17.38C Vancouver
ADS

Jun 27, 2020 2:00 AM -

ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੁੱਛੇ ਸਵਾਲ, ਕਿਹਾ ਨਿਹੱਥੇ ਫੌਜੀਆਂ ਨੂੰ ਚੀਨੀਆਂ ਦਾ ਸਾਹਮਣਾ ਕਰਨ ਕਿਉਂ ਭੇਜਿਆ ?

Share On
why-unarmed-soldiers-were-sent-to-face-chinese-soldiers-priyanka-gandhi-asks-pm-modi
Priyanka Gandhi posted a video on Twitter, with the caption, "People of India want to know why you (PM) sent our unarmed soldiers to face Chinese soldiers. The land on which they lost their lives is our land; we will not let you give our land to China. PM Modi has to answer questions asked from you. #SpeakUpForOurJawans" Photo-ANI

ਕਾਂਗਰਸ ਲੀਡਰ, ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਘੇਰਿਆ ਹੈ।

ਭਾਰਤ-ਚੀਨ ਸਟੈਂਡਆਫ 'ਤੇ ਸਵਾਲ ਖੜੇ ਕਰਦਿਆਂ ਪ੍ਰਿਯੰਕਾ ਨੇ ਕਿਹਾ ਕਿ ਆਖਿਰ ਪ੍ਰਧਾਨ ਮੰਤਰੀ ਨੇ ਚੀਨੀ ਸਿਪਾਹੀਆਂ ਦਾ ਸਾਹਮਣਾ ਕਰਨ ਲਈ ਨਿਹੱਥੇ ਜਵਾਨਾਂ ਨੂੰ ਕਿਵੇਂ ਭੇਜ ਦਿੱਤਾ।

ਉਨ੍ਹਾਂ ਟਵਿਟਰ 'ਤੇ ਇੱਕ ਵੀਡੀਓ ਵੀ ਜਾਰੀ ਕੀਤੀ ਅਤੇ ਇਸ ਦਾ ਕੈਪਸ਼ਨ (ਸਿਰਲੇਖ) ਦਿੱਤਾ, "ਭਾਰਤ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਤੁਸੀਂ (ਪੀ.ਐਮ.) ਨਿਹੱਥੇ ਭਾਰਤੀ ਜਵਾਨਾਂ ਨੂੰ ਚੀਨੀ ਫੌਜੀਆਂ ਦਾ ਸਾਹਮਣਾ ਕਰਨ ਲਈ ਕਿਵੇਂ ਭੇਜ ਦਿੱਤਾ। ਜਿਸ ਜ਼ਮੀਨ 'ਤੇ ਉਨ੍ਹਾਂ ਜਾਨ ਗਵਾਈ, ਉਹ ਆਪਣੀ ਧਰਤੀ ਹੈ। ਅਸੀਂ ਤੁਹਾਨੂੰ ਇਹ ਧਰਤੀ ਚੀਨ ਨੂੰ ਦੇਣ ਨਹੀਂ ਦੇਵਾਂਗੇ। ਪ੍ਰਧਾਨ ਮੰਤਰੀ ਮੋਦੀ ਨੂੰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਪਵੇਗਾ। #SpeakUpForOurJawans."

ਵੀਡੀਓ ਦੇ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਣੀ ਸਭ ਦੀ ਜ਼ਿੰਮੇਵਾਰੀ ਹੈ ਕਿ ਲੱਦਾਖ ਦੀ ਗਲਵਾਨ ਘਾਟੀ 'ਚ ਸ਼ਹੀਦ ਹੋਣ ਵਾਲੇ ਭਾਰਤ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਨਮਾਨ ਮਿਲੇ।

ਉਨ੍ਹਾਂ ਕਿਹਾ ਕਿ, "15 ਜੂਨ ਨੂੰ ਚੀਨੀ ਸਿਪਾਹੀਆਂ ਨੇ ਨਿਰਦਈ ਤਰੀਕੇ ਨਾਲ ਭਾਰਤ ਦੇ 20 ਜਵਾਨਾਂ ਨੂੰ ਮਾਰ ਦਿੱਤਾ। ਉਹ ਨਿਹੱਥੇ ਸਨ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਹ ਦੁੱਖ ਸਾਰੀ ਉਮਰ ਹੰਢਾਉਣਾ ਪਵੇਗਾ। ਮੈਂ ਆਪਣੇ ਤਜੁਰਬੇ ਨਾਲ ਉਨ੍ਹਾਂ ਦਾ ਦਰਦ ਸਮਝ ਸਕਦੀ ਹਾਂ। ਨਾਗਰਿਕ ਦੇ ਤੌਰ 'ਤੇ ਆਪਣੀ ਸਭ ਦੀ ਜ਼ਿੰਮੇਵਾਰੀ ਹੈ ਕਿ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਸਨਮਾਨ ਮਿਲੇ।"

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸਵਾਲ ਕਰਨਾ ਆਪਣੀ ਸਭ ਦੀ ਜ਼ਿੰਮੇਵਾਰੀ ਹੈ।

"ਜਦ ਪ੍ਰਧਾਨ ਮੰਤਰੀ ਮੋਦੀ ਚੀਨ ਦੇ ਲੀਡਰਾਂ ਨਾਲ ਦੋਸਤੀ ਕਰ ਰਹੇ ਸਨ, ਤਾਂ ਉਨ੍ਹਾਂ ਕਿਹੜੇ ਕਰਾਰਾਂ 'ਤੇ ਹਸਤਾਖਰ ਕੀਤੇ ਸਨ?"

ਯਾਦ ਰਹੇ ਇਸ ਤੋਂ ਪਹਿਲਾਂ ਵੀ ਕਈ ਕਾਂਗਰਸੀ ਨੇਤਾ ਸਰਕਾਰ ਅਤੇ ਖਾਸ ਤੌਰ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਸਵਾਲ ਖੜੇ ਕਰ ਚੁੱਕੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link