19.02C Vancouver
ADS

Jul 2, 2025 4:04 PM - The Canadian Press

ਬੀ.ਸੀ. ਦੇ ਲਿਟਨ ਪਿੰਡ ਨੇੜੇ ਲੱਗੀ ਜੰਗਲੀ ਅੱਗ ਕਾਰਨ ਸਥਾਨਕ ਐਮਰਜੈਂਸੀ ਦਾ ਕੀਤਾ ਗਿਆ ਐਲਾਨ

Share On
wildfire-near-lytton-b-c-prompts-local-state-of-emergency-evacuation-order
The BC Wildfire Service says the Nikaia Creek wildfire is about six hectares in size and is one of more than 70 wildfires burning across the province.(Photo - The Canadian Press)

ਬੀ.ਸੀ. ਦੇ ਲਿਟਨ ਪਿੰਡ ਦੇ ਬਾਹਰਵਾਰ ਜੰਗਲ ਦੀ ਅੱਗ ਕਾਰਨ ਸਥਾਨਕ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਬੀਸੀ ਵਾਈਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਨਿਕੀਆ ਕ੍ਰੀਕ ਜੰਗਲੀ ਅੱਗ ਦਾ ਆਕਾਰ ਪਿਛਲੇ ਦਿਨ ਲਗਭਗ ਛੇ ਹੈਕਟੇਅਰ ਸੀ ਅਤੇ ਇਹ ਸੂਬੇ ਭਰ ਵਿਚ ਬਲ ਰਹੀਆਂ 70 ਤੋਂ ਵੱਧ ਜੰਗਲੀ ਅੱਗਾਂ ਵਿਚੋਂ ਇੱਕ ਹੈ। ਡਿਪਾਰਟਮੈਂਟ ਮੁਤਾਬਕ, ਇਹ ਅੱਗ ਕਾਬੂ ਤੋਂ ਬਾਹਰ ਹੈ ਅਤੇ ਲਿਟਨ ਤੋਂ ਫਰੇਜ਼ਰ ਰਿਵਰ ਦੇ ਨਾਲ ਤੱਕ ਫੈਲੀ ਹੈ।

ਬੀ.ਸੀ. ਵਾਈਲਡਫਾਇਰ ਸਰਵਿਸ ਦੀ ਫਾਇਰ ਇਨਫਰਮੇਸ਼ਨ ਅਫਸਰ ਕੈਲੀ ਨੇਸਮੈਨ ਨੇ ਕਿਹਾ ਕਿ ਇਸ ਅੱਗ ਦਾ ਕਾਰਨ ਮਨੁੱਖੀ ਹੋਣ ਦਾ ਸ਼ੱਕ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਆਪਣੇ ਮੌਜੂਦਾ ਘੇਰੇ ਤੋਂ ਬਾਹਰ ਤੇਜ਼ੀ ਨਾਲ ਫੈਲ ਸਕਦੀ ਹੈ।

ਮੰਨਿਆ ਜਾਂਦਾ ਹੈ ਕਿ ਇਹ ਅੱਗ ਸੋਮਵਾਰ ਰਾਤ 8:30 ਵਜੇ ਦੇ ਕਰੀਬ ਲਿਟਨ ਫੈਰੀ ਕ੍ਰਾਸਿੰਗ ਦੇ ਨੇੜੇ ਲੱਗੀ, ਜੋ ਕਿ ਲਿਟਨ ਪਿੰਡ ਦੇ ਉੱਤਰ-ਪੱਛਮ ਵਿਚ ਇੱਕ ਖੇਤਰ ਹੈ।

ਇਹ ਘਟਨਾ 2021 ਵਿਚ ਇਸ ਦੌਰਾਨ ਲੱਗੀ ਅੱਗ ਦੀ ਚੌਥੀ ਵਰ੍ਹੇਗੰਢ 'ਤੇ ਹੋਈ ਹੈ, ਜੋ ਲਿਟਨ ਵਿਚ ਹੀ ਹੋਈ ਸੀ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ 90 ਫੀਸਦੀ ਤੋਂ ਵੱਧ ਕਮਿਊਨਿਟੀ ਪੂਰੀ ਤਰ੍ਹਾਂ ਤਬਾਹ ਹੋ ਗਈ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link