9.47C Vancouver
ADS

Jan 21, 2022 11:15 PM - The Canadian Press

ਵਿਸਲਰ 'ਚ ਟ੍ਰਾਂਜ਼ਿਟ ਵਰਕਰਾਂ ਨੇ ਦਿੱਤਾ 72 ਘੰਟੇ ਦਾ ਹੜਤਾਲ ਦਾ ਨੋਟਿਸ

Share On
whistler-transit-operators-serve-72-hour-strike-notice
More than 80 transit workers in Whistler have served 72-hour strike notice, saying they do the same job as bus drivers in Vancouver and Victoria and it's time to close the gap in wages. (Photo - Unifor/Twitter)

ਵਿਸਲਰ ਦੇ ਵਿੱਚ 80 ਤੋਂ ਵਧੇਰੇ ਟ੍ਰਾਂਜ਼ਿਟ ਵਰਕਰਾਂ ਨੇ 72 ਘੰਟੇ ਦਾ ਹੜਤਾਲ ਦਾ ਨੋਟਿਸ ਦੇ ਦਿੱਤਾ ਹੈ।

ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੰਮ ਵੈਨਕੂਵਰ ਅਤੇ ਵਿਕਟੋਰੀਆ ਦੇ ਬੱਸ ਚਾਲਕਾਂ ਜਿਹਾ ਹੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਤਨਖਾਹਾਂ 'ਚ ਵਿਤਕਰੇ ਨੂੰ ਘਟਾਇਆ ਜਾਵੇ।

ਵਰਕਰਾਂ ਦੀ ਨੁਮਾਇੰਦਗੀ ਕਰਨ ਵਾਲੇ ਯੂਨੀਫੌਰ ਨੇ ਇਸ ਸੰਬੰਧੀ ਇੱਕ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਬੀਤੇ ਸਾਲ ਅਗਸਤ ਵਿੱਚ ਡਰਾਈਵਰਸ ਨੇ ਜੌਬ ਐਕਸ਼ਨ ਦੇ ਪੱਖ 'ਚ ਵੋਟ ਕੀਤਾ ਸੀ।

ਹਾਲਾਂਕਿ ਉਸ ਵੇਲੇ ਤੋਂ ਤਨਖਾਹਾਂ, ਬੈਨੀਫਿਟਸ, ਪੈਨਸ਼ਨਸ ਅਤੇ ਜੌਬ ਸਿਕਿਉਰਿਟੀ ਨਾਲ ਸੰਬੰਧਤ ਮਸਲਿਆਂ 'ਤੇ ਕੋਈ ਕਰਾਰ ਨਹੀਂ ਹੋ ਸਕਿਆ ਹੈ।

ਯੂਨੀਫੌਰ ਨੈਸ਼ਨਲ ਪ੍ਰੈਜ਼ੀਡੈਂਟ, ਜੈਰੀ ਡੀਆਜ਼ ਦਾ ਕਹਿਣਾ ਹੈ ਕਿ ਵਿਸਲਰ 'ਚ ਹਾਊਸਿੰਗ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਅਜਿਹੇ 'ਚ ਸਟਾਫਿੰਗ ਸੰਕਟ ਮੰਡਰਾਉਣ ਲੱਗੇਗਾ।

ਉਨ੍ਹਾਂ ਕਿਹਾ ਕਿ ਵਾਜਿਬ ਤਨਖਾਹਾਂ ਨਾਲ ਡਰਾਈਵਰਸ ਨੂੰ ਹਾਊਸਿੰਗ ਮਾਰਕਿਟ ਤੋਂ ਬਾਹਰ ਹੋਣ ਤੋਂ ਬਚਾਇਆ ਜਾ ਸਕਦਾ ਹੈ।

ਬੀ.ਸੀ. ਟ੍ਰਾਂਜ਼ਿਟ ਵੱਲੋਂ ਵਿਸਲਰ ਅਤੇ ਪੈਂਬਰਟਨ 'ਚ ਵਿਸਲਰ ਟ੍ਰਾਂਜ਼ਿਟ ਦੇ ਕੰਟਰੈਕਟ ਹੇਠ ਬੱਸਾਂ ਆਪਰੇਟ ਕੀਤੀਆਂ ਜਾਂਦੀਆਂ ਹਨ।

Latest news

goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
amritpal-singh-may-contest-from-dhuri-could-take-on-cm-bhagwant-mann
Punjabi

ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ’ਤੇ ਵਿਚਾਰ, ਭਗਵੰਤ ਮਾਨ ਨੂੰ ਦੇਣਗੇ ਟੱਕਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਇਲਾਵਾ ਧੂਰੀ ਤੋਂ ਚੋਣ ਲੜਨ ਵਿੱਚ ਦਿਲਚਸਪੀ ਦਿਖਾਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link