18.97C Vancouver
ADS

Jun 10, 2025 12:00 PM - The Canadian Press

ਕੈਨੇਡਾ ਨੂੰ ਜੰਗਲੀ ਅੱਗ ਨਾਲ ਜੂਝਣ ਲਈ ਆਸਟ੍ਰੇਲੀਆ ਨੇ ਕੀਤੀ ਮਦਦ ਦੀ ਪੇਸ਼ਕਸ਼

Share On
when-our-mates-need-help-australia-is-there-canada-gets-help-fighting-wildfires
Australian Prime Minister Anthony Albanese says in a tweet that, "When our mates need help, Australia is there.".(Photo: The Canadian Press)

ਕੈਨੇਡਾ ਵਿਚ ਉੱਤਰ-ਪੱਛਮੀ ਓਨਟਾਰੀਓ ਤੋਂ ਬ੍ਰਿਟਿਸ਼ ਕੋਲੰਬੀਆ ਤੱਕ ਜੰਗਲਾਂ ਵਿਚ ਲੱਗੀ ਅੱਗ ਨੂੰ ਕਾਬੂ ਕਰਨ ਵਿਚ ਮਦਦ ਲਈ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਰੂਰਲ ਫਾਇਰ ਸਰਵਿਸ ਨੇ 96 ਫਾਇਰ ਫਾਈਟਰ ਅਤੇ ਮਾਹਰਾਂ ਦੀ ਇੱਕ ਟੀਮ ਪੰਜ ਹਫ਼ਤੇ ਲਈ ਕੈਨੇਡਾ ਭੇਜੀ ਹੈ। ਕੈਨੇਡੀਅਨ ਇੰਟਰਏਜੰਸੀ ਫੋਰੈਸਟ ਫਾਇਰ ਸੈਂਟਰ ਵਲੋਂ ਇਸ ਦੀ ਬੇਨਤੀ ਕੀਤੀ ਗਈ ਸੀ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿਚ ਕਿਹਾ ਕਿ ਜਦੋਂ ਵੀ ਸਾਡੇ ਸਾਥੀਆਂ ਨੂੰ ਮਦਦ ਦੀ ਲੋੜ ਹੁੰਦੀ ਹੈ ਤਾਂ ਉਨ੍ਹਾਂ ਦਾ ਮੁਲਕ ਹਮਸ਼ੇ ਇਸ ਲਈ ਖੜ੍ਹਾ ਹੁੰਦਾ ਹੈ। ਆਸਟ੍ਰੇਲੀਆਈ ਫਾਇਰ ਕਰੂਜ਼-ਐਲਬਰਟਾ ਵਿਚ ਜੰਗਲ ਦੀ ਅੱਗ ਨਾਲ ਨਜਿੱਠਣ ਵਿਚ ਮਦਦ ਕਰਨਗੇ। ਪੱਛਮੀ ਕੈਨੇਡਾ ਵਿਚ ਹਜ਼ਾਰਾਂ ਲੋਕਾਂ ਨੂੰ ਵਾਈਲਡਫਾਇਰ ਕਾਰਨ ਆਪਣੇ ਘਰ ਛੱਡਣੇ ਪੈ ਰਹੇ ਹਨ।

ਇਕੱਲੇ ਮੈਨੀਟੋਬਾ ਵਿਚ ਜੰਗਲੀ ਅੱਗ ਕਾਰਨ ਲਗਭਗ 21,000 ਲੋਕਾਂ ਨੂੰ ਘਰ ਛੱਡਣੇ ਪਏ ਹਨ, ਜਿਸ ਕਾਰਨ ਸੂਬਾਈ ਅਧਿਕਾਰੀਆਂ ਨੇ ਯਾਤਰੀਆਂ ਨੂੰ ਹੋਟਲ ਰੂਮ ਖਾਲੀ ਕਰਨ ਲਈ ਕਿਹਾ ਹੈ। ਕਿਹਾ ਜਾਂਦਾ ਹੈ ਕਿ ਅਸਲ ਗਿਣਤੀ ਜ਼ਿਆਦਾ ਹੋ ਸਕਦੀ ਹੈ ਕਿਉਂਕਿ 21 ਹਜ਼ਾਰ ਉਹ ਲੋਕ ਹਨ ਜਿਨ੍ਹਾਂ ਨੇ ਕੈਨੇਡੀਅਨ ਰੈੱਡ ਕਰਾਸ ਨਾਲ ਰਜਿਸਟਰ ਕੀਤਾ ਹੈ। ਸਸਕੈਚਵਨ ਅਤੇ ਐਲਬਰਟਾ ਵਿਚ ਵੀ ਹਜ਼ਾਰਾਂ ਲੋਕ ਘਰਾਂ ਤੋਂ ਦੂਰ ਹਨ।

Latest news

calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link