9.04C Vancouver
ADS

Jul 15, 2022 7:24 PM - The Canadian Press

ਲਿਟਨ 'ਚ ਵਾਈਲਡਫਾਇਰ ਬੇਕਾਬੂ, 20-20 ਮੈਂਬਰਾਂ ਦੀਆਂ 3 ਟੀਮਾਂ ਤੇ ਹੈਲਕਾਪਟਰਾਂ ਆਸਰੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ

Share On
wildfire-grows-near-lytton-b-c-60-person-crew-joins-fight-says-wildfire-service
A wildfire blazing just west of Lytton, B.C., has now scorched five square kilometres of trees and bush, more than doubling in size in less than 12 hours. (Photo - Connect News)

ਬੀ.ਸੀ. 'ਚ ਲਿਟਨ ਦੇ ਕੋਲ ਪੱਛਮੀ ਇਲਾਕੇ 'ਚ ਜਾਰੀ ਵਾਈਲਡਫਾਇਰ ਦਾ ਆਕਾਰ ਵੱਡਾ ਹੁੰਦਾ ਜਾ ਰਿਹਾ ਹੈ।

ਇਸ ਅੱਗ ਨੇ ਹੁਣ ਤਕ 5 ਸਕਵੇਅਰ ਕਿਲੋਮੀਟਰ ਯਾਨੀ ਕਿ 500 ਹੈਕਟੇਅਰ ਇਲਾਕੇ 'ਚ ਦਰਖਤ ਅਤੇ ਝਾੜੀਆਂ ਨੂੰ ਸਾੜ ਦਿੱਤਾ ਹੈ।

ਬੀ.ਸੀ. ਵਾਈਲਡਫਾਇਰ ਸਰਵਿਸ ਦੀ ਬੁਲਾਰੀ ਟੇਲਰ ਕੋਲਮੈਨ ਦਾ ਕਹਿਣਾ ਹੈ ਕਿ ਅੱਗ ਫਿਲਹਾਲ ਆਊਟ ਆਫ ਕੰਟਰੋਲ ਹੈ।

ਉਨ੍ਹਾਂ ਕਿਹਾ ਕਿ ਲਗਾਤਾਰ ਵਗਦੀ ਤੇਜ ਹਵਾ ਕਾਰਨ ਬੇਕਾਬੂ ਅੱਗ ਨੂੰ ਵਧਣ 'ਚ ਮਦਦ ਮਿਲ ਰਹੀ ਹੈ।

ਲਿਟਨ ਫਰਸਟ ਨੇਸ਼ਨ ਅਤੇ ਥਾਂਪਸਨ ਨਿਕੋਲਾ ਰੀਜਨਲ ਡਿਸਟ੍ਰਿਕਟ ਲਈ ਕਈ ਇਵੈਕੂਏਸ਼ਨ ਆਰਡਰ ਅਤੇ ਇਵੈਕੂਏਸ਼ਨ ਐਲਰਟ ਵੀ ਜਾਰੀ ਕਰ ਦਿੱਤੇ ਗਏ ਹਨ।

ਰੀਜਨਲ ਡਿਸਟ੍ਰਿਕਟ ਵੱਲੋਂ ਉਨ੍ਹਾਂ ਰਿਪੋਰਟਸ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ, ਜਿੰਨਾ ਅਨੁਸਾਰ ਅੱਗ ਦੀਆਂ ਲਪਟਾਂ ਕਾਰਨ 3 ਇਮਾਰਤਾਂ ਨੁਕਸਾਨੀਆਂ ਗਈਆਂ ਹਨ।

ਕੋਲਮੈਨ ਦੇ ਦੱਸਿਆ ਕਿ ਅੱਗ ਵੀਰਵਾਰ ਨੂੰ ਦੁਪਹਿਰ ਦੇ ਸਮੇਂ ਸ਼ੁਰੂ ਹੋਈ ਸੀ।

ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਲਈ ਇਲਾਕੇ 'ਚ ਪਹੁੰਚ ਕਰਨੀ ਵੀ ਇੱਕ ਚੁਣੌਤੀ ਹੈ ਅਤੇ ਇਸ ਦਾ ਕਾਰਨ ਪ੍ਰਭਾਵਿਤ ਇਲਾਕੇ 'ਚ ਸੜਕਾਂ ਦੀ ਘਾਟ ਨੂੰ ਦੱਸਿਆ।

ਉਨ੍ਹਾਂ ਇਹ ਵੀ ਦੱਸਿਆ ਕਿ 20-20 ਮੈਂਬਰਾਂ ਦੀਆਂ 3 ਕਰਿਊਸ ਇਸ ਅੱਗ 'ਤੇ ਕਾਬੂ ਪਾਉਣ ਲਈ ਜੁਟੀਆਂ ਹੋਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਲਈ ਹੈਲੀਕਾਪਟਰਸ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link