

Sep 1, 2020 9:28 PM -

ਪੰਜਾਬ 'ਚ ਮੇਰੇ ਪਰਿਵਾਰ ਨਾਲ ਜੋ ਵਾਪਰਿਆ, ਉਹ ਭਿਆਨਕ ਸੀ: ਸੁਰੇਸ਼ ਰੈਨਾ

Share On
what-happened-to-my-family-in-punjab-was-horrible-suresh-raina
A Special Investigation Team (SIT) is probing the alleged killing of cricketer Suresh Raina's uncle and cousin case, said Punjab police on Tuesday. Photo-ANI

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸੁਰੇਸ਼ ਰੈਨਾ ਦੇ ਫੁਫੜ ਤੇ ਉਸ ਦੇ ਚਚੇਰੇ ਭਰਾ ਦੀ ਪਠਾਨਕੋਟ ਕੋਲ ਹੋਈ ਹੱਤਿਆ ਦੇ ਮਾਮਲੇ 'ਚ ਜਾਂਚ ਲਈ SIT ਦਾ ਗਠਨ ਕੀਤਾ ਗਿਆ ਹੈ।

ਪਠਾਨਕੋਟ ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਕਾਬੂ ਕੀਤੇ ਜਾਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਕੈਪਟਨ ਸਰਕਾਰ ਨੇ ਇਸ ਮਾਮਲੇ 'ਚ ਤਿੰਨ ਮੈਂਬਰੀ ਐਸ.ਆਈ.ਟੀ. ਦਾ ਗਠਨ ਕੀਤਾ ਹੈ।

ਮਾਮਲੇ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਕੀਤਾ ਅਤੇ ਰੈਨਾ ਦੇ ਰਿਸ਼ਤੇਦਾਰਾਂ ਨਾਲ ਵਾਪਰੀ ਘਟਨਾ ਲਈ ਦੁਖ ਜ਼ਾਹਿਰ ਕੀਤਾ, ਅਤੇ ਨਾਲ ਹੀ ਰੈਨਾ ਨੂੰ 'ਬੇਟਾ' ਕਹਿ ਕੇ ਸੰਬੋਧਨ ਕਰਦਿਆਂ ਮਾਮਲੇ ਇਨਸਾਫ਼ ਕੀਤੇ ਜਾਣ ਦੀ ਗੱਲ ਆਖੀ।

ਅੰਤਰਰਾਸ਼ਟਰੀ ਕ੍ਰਿਕਟ ਨੂੰ ਹਾਲ 'ਚ ਅਲਵਿਦਾ ਕਹਿਣ ਵਾਲੇ ਸਾਬਕਾ ਭਾਰਤੀ ਕ੍ਰਿਕਟਰ, ਸੁਰੇਸ਼ ਰੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਨੂੰ ਸੁਲਝਾਉਣ ਦੀ ਅਪੀਲ ਕੀਤੀ ਹੈ।

ਦਰਅਸਲ, ਪਠਾਨਕੋਟ ਵਿੱਚ ਸੁਰੇਸ਼ ਰੈਨਾ ਦੀ ਭੂਆ ਦੇ ਘਰ 'ਤੇ ਹਮਲਾ ਹੋਇਆ ਸੀ।

ਰੈਨਾ ਨੇ ਮੰਗਲਵਾਰ ਨੂੰ ਇਸ ਸੰਬੰਧੀ ਦੋ ਟਵੀਟ ਕੀਤੇ।

ਉਨ੍ਹਾਂ ਟਵੀਟ ਕਰਕੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਜੋ ਹੋਇਆ, ਉਹ ਭਿਆਨਕ ਸੀ।

ਉਨ੍ਹਾਂ ਲਿਖਿਆ, "ਮੇਰੇ ਅੰਕਲ ਦੀ ਮੌਤ ਹੋ ਗਈ। ਮੇਰੀ ਭੂਆ ਤੇ ਮੇਰੀ ਕਜ਼ਨ ਭੈਣ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਬਦਕਿਸਮਤੀ ਨਾਲ ਮੇਰੇ ਚਚੇਰੇ ਭਰਾ ਨੇ ਵੀ ਦਮ ਤੋੜ ਦਿੱਤਾ ਹੈ। ਮੇਰੀ ਭੂਆ ਅਜੇ ਵੀ ਗੰਭੀਰ ਸਥਿਤੀ ਵਿੱਚ ਹੈ ਤੇ ਵੈਂਟੀਲੇਟਰ 'ਤੇ ਹੈ।"

ਰੈਨਾ ਨੇ ਕਿਹਾ ਕਿ ਅਜੇ ਤੱਕ ਸਾਨੂੰ ਨਹੀਂ ਪਤਾ ਸੀ ਕਿ ਉਸ ਰਾਤ ਕੀ ਹੋਇਆ ਸੀ। ਮੈਂ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਦੀ ਅਪੀਲ ਕਰਦਾ ਹਾਂ। ਸਾਨੂੰ ਘੱਟੋ-ਘੱਟ ਇਹ ਜਾਣਨ ਦਾ ਅਧਿਕਾਰ ਹੈ ਕਿ, ਇਸ ਪਰਿਵਾਰ ਨਾਲ ਅਜਿਹਾ ਕਿਸ ਨੇ ਕੀਤਾ। ਰੈਨਾ ਨੇ ਕਿਹਾ, ਇਨ੍ਹਾਂ ਅਪਰਾਧੀਆਂ ਨੂੰ ਹੋਰ ਜੁਰਮ ਕਰਨ ਲਈ ਨਹੀਂ ਛੱਡਿਆ ਜਾਣਾ ਚਾਹੀਦਾ।

ਪੂਰਾ ਮਾਮਲਾ 19 ਅਗਸਤ ਦਾ ਹੈ।

ਪਠਾਨਕੋਟ ਕੋਲ ਥਰਿਆਲ ਪਿੰਡ ਵਿੱਚ ਅਣਪਛਾਤੇ ਹਮਲਾਵਰਾਂ ਨੇ ਸੁਰੇਸ਼ ਰੈਨਾ ਦੀ ਭੂਆ ਦੇ ਘਰ ‘ਤੇ ਹਮਲਾ ਕੀਤਾ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ, ਬਿਕਰਮ ਮਜੀਠੀਆ ਨੇ ਵੀ ਮਾਮਲੇ 'ਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link