19.02C Vancouver
ADS

Jul 3, 2025 7:14 PM - The Canadian Press

ਬੀ.ਸੀ. ਦੇ ਲਿਟਨ ਇਲਾਕੇ 'ਚ ਆਰਸੀਐਮਪੀ ਟ੍ਰੇਲਰ ਦਾ ਦੋ ਪਹੀਆ ਖੁੱਲ੍ਹਣ ਕਾਰਨ ਲੱਗੀ ਭਿਆਨਕ ਅੱਗ

Share On
wheel-fell-off-rcmp-trailer-igniting-lytton-b-c-fire-that-triggered-evacuations
Staff Sgt. Kris Clark says in a statement that the "equipment failure" that ignited the Izman Creek fire, about 250 kilometres northeast of Vancouver, happened on Tuesday afternoon on Highway 12.(Photo - The Canadian Press)

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲਿਟਨ ਇਲਾਕੇ ਦੇ ਜੰਗਲੀ ਖੇਤਰ ਵਿੱਚ ਲੱਗੀ ਭਿਆਨਕ ਅੱਗ ਦਾ ਪ੍ਰਕੋਪ ਵਧਣ ਕਾਰਨ ਉੱਥੇ ਐਮਰਜੈਂਸੀ ਹਾਲਾਤਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸਥਾਨਕ ਲੋਕਾਂ ਨੂੰ ਉਥੋਂ ਤੁਰੰਤ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ ਦੀ ਸਲਾਹ ਜਾਰੀ ਕੀਤੀ ਗਈ ਹੈ।ਤੇਜ਼ੀ ਨਾਲ ਫੈਲੀ ਇਸ ਭਿਆਨਕ ਅੱਗ 'ਤੇ ਕਾਬੂ ਪਾਉਣ ਲਈ ਸਬੰਧਿਤ ਅਧਿਕਾਰੀਆਂ ਵੱਲੋਂ ਬਚਾਅ ਕਾਰਜ ਲਗਾਤਾਰ ਜਾਰੀ ਹਨ।

ਲਿਟਨ ਦੇ ਨੌਰਥ ਵਿਚ ਅੱਗ ਬਾਰੇ ਪੁਲਿਸ ਨੇ ਪੁਸ਼ਟੀ ਕੀਤੀ ਕਿ ਇਹ ਹਾਈਵੇ 12 ਦੇ ਨਾਲ ਇੱਕ ਆਰਸੀਐਮਪੀ ਟ੍ਰੇਲਰ ਦਾ ਪਹੀਆ ਖੁੱਲ੍ਹਣ ਕਾਰਨ ਅਚਾਨਕ ਘਾਹ ਤੋਂ ਸ਼ੁਰੂ ਹੋਈ, ਵੀਰਵਾਰ ਸਵੇਰ ਤੱਕ ਇਹ ਅੱਗ ਲਗਭਗ 130 ਹੈਕਟੇਅਰ ਵਿਚ ਸੀ। ਸਟਾਫ ਸਾਰਜੈਂਟ ਕ੍ਰਿਸ ਕਲਾਰਕ ਨੇ ਕਿਹਾ ਕਿ ਅਧਿਕਾਰੀ ਅੱਗ ਬੁਝਾਉਣ ਲਈ ਰੁਕੇ ਪਰ ਹਾਲਾਤ ਅਨੁਕੂਲ ਨਹੀਂ ਸਨ।

ਉੱਥੇ ਹੀ ਦੂਜੇ ਪਾਸੇ ਵੈਨਕੂਵਰ ਤੋਂ ਲਗਭਗ 150 ਕਿਲੋਮੀਟਰ ਪੂਰਬ ਵੱਲ ਹੋਪ ਨੇੜੇ ਇੱਕ ਨਵੀਂ ਜੰਗਲ ਦੀ ਅੱਗ ਭੜਕ ਗਈ ਹੈ। ਬੀਸੀ ਵਾਈਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਉਨ੍ਹਾਂ ਅਜੇ ਇਸ ਜੰਗਲ ਦੀ ਅੱਗ ਦਾ ਨਾਮ ਨਹੀਂ ਦਿੱਤਾ ਹੈ, ਇਹ ਬੁੱਧਵਾਰ ਨੂੰ ਸ਼ੁਰੂ ਹੋਈ ਹੈ। ਵੀਰਵਾਰ ਸਵੇਰ ਇੱਕ ਅਪਡੇਟ ਵਿਚ ਡਿਪਾਰਟਮੈਂਟ ਨੇ ਕਿਹਾ ਕਿ ਅੱਗ ਲਗਭਗ 0.6 ਹੈਕਟੇਅਰ ਫੈਲੀ ਹੈ ਅਤੇ ਇਸ ਵੇਲੇ ਕਾਬੂ ਤੋਂ ਬਾਹਰ ਹੈ।

ਵਾਈਲਫਾਇਰ ਸਰਵਿਸ ਦਾ ਮੰਨਣਾ ਹੈ ਕਿ ਸਰਪੰਟ ਬੈਕ ਟਰੇਲ ਨੇੜੇ ਲੱਗੀ ਇਹ ਅੱਗ ਕਿਸੇ ਵਲੋਂ ਲਗਾਈ ਗਈ ਹੈ। ਏਜੰਸੀ ਨੇ ਕਿਹਾ ਕਿ ਮੌਜੂਦਾ ਸਮੇਂ ਉਨ੍ਹਾਂ ਦੇ ਅੱਗ ਬਝਾਊ ਅਮਲਾ ਬੀਸੀ ਵਿਚ 70 ਤੋਂ ਵੱਧ ਥਾਵਾਂ 'ਤੇ ਜੰਗਲ ਦੀ ਅੱਗ ਨਾਲ ਨਜਿੱਠ ਰਿਹਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link