15.39C Vancouver
ADS

May 30, 2025 5:56 PM - The Canadian Press

ਬੀਸੀ ਦੇ ਪੀਸ ਰਿਵਰ ਇਲਾਕੇ ਵਿਚ ਲੱਗੀ ਅੱਗ 4 ਗੁਣਾ ਵਧੀ, ਨਿਕਾਸੀ ਦੇ ਹੁਕਮ ਹੋਏ ਜਾਰੀ

Share On
wildfire-in-peace-river-b-c-quadruples-in-size-after-evacuation-order
The fire is among about 60 burning in the province, 34 of which are classified as burning out of control.(Photo: The Canadian Press)

ਬੀਸੀ ਦੇ ਪੀਸ ਰਿਵਰ ਇਲਾਕੇ ਵਿਚ ਲੱਗੀ ਅੱਗ ਦਾ ਸਾਈਜ਼ ਚਾਰ ਗੁਣਾ ਵੱਧ ਗਿਆ ਹੈ। ਬੀਤੇ ਕੱਲ੍ਹ ਹੀ ਇਸ ਦੇ ਨੇੜੇ ਸਥਿਤ ਕੈਲੀ ਲੇਕ ਕਮਿਊਨਿਟੀ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਹੁਕਮ ਦਿੱਤੇ ਗਏ ਸਨ। ਬੀ.ਸੀ. ਵਾਈਲਡਫਾਇਰ ਸਰਵਿਸ ਨੇ ਕਿਹਾ ਕਿ ਇਹ ਅੱਗ ਹੁਣ ਲਗਭਗ 46 ਵਰਗ ਕਿਲੋਮੀਟਰ ਤੱਕ ਫੈਲ ਗਈ ਹੈ, ਵੀਰਵਾਰ ਦੁਪਹਿਰ ਤੱਕ ਇਹ 11 ਵਰਗ ਕਿਲੋਮੀਟਰ ਸੀ।

ਇਹ ਬੇਕਾਬੂ ਜੰਗਲੀ ਅੱਗ ਪੇਂਬੀਨਾ ਸਟੀਪਰੌਕ ਗੈਸ ਪ੍ਰੋਸੈਸਿੰਗ ਸਹੂਲਤ ਅਤੇ ਹੈਰੀਟੇਜ ਹਾਈਵੇ ਦੇ ਨੇੜੇ ਲੱਗੀ ਹੋਈ ਸੀ। ਪੀਸ ਰਿਵਰ ਰੀਜਨਲ ਡਿਸਟ੍ਰਿਕਟ ਵਲੋਂ ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੈਲੀ ਝੀਲ ਅਤੇ ਕੈਂਪਬੈਲ ਝੀਲ ਦੇ ਆਸਾਪਸ ਸਥਿਤ ਘਰਾਂ ਲਈ ਨਿਕਾਸੀ ਦਾ ਹੁਕਮ ਜਾਰੀ ਕਰ ਦਿੱਤੇ ਗਏ ਸਨ। ਇਹ ਸੂਬੇ ਵਿਚ ਬਲ ਰਹੀਆਂ ਲਗਭਗ 60 ਅੱਗ ਵਿਚੋਂ ਇੱਕ ਹੈ, ਜਿਨ੍ਹਾਂ ਵਿਚੋਂ 34 ਦੀ ਸਥਿਤੀ ਕਾਬੂ ਤੋਂ ਬਾਹਰ ਦੱਸੀ ਗਈ ਹੈ।

Latest news

carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link