12.99C Vancouver
ADS

Sep 22, 2023 6:20 PM - The Canadian Press

ਵ੍ਹਾਈਟ ਹਾਊਸ ਨੇ ਭਾਰਤ 'ਤੇ ਦਖਲਅੰਦਾਜ਼ੀ ਦੇ ਦੋਸ਼ਾਂ ਨੂੰ ਲੈ ਕੇ ਕੈਨੇਡਾ ਨਾਲ ਤਣਾਅ ਦੀਆਂ ਰਿਪੋਰਟਾਂ ਨੂੰ ਰੱਦ ਕੀਤਾ

Share On
white-house-rejects-reports-of-tension-with-canada-over-india-interference-allegation
US National Security Adviser Jake Sullivan said in Washington that they are also having high level talks with India in the case of the murder of Hardeep Singh Nijjar. (Photo: White House Official Website)

ਵ੍ਹਾਈਟ ਹਾਊਸ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇੱਕ ਕੈਨੇਡੀਅਨ ਸਿਟੀਜ਼ਨ ਦੇ ਕੈਨੇਡਾ ਦੀ ਧਰਤੀ 'ਤੇ ਹੋਏ ਕਤਲ ਅਤੇ ਉਸ ਕਤਲ ਪਿੱਛੇ ਭਾਰਤ ਦੇ ਏਜੰਟਾਂ ਦਾ ਹੱਥ ਹੋਣ ਦੇ ਇਲਜ਼ਾਮਾਂ ਤੋਂ ਬਹੁਤ ਚਿੰਤਤ ਹਨ।

ਯੂ ਐੱਸ ਦੇ ਨੈਸ਼ਨਲ ਸਕਿਊਰਿਟੀ ਸਲਾਹਕਾਰ ਜੇਕ ਸੁਲੇਵਨ ਨੇ ਵਾਸ਼ਿੰਗਟਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਵੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਭਾਰਤ ਨਾਲ ਹਾਈ ਲੈਵਲ ਗੱਲਬਾਤ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਸ ਜਾਂਚ 'ਚ ਕੈਨੇਡਾ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਮਰਥਨ ਕਰਦੇ ਹਾਂ ਅਤੇ ਅਸੀਂ ਭਾਰਤ ਸਰਕਾਰ ਨਾਲ ਵੀ ਸੰਪਰਕ 'ਚ ਹਾਂ।

ਸੁਲੇਵਨ ਨੇ ਕਿਹਾ ਕਿ ਕੁੱਝ ਮੀਡੀਆ ਰਿਪੋਰਟ ਵਿੱਚ ਕਿਹਾ ਜਾ ਰਿਹਾ ਹੈ ਕਿ ਇਸ ਮੁੱਦੇ 'ਤੇ ਅਮਰੀਕਾ ਤੇ ਕੈਨੇਡਾ ਵਿਚਕਾਰ ਮਤਭੇਦ ਚੱਲ ਰਹੇ ਨੇ, ਉਨ੍ਹਾਂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਇਹ ਅਫਵਾਹ ਹੈ।

ਉਨ੍ਹਾਂ ਨੇ ਕਿਹਾ ਕਿ ਜੋ ਕੈਨੇਡਾ ਨੇ ਦੋਸ਼ ਲਗਾਏ ਨੇ ਉਨ੍ਹਾਂ ਦੀ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।

ਉਨ੍ਹਾਂ ਆਖਿਆ ਉਹ ਕੈਨੇਡਾ ਦੇ ਅਧਿਕਾਰੀਆਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹਨ।

ਜ਼ਿਕਰਯੋਗ ਹੈ ਕਿ ਭਾਰਤ ਤੇ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਸਬੰਧ ਤਣਾਅਪੂਰਨ ਹੋ ਗਏ ਹਨ, ਜਿਸਦੇ ਚਲਦੇ ਭਾਰਤ ਨੇ ਕੈਨੇਡਾ ਦੇ ਲੋਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link