17.97C Vancouver
ADS

Jul 14, 2025 12:33 PM - The Canadian Press

ਬੀ.ਸੀ.ਵਿੱਚ ਪ੍ਰਿੰਸਟਨ ਗੋਲਫ ਕੋਰਸ ਨੇੜੇ ਲੱਗੀ ਜੰਗਲੀ ਅੱਗ,ਕਈ ਲੋਕਾਂ ਨੂੰ ਘਰ ਛੱਡਣ ਦੇ ਹੁਕਮ

Share On
wildfire-near-princeton-golf-course-in-b-c-prompts-evacuation-order
The BC Wildfire Service says the August Lake wildfire, which is burning close to Princeton Golf Club, is now mapped at 14 hectares in size.(Photo - The Canadian Press)

ਬੀ.ਸੀ.ਦੇ ਪ੍ਰਿੰਸਟਨ ਗੋਲਫ ਕੋਰਸ ਨੇੜੇ ਜੰਗਲੀ ਅੱਗ ਕਾਰਨ ਬੀਤੇ ਦਿਨੀਂ ਲੋਕਾਂ ਲਈ ਨਿਕਾਸੀ ਦੇ ਹੁਕਮ ਜਾਰੀ ਹੋਏ ਹਨ। ਪ੍ਰਿੰਸਟਨ ਨੇੜੇ ਜੰਗਲ ਦੀ ਅੱਗ ਬੇਕਾਬੂ ਹੋਣ ਕਾਰਨ ਇਲਾਕੇ ਦੀਆਂ ਲਗਭਗ 30 ਰਿਹਾਇਸ਼ਾਂ ਨੂੰ ਖਾਲੀ ਕਰਵਾਉਣ ਦਾ ਹੁਕਮ ਦਿੱਤਾ ਗਿਆ ਹੈ।

ਬੀ.ਸੀ. ਵਾਈਲਡਫਾਇਰ ਸਰਵਿਸ ਨੇ ਕਿਹਾ ਕਿ ਅਗਸਤ ਲੇਕ ਜੰਗਲੀ ਅੱਗ ਪ੍ਰਿੰਸਟਨ ਗੋਲਫ ਕਲੱਬ ਦੇ ਨੇੜੇ ਹੈ, ਜੋ 14 ਹੈਕਟੇਅਰ ਤੱਕ ਫੈਲ ਚੁੱਕੀ ਹੈ। ਇਸ 'ਤੇ ਕਾਬੂ ਪਾਉਣ ਲਈ ਲਗਭਗ 40 ਫਾਇਰਫਾਈਟਰ ਅਤੇ ਤਿੰਨ ਹੈਲੀਕਾਪਟਰ ਮੌਕੇ 'ਤੇ ਹਨ।

ਪ੍ਰਿੰਸਟਨ ਦੇ ਮੇਅਰ ਸਪੈਂਸਰ ਕੋਇਨ ਨੇ ਕਿਹਾ ਕਿ ਉਨ੍ਹਾਂ ਸ਼ੁਰੂ ਤੋਂ ਹੀ ਅੱਗ ਦੇ ਵਧਣ ਨੂੰ ਦੇਖਿਆ ਹੈ, ਸ਼ਨੀਵਾਰ ਦੁਪਹਿਰ 2 ਵਜੇ ਦੇ ਕਰੀਬ ਜਦੋਂ ਇਹ ਸ਼ੁਰੂ ਹੋਈ ਤਾਂ ਇਹ ਇੱਕ ਕਾਰ ਦੇ ਸਾਈਜ਼ ਜਿੰਨੀ ਸੀ ਤੇ 20 ਮਿੰਟਾਂ ਵਿਚ ਹੀ ਇਹ ਦੁੱਗਣੀ ਹੋ ਗਈ।ਕੋਇਨ ਨੇ ਕਿਹਾ ਕਿ 30 ਘਰਾਂ ਨੂੰ ਖਾਲੀ ਕਰਵਾਉਣ ਦਾ ਹੁਕਮ ਲਾਗੂ ਕੀਤੇ ਗਏ, ਜਦੋਂ ਕਿ ਲਗਭਗ 40 ਘਰ ਖਾਲੀ ਕਰਵਾਉਣ ਦੀ ਚਿਤਾਵਨੀ ਹੇਠ ਹਨ,ਜਿਨ੍ਹਾਂ ਵਿਚ ਉਨ੍ਹਾਂ ਦਾ ਘਰ ਵੀ ਸ਼ਾਮਲ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link