May 12, 2021 1:19 AM -

ਬੀ.ਸੀ. 'ਚ ਕੋਵਿਡ-19 ਦੇ 17 ਮਾਰਚ ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਘੱਟ ਮਾਮਲੇ ਰਿਪੋਰਟ ਹੋਏ ਹਨ।
ਅੱਜ ਸੂਬੇ 'ਚ 515 ਮਾਮਲੇ ਰਿਪੋਰਟ ਹੋਏ ਹਨ।
ਇਸ ਤੋਂ ਪਹਿਲਾਂ ਸੂਬੇ 'ਚ 17 ਮਾਰਚ ਨੂੰ 498 ਮਾਮਲੇ ਰਿਪੋਰਟ ਹੋਏ ਸਨ ਜੋ ਬੀਤੇ ਕਰੀਬ ਡੇਢ ਮਹੀਨੇ 'ਚ ਸਭ ਤੋਂ ਛੋਟਾ ਅੰਕੜਾ ਸੀ।
ਦੁੱਖ ਦੀ ਗੱਲ ਸੀ ਕਿ 2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 136,623 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,624 ਹੋ ਚੁੱਕੀ ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 6,020 ਤਕ ਪਹੁੰਚ ਗਏ ਹਨ।
ਕੁੱਲ 426 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 141 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ 2.2 ਮਿਲੀਅਨ ਤੋਂ ਵਧੇਰੇ ਕੋਵਿਡ-19 ਖੁਰਾਕਾਂ ਹੋ ਚੁੱਕੀਆਂ ਪ੍ਰਦਾਨ
ਬੀ.ਸੀ. 'ਚ ਕੋਵਿਡ-19 ਸੰਬੰਧੀ 2,219,856 ਵੈਕਸੀਨ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਇਸ ਦੌਰਾਨ 110,516 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




