16.27C Vancouver
ADS

Sep 21, 2022 8:20 PM - Connect News

ਸਰੀ 'ਚ ਫਾਇਰਫਾਈਟਰਸ ਤੇ ਪੁਲਿਸਕਰਮੀਆਂ ਦੀ ਕਮੀ: ਗੌਰਡੀ ਹੌਗ

Share On
when-we-dont-have-enough-police-and-firefighters-we-put-surrey-families-at-risk-gordie-hogg
Surrey First mayoral candidate Gordie Hogg says the city is short 60 firefighters, with just 10 new hires since 2018. (Photo - Connect News)

ਸਰੀ ਫਰਸਟ ਦੇ ਮੇਅਰਲ ਕੈਂਡੀਡੇਟ ਗੌਰਡੀ ਹੌਗ ਦਾ ਕਹਿਣਾ ਹੈ ਕਿ ਸ਼ਹਿਰ 'ਚ ਫਾਇਰਫਾਈਟਰਸ ਦੀ ਕਮੀ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ 'ਚ 60 ਫਾਇਰਫਾਈਟਰਸ ਦੀ ਘਾਟ ਹੈ ਅਤੇ ਸਾਲ 2018 ਤੋਂ ਸਿਰਫ 10 ਫਾਇਰਫਾਈਟਰਸ ਹਾਇਰ ਕੀਤੇ ਗਏ ਹਨ।

ਹੌਗ ਨੇ ਕਿਹਾ ਕਿ ਜਦ ਸਰੀ ਕੋਲ ਲੋੜ ਅਨੁਸਾਰ ਪੁਲਿਸ ਅਤੇ ਫਾਇਰਫਾਈਟਰਸ ਨਾ ਹੋਣ ਤਾਂ ਅਜਿਹੇ 'ਚ ਪਰਿਵਾਰਾਂ ਲਈ ਖਤਰਾ ਖੜਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਵੈਨਕੂਵਰ ਕੋਲ ਕਰੀਬ 800 ਫਾਇਰਫਾਈਟਰ ਹਨ ਜਦਕਿ ਸਰੀ ਕੋਲ ਕਰੀਬ 400 ਫਾਇਰਫਾਈਟਰਸ ਹੀ ਹਨ।

ਉਨ੍ਹਾਂ ਕਿਹਾ ਕਿ ਅੰਕੜੇ ਦਰਸ਼ਾਉਂਦੇ ਹਨ ਕਿ ਵੈਨਕੂਵਰ 'ਚ ਪ੍ਰਤੀ 850 ਨਾਗਰਿਕਾਂ ਪਿੱਛੇ ਇੱਕ ਫਾਇਰਫਾਈਟਰ ਹੈ ਜਦਕਿ ਸਰੀ 'ਚ ਔਸਤ ਅਨੁਸਾਰ 1600 ਨਾਗਰਿਕਾਂ ਪਿੱਛੇ ਇੱਕ ਫਾਇਰਫਾਈਟਰ ਹੈ।

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੇਅਰ ਚੁਣਿਆ ਜਾਂਦਾ ਹੈ ਤਾਂ ਅਗਲੇ 4 ਸਾਲ ਤਕ ਪ੍ਰਤੀ ਸਾਲ 15 ਨਵੇਂ ਫਾਇਰਫਾਈਟਰਸ ਹਾਇਰ ਕੀਤੇ ਜਾਣਗੇ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link