19.92C Vancouver
ADS

Dec 29, 2025 7:10 PM - Connect Newsroom - Jasmine Singh with files from The Canadian Press

ਮੈਸੀ ਦੇ ਨਾ ਆਉਣ 'ਤੇ ਪ੍ਰਸ਼ੰਸਕਾਂ ਨਾਲ ਕਲਾਸ-ਐਕਸ਼ਨ ਮੁਕੱਦਮੇ ਦਾ ਨਿਪਟਾਰਾ ਕਰੇਗਾ ਵ੍ਹਾਈਟਕੈਪਸ

Share On
whitecaps-reach-proposed-settlement-with-fans-after-messi-misses-vancouver-match
Fans fill B.C. Place for a Vancouver Whitecaps match against Inter Miami on May 25, 2024. (Photo: The Canadian Press)

ਵੈਨਕੂਵਰ ਵ੍ਹਾਈਟਕੈਪਸ ਵਿਰੁੱਧ ਮੈਚ ਵਿਚ ਪਿਛਲੇ ਸਾਲ ਲਿਓਨਲ ਮੈਸੀ ਅਤੇ ਇੰਟਰ ਮਿਆਮੀ ਦੇ ਹੋਰ ਖਿਡਾਰੀਆਂ ਦੇ ਨਾ ਖੇਡਣ ਕਾਰਨ ਨਾਰਾਜ਼ ਪ੍ਰਸ਼ੰਸਕਾਂ ਵਲੋਂ ਦਾਇਰ ਕਲਾਸ-ਐਕਸ਼ਨ ਮਕੱਦਮੇ ਵਿਚ ਵ੍ਹਾਈਟਕੈਪਸ ਕਲੱਬ ਸਮਝੌਤੇ ਲਈ ਸਹਿਮਤ ਹੋ ਗਿਆ ਹੈ। ਹਾਲਾਂਕਿ, ਇਸ ਸਮਝੌਤੇ ਨੂੰ ਅਜੇ ਅਦਾਲਤ ਤੋਂ ਮਨਜ਼ੂਰੀ ਮਿਲਣੀ ਬਾਕੀ ਹੈ ਪਰ ਇਸ ਤਜਵੀਜ਼ ਵਿਚ ਕਈ ਅਹਿਮ ਬਿੰਦੂ ਸ਼ਾਮਲ ਹਨ।

ਵ੍ਹਾਈਟਕੈਪਸ ਅਤੇ ਐਮਐਲਐਸ ਨੇ ਸਾਂਝੇ ਤੌਰ 'ਤੇ $475,000 ਚੈਰੀਟੇਬਲ ਡੋਨੇਸ਼ਨ ਦੇਣ ਅਤੇ ਟਿਕਟਾਂ ਦੀਆਂ ਸ਼ਰਤਾਂ ਨੂੰ ਅਪਡੇਟ ਕਰਨ ਦਾ ਪ੍ਰਸਤਾਵ ਦਿੱਤਾ ਹੈ, ਜਿਸ ਵਿਚ ਹੁਣ ਤੋਂ ਇਹ ਸਪੱਸ਼ਟ ਲਿਖਿਆ ਜਾਵੇਗਾ ਕਿ ਖਿਡਾਰੀਆਂ ਦੀ ਮੌਜੂਦਗੀ ਦੀ ਗਰੰਟੀ ਨਹੀਂ ਹੈ। ਕਲੱਬ ਨੇ ਕਿਹਾ ਕਿ ਇਹ ਸਮਝੌਤਾ ਸਿਰਫ਼ ਮਾਮਲੇ ਨੂੰ ਨਿਪਟਾਉਣ ਲਈ ਕੀਤਾ ਗਿਆ ਹੈ। ਜਿਹੜੇ ਪ੍ਰਸ਼ੰਸਕ ਇਸ ਤੋਂ ਖੁਸ਼ ਨਹੀਂ ਹਨ ਉਨ੍ਹਾਂ ਕੋਲ ਇਸ ਤੋਂ ਬਾਹਰ ਰਹਿਣ ਲਈ 28 ਜਨਵਰੀ ਤੱਕ ਦਾ ਸਮਾਂ ਹੈ।

ਗੌਰਤਲਬ ਹੈ ਕਿ 25 ਮਈ 2024 ਨੂੰ ਹੋਏ ਮੈਚ ਲਈ ਪ੍ਰਸ਼ੰਸਕਾਂ ਨੇ ਮੈਸੀ, ਲੁਈਸ ਸੁਆਰੇਜ਼ ਅਤੇ ਸਰਜੀਓ ਬੁਸਕੇਟਸ ਵਰਗੇ ਸਿਤਾਰਿਆਂ ਨੂੰ ਦੇਖਣ ਲਈ ਟਿਕਟਾਂ ਆਮ ਨਾਲੋਂ ਮਹਿੰਗੀਆਂ ਖ਼ਰੀਦੀਆਂ ਸਨ। ਮੈਚ ਤੋਂ ਸਿਰਫ਼ ਦੋ ਦਿਨ ਪਹਿਲਾਂ ਇੰਟਰ ਮਿਆਮੀ ਨੇ ਐਲਾਨ ਕੀਤਾ ਕਿ ਰੁਝੇਵਿਆਂ ਕਾਰਨ ਕੋਈ ਵੀ ਸਟਾਰ ਖਿਡਾਰੀ ਵੈਨਕੂਵਰ ਨਹੀਂ ਆਵੇਗਾ। ਇਸ ਤੋਂ ਨਾਰਾਜ਼ 51,000 ਤੋਂ ਵੱਧ ਪ੍ਰਸ਼ੰਸਕਾਂ ਨੇ ਸਟੇਡੀਅਮ ਵਿਚ "ਮੇਸੀ ਕਿੱਥੇ ਹੈ" ਦੇ ਨਾਅਰੇ ਲਗਾਏ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link