18.23C Vancouver
ADS

Feb 27, 2020 12:36 AM -

ਸਿਹਤ ਮੰਤਰੀ ਪੈਟੀ ਹਾਏਡੂ ਨੇ ਕੋਰੋਨਾ ਵਾਇਰਸ ਬਾਰੇ ਤਿਆਰੀਆਂ ਦੇ ਸਾਂਝੇ ਕੀਤੇ ਵੇਰਵੇ

Share On
what-if-canada-gets-an-outbreak-of-the-new-coronavirus-a-look-at-pandemic-plans
Patty Hajdu, Minister of Health, makes an announcement regarding a Bill entitled "An Act to amend the Criminal Code (medical assistance in dying)" during a press conference at the National Press Theatre in Ottawa on Monday Feb. 24, 2020. THE CANADIAN PRESS/Sean Kilpatrick

ਦੇਸ਼ ਦੀ ਸਿਹਤ ਮੰਤਰੀ ਪੈਟੀ ਹਾਏਡੂ ਨੇ ਕਨੇਡੀਅਨਸ ਨੂੰ ਉਤਸ਼ਾਹਿਤ ਕੀਤਾ ਹੈ ਕਿ ਹੋ ਸਕੇ ਤਾਂ ਘਰਾਂ ਦੇ ਵਿੱਚ ਖਾਣਪੀਣ ਦੇ ਪਦਾਰਥ ਅਤੇ ਦਵਾਈਆਂ ਰੱਖਣੀਆਂ ਸ਼ੁਰੂ ਕਰ ਲੈਣ।

ਅਜਿਹਾ ਇਸਲਈ ਕਿਹਾ ਗਿਆ ਹੈ ਕਿ ਜੇਕਰ ਕੋਈ ਕਨੇਡੀਅਨ ਖੁਦ ਜਾਂ ਉਨ੍ਹਾਂ ਦਾ ਕੋਈ ਨਜ਼ਦੀਕੀ, ਕੋਰੋਨਾ ਵਾਇਰਸ ਨਾਲ ਪੀੜਤ ਹੋ ਜਾਂਦਾ ਹੈ।

ਹਾਲਾਂਕਿ ਉਨ੍ਹਾਂ ਯਾਦ ਦਵਾਇਆ ਹੈ ਕਿ ਕੈਨੇਡਾ 'ਚ ਇਸ ਬਿਮਾਰੀ ਨਾਲ ਪੀੜਤ ਹੋਣ ਦਾ ਖਤਰਾ ਬੇਹਦ ਘੱਟ ਹੈ।

ਪਰ ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਇੱਕ ਚੰਗੀ ਸਲਾਹ ਹੈ, ਅਤੇ ਅਜਿਹਾ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰਦੇ ਹੋਏ ਜਾਂ ਕਿਸੇ ਵਾਇਰਲ ਆਊਟਬ੍ਰੇਕ ਮੌਕੇ ਤੇ ਜਾਂ ਕਿਸੇ ਬਿਜਲੀ ਦੇ ਕੱਟ ਵੇਲੇ ਕੀਤਾ ਜਾ ਸਕਦਾ ਹੈ।

ਦੇਸ਼ ਦੀ ਸਿਹਤ ਮੰਤਰੀ ਨੇ ਦੱਸਿਆ ਹੈ ਕਿ ਜੇਕਰ ਇਸ ਬਿਮਾਰੀ ਨੂੰ ਵਿਸ਼ਵ ਪੱਧਰੀ ਮਹਾਮਾਰੀ ਐਲਾਨਿਆ ਜਾਂਦਾ ਹੈ, ਤਾਂ ਉਸਦੇ ਲਈ ਜਿਹੜੇ ਕਦਮ ਉਠਾਉਣ ਦੀ ਲੋੜ ਹੋਵੇਗੀ, ਉਸ ਵਿੱਚੋਂ ਕਈਆਂ 'ਤੇ ਪਹਿਲਾਂ ਹੀ ਕੰਮ ਜਾਰੀ ਹੈ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link