13.91C Vancouver
ADS

Sep 9, 2020 7:22 PM -

ਬੀ.ਐਮ.ਸੀ. ਨੇ ਚਲਾਇਆ ਬੁਲਡੋਜ਼ਰ, ਕੰਗਨਾ ਨੇ ਕਿਹਾ ਉੱਧਵ ਠਾਕਰੇ ਤੇ ਕਰਨ ਜੌਹਰ ਦਾ ਅਸਲੀ ਚਿਹਰਾ ਵਿਖਾ ਕੇ ਰਹਾਂਗੀ 

Share On
whether-i-live-or-die-ill-expose-you-kangana-ranaut-to-uddhav-thackeray-karan-johar
Actor Kangana Ranaut on Wednesday took to Twitter to state "my Mumbai is POK now" and posted photographs of city municipal corporation officials demolishing her property in the city. (Photo - Kangana Ranaut/Twitter)

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਫਿਲਮ ਅਦਾਕਾਰਾ ਕੰਗਨਾ ਰਨੌਤ ਵੱਲੋਂ ਚੁੱਕੀ ਗਈ ਆਵਾਜ਼, ਹੁਣ ਕੰਗਨਾ ਤੇ ਮਹਾਰਾਸ਼ਟਰ ਸਰਕਾਰ ਵਿਚਾਲੇ ਦੀ ਟੱਕਰ ਬਣਦੀ ਜਾ ਰਹੀ ਹੈ। ਇਸ ਆਹਮੋ-ਸਾਹਮਣੇ ਦੀ ਟੱਕਰ 'ਚ ਬੁੱਧਵਾਰ ਨੂੰ ਕਈ ਕਿਸਮ ਦੀਆਂ ਬਿਆਨਬਾਜ਼ੀਆਂ ਅਤੇ ਇੱਕ ਨਿਰਮਾਣ 'ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਵੇਖਣ ਨੂੰ ਮਿਲੀ। ਅੱਜ ਐਕਟਰਸ ਕੰਗਨਾ ਰਨੌਤ ਦੇ ਦਫਤਰ 'ਤੇ ਬੀ.ਐਮ.ਸੀ. ਦਾ ਬੁਲਡੋਜ਼ਰ ਚੱਲ ਗਿਆ।

ਕੰਗਨਾ ਦੇ ਦਫਤਰ 'ਤੇ ਬੀ.ਐਮ.ਸੀ. ਨੇ ਗੈਰ-ਕਾਨੂੰਨੀ ਨਿਰਮਾਣ ਦਾ ਨਵਾਂ ਨੋਟਿਸ ਚਿਪਕਾ ਉਸ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ। ਦੱਸ ਦਈਏ ਕਿ ਇਹ ਨੋਟਿਸ ਅੱਜ ਸਵੇਰੇ ਹੀ ਲਾਇਆ ਗਿਆ ਸੀ। ਕਾਰਵਾਈ ਦੌਰਾਨ ਮੁੰਬਈ ਪੁਲਿਸ ਤੇ ਬੀ.ਐਮ.ਸੀ. ਦੀ ਇੱਕ ਟੀਮ ਵੀ ਮੌਕੇ 'ਤੇ ਮੌਜੂਦ ਰਹੀ। ਇਸ ਪੂਰੇ ਮਸਲੇ 'ਤੇ ਕੰਗਨਾ ਨੇ ਅਯੁੱਧਿਆ, ਰਾਮ ਮੰਦਿਰ ਅਤੇ ਬਾਬਰ ਜਿਹੇ ਸ਼ਬਦਾਂ ਦੀ ਵਰਤੋਂ ਕਰਦਿਆਂ ਇੱਕ ਟਵੀਟ ਕਰ ਦਿੱਤਾ।

ਉਨ੍ਹਾਂ ਲਿਖਿਆ, "ਮਨੀਕਰਣਿਕਾ ਫਿਲਮਜ਼ 'ਚ ਪਹਿਲੀ ਫਿਲਮ ਅਯੁੱਧਿਆ ਦਾ ਐਲਾਨ ਹੋਇਆ, ਇਹ ਮੇਰੇ ਲਈ ਇਮਾਰਤ ਨਹੀਂ ਰਾਮ ਮੰਦਰ ਹੈ, ਅੱਜ ਬਾਬਰ ਉਥੇ ਆਇਆ ਹੈ, ਅੱਜ ਇਤਿਹਾਸ ਆਪਣੇ ਆਪ ਨੂੰ ਦੁਹਰਾਵੇਗਾ, ਰਾਮ ਮੰਦਰ ਫਿਰ ਟੁੱਟੇਗਾ, ਪਰ ਬਾਬਰ ਯਾਦ ਰੱਖੇ ਕਿ ਇਹ ਮੰਦਰ ਮੁੜ ਬਣੇਗਾ, ਜੈ ਸ਼੍ਰੀ ਰਾਮ, ਜੈ ਸ਼੍ਰੀ ਰਾਮ, ਜੈ ਸ਼੍ਰੀ ਰਾਮ।"

ਗ੍ਰਹਿ ਮੰਤਰੀ ਨੇ ਕਿਹਾ, ਡਰੱਗਸ ਮਾਮਲੇ 'ਚ ਹੋਵੇਗੀ ਜਾਂਚ

ਦੂਜੇ ਪਾਸੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ, ਅਨਿਲ ਦੇਸ਼ਮੁਖ ਨੇ ਅੱਜ ਇੱਕ ਬਿਆਨ 'ਚ ਕਿਹਾ ਹੈ ਕਿ ਅਦਾਕਾਰ ਅਧਿਅਨ ਸੁਮਨ ਵੱਲੋਂ ਕੰਗਨਾ ਖਿਲਾਫ਼ ਲਗਾਏ ਗਏ ਡਰੱਗਸ ਸੰਬੰਧੀ ਇਲਜ਼ਾਮਾਂ 'ਤੇ ਮੁੰਬਈ ਪੁਲਿਸ ਵੱਲੋਂ ਜਾਂਚ ਕੀਤੀ ਜਾਵੇਗੀ।

ਮੁੰਬਈ ਪਹੁੰਚ ਕੇ ਉੱਧਵ ਠਾਕਰੇ ਤੇ ਕਰਨ ਜੌਹਰ ਨੂੰ ਲਲਕਾਰਿਆ

ਯਾਦ ਰਹੇ, ਜਦ ਕੰਗਨਾ ਲਈ ਗੈਰਕਨੂੰਨੀ ਉਸਾਰੀ ਸੰਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ, ਤਾਂ ਉਸ ਵੇਲੇ ਉਹ ਮਨਾਲੀ ਵਿੱਚ ਸੀ। ਪਰ ਅੱਜ ਸ਼ਾਮ ਕੰਗਨਾ ਵੀ ਮੁੰਬਈ ਪਹੁੰਚ ਗਈ ਹੈ, ਅਤੇ ਉਨ੍ਹਾਂ ਇੱਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਸਮੇਤ ਕਈ ਲੋਕਾਂ ਨੂੰ ਲਲਕਾਰਿਆ ਹੈ, ਅਤੇ ਸਭ ਦੇ ਅਸਲੀ ਚੇਹਰੇ ਸਾਹਮਣੇ ਲਿਆਉਣ ਦੀ ਗੱਲ ਆਖੀ ਹੈ। ਉਨ੍ਹਾਂ ਉੱਧਵ ਠਾਕਰੇ ਅਤੇ ਕਰਨ ਜੌਹਰ ਨੂੰ ਕਿਹਾ ਕਿ, ਪਹਿਲਾਂ ਤੁਸੀਂ ਮੇਰੇ ਕੰਮ ਦੀ ਜਗ੍ਹਾ ਤੋੜੀ ਹੈ, ਹੁਣ ਮੇਰਾ ਘਰ ਤੇ ਮੇਰਾ ਚਿਹਰਾ ਵੀ ਤੋੜੋ, ਤਾਂ ਜੋ ਦੁਨੀਆ ਵੇਖ ਸਕੇ ਕਿ, ਤੁਹਾਡਾ ਅਸਲੀ ਚਿਹਰਾ ਕੀ ਹੈ। ਉਨ੍ਹਾਂ ਕਿਹਾ, ਚਾਹੇ ਮੇਰੀ ਜਾਨ ਕਿਉਂ ਨਾ ਚਲੀ ਜਾਵੇ, ਪਰ ਤੁਹਾਡਾ ਅਸਲੀ ਚਿਹਰਾ ਦੁਨੀਆ ਸਾਹਮਣੇ ਲਿਆ ਕੇ ਛੱਡਾਂਗੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link