18.44C Vancouver
ADS

May 8, 2020 10:41 PM -

ਕੋਵਿਡ-19 ਨਾਲ ਲੜਾਈ ਜਾਰੀ ਰੱਖਣ ਲਈ ਡਬਲਯੂ.ਐਚ.ਓ. ਨੂੰ $1.7 ਬਿਲੀਅਨ ਦੇ ਫੰਡ ਦੀ ਲੋੜ

Share On
who-needs-1-7-billion-to-fund-its-response-efforts-for-covid-19
First responders bring in a patient to the emergency unit at the Verdun Hospital Wednesday April 15, 2020 in Montreal. THE CANADIAN PRESS/Ryan Remiorz

ਵਰਲਡ ਹੈਲਥ ਔਰਗੇਨਾਈਜ਼ੇਸ਼ਨ ਦੇ ਮੁਖੀ ਦਾ ਕਹਿਣਾ ਹੈ ਕਿ ਅਜੈਂਸੀ ਨੂੰ $1.7 ਬਿਲੀਅਨ ਦੇ ਫੰਡ ਦੀ ਲੋੜ ਹੈ ਜਿਸਦੇ ਨਾਲ ਕਿ ਕੋਵਿਡ-19 ਸੰਬੰਧੀ ਰਿਸਪਾਂਸ ਦੇ ਯਤਨਾਂ ਨੂੰ ਇਸ ਪੂਰੇ ਸਾਲ ਲਈ ਜਾਰੀ ਰੱਖਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਹ ਫੰਡ ਅਜੇ $1.3 ਬਿਲੀਅਨ ਘੱਟ ਹਨ।

ਬੀਤੇ ਮਹੀਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਵੱਲੋਂ ਹੈਲਥ ਅਜੈਂਸੀ ਨੂੰ ਕੀਤੀ ਜਾਣ ਵਾਲੀ ਫੰਡਿੰਗ ਨੂੰ ਸਸਪੈਂਡ ਕੀਤਾ ਜਾ ਰਿਹਾ ਹੈ।

ਟਰੰਪ ਨੇ ਹੈਲਥ ਅਜੈਂਸੀ ਨੂੰ ਚੀਨ ਦੇ ਪੱਖ 'ਚ ਕੰਮ ਕਰਦੇ ਹੋਣ ਦੇ ਅਤੇ ਪੈਂਡੇਮਿਕ ਸੰਬੰਧੀ ਸਹੀ ਜਾਣਕਾਰੀ ਦੇਣ 'ਚ ਫੇਲ੍ਹ ਹੋਣ ਸੰਬੰਧੀ ਗੱਲ ਆਖੀ ਸੀ।

ਡਬਲਯੂ.ਐਚ.ਓ. ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਅਸੈਸਮੈਂਟ ਕੀਤੀ ਜਾ ਰਹੀ ਹੈ ਕਿ ਅਮਰੀਕਾ ਦਾ ਫੰਡਿੰਗ ਬੰਦ ਕਰਨਾ ਉਨ੍ਹਾਂ ਦੇ ਆਪ੍ਰੇਸ਼ਨਸ 'ਚ ਕਿੰਨਾ ਕੁ ਅਸਰ ਪਵੇਗਾ।

ਸ਼ੁੱਕਰਵਾਰ ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਡਬਲਯੂ.ਐਚ.ਓ. ਦੇ ਮੁਖੀ, ਟੈਡਰੋਸ ਘੈਬਰੇਸਸ ਨੇ ਕਿਹਾ ਕਿ ਅਜੈਂਸੀ ਦਾ ਕੋਵਿਡ-19 ਪਲੈਨ ਕਈ ਉਦੇਸ਼ਾਂ 'ਤੇ ਨਿਰਭਰ ਕਰਦਾ ਹੈ।

ਇਸਦੇ ਵਿਚ ਸਾਰੇ ਦੇਸ਼ਾਂ ਨੂੰ ਟੈਕਨਿਕਲ ਅਤੇ ਲੌਜਿਸਟਿਕਲ ਸਹਿਯੋਗ ਹਾਸਿਲ ਕਰਵਾਉਣਾ ਸ਼ਾਮਿਲ ਹੈ।

ਖਾਸ ਤੌਰ 'ਤੇ ਕਮਜੋਰ ਹੈਲਥ ਸਿਸਟਮਸ ਵਾਲਿਆਂ ਲਈ ਸਹਿਯੋਗ ਪ੍ਰਦਾਨ ਕਰਨਾ ਜ਼ਰੂਰੀ ਬਣਾਉਣ ਦੀ ਕੋਸ਼ਿਸ਼ ਹੁੰਦੀ ਹੈ।

ਉਨ੍ਹਾਂ ਕਿਹਾ ਕਿ $1.7 ਬਿਲੀਅਨ ਦੀ ਅਨੁਮਾਨ ਦੀ ਰਕਮ ਸਿਰਫ ਡਬਲਯੂ.ਐਚ.ਓ. ਦੀ ਲੋੜ ਹੈ, ਅਤੇ ਇਸਦੇ ਵਿੱਚ ਸਾਰੇ ਦੇਸ਼ਾਂ ਨੂੰ ਸ਼ਾਮਿਲ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ, 40 ਸਾਲ ਪੂਰੇ ਹੋ ਗਏ ਹਨ, ਜਦ ਸਮਾਲਪੌਕਸ ਨੂੰ ਖਤਮ ਕਰ ਦਿੱਤਾ ਗਿਆ ਸੀ।

ਘੈਬਰੇਸਸ ਨੇ ਕਿਹਾ ਕਿ ਉਸੇ ਕਿਸਮ ਦੀ ਇੱਕਜੁਟਤਾ ਅਤੇ ਸਹਿਯੋਗ ਦੀ ਲੋੜ ਕੋਵਿਡ-19 ਨੂੰ ਹਰਾਉਣ ਲਈ ਵੀ ਚਾਹੀਦੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link