13.63C Vancouver
ADS

Jul 12, 2024 5:54 PM - The Canadian Press

ਪਿਛਲੇ ਸਾਲ ਦੀ ਤੁਲਨਾ ’ਚ ਹੁਣ ਤੱਕ ਜੰਗਲੀ ਅੱਗ ਦਾ ਖ਼ਤਰਾ ਘੱਟ: ਫੈਡਰਲ ਅਧਿਕਾਰੀ

Share On
wildfire-season-close-to-10-year-average-heading-into-the-peak-summer-months
The number of active fires is growing, and there are now 284 wildfires in Canada, including 135 that are out of control.(Photo: The Canadian Press)

ਕੈਨੇਡਾ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਤੂਫਾਨ ਬੇਰੀਲ ਦੇ ਬਚੇ-ਖੁਚੇ ਪ੍ਰਭਾਵ ਦੇ ਚੱਲਦੇ ਹੋਈ ਬਾਰਸ਼ ਨਾਲ ਮੈਰੀਟਾਈਮਜ਼ ਸੂਬਿਆਂ ਵਿਚ ਜਿੱਥੇ ਹੜ੍ਹ ਦੀ ਸਥਿਤੀ ਪੈਦਾ ਹੋਈ, ਉਥੇ ਹੀ ਇਸ ਨਾਲ ਪੂਰਬੀ ਕੈਨੇਡਾ ਵਿਚ ਜੰਗਲੀ ਅੱਗ ਦੇ ਖ਼ਤਰੇ ਵਿਚ ਵੀ ਕਮੀ ਦੇ ਆਸਾਰ ਹਨ।

ਮੈਰੀਟਾਈਮਜ਼ ਸੂਬਿਆਂ ਵਿਚ ਪੂਰਬੀ ਕੈਨੇਡਾ ਦੇ ਤਿੰਨ ਸੂਬੇ ਨਿਊ ਬਰੰਜ਼ਵਿਕ, ਨੋਵਾ ਸਕੋਸ਼ੀਆ ਅਤੇ ਪ੍ਰਿੰਸ ਐਡਵਰਡ ਆਈਲੈਂਡ ਆਉਂਦੇ ਹਨ। ਫੈਡਰਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਇਸ ਵਾਰ ਦਾ ਜੰਗਲੀ ਅੱਗ ਦਾ ਸੀਜ਼ਨ 2023 ਦੇ ਰਿਕਾਰਡ ਵਾਲੇ ਸਾਲ ਦੀ ਤੁਲਨਾ ਵਿਚ ਘੱਟ ਗੰਭੀਰ ਹੈ ਪਰ ਬੀ.ਸੀ., ਅਲਬਰਟਾ, ਯੂਕੋਨ ਅਤੇ ਉੱਤਰੀ ਪੱਛਮੀ ਪ੍ਰਦੇਸ਼ਾਂ ਲਈ ਖ਼ਤਰਾ ਜ਼ਿਆਦਾ ਹੈ।

ਉਨ੍ਹਾਂ ਦੱਸਿਆ ਕਿ ਬਲ ਰਹੀਆਂ ਅੱਗਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਕੈਨੇਡਾ ਵਿਚ ਮੌਜੂਦਾ ਸਮੇਂ 284 ਜੰਗਲੀ ਅੱਗਾਂ ਸਰਗਰਮ ਹਨ,ਜਿਨ੍ਹਾਂ ਵਿਚੋਂ 135 ਕਾਬੂ ਤੋਂ ਬਾਹਰ ਹਨ। ਅਧਿਕਾਰੀਆਂ ਮੁਤਾਬਕ, ਜੁਲਾਈ ਵਿਚ 1.3 ਮਿਲੀਅਨ ਹੈਕਟੇਅਰ ਖੇਤਰ ਸੜਿਆ ਹੈ, ਜੋ 10 ਸਾਲਾਂ ਦੇ ਇਸੇ ਸਮੇਂ ਦੇ 10 ਸਾਲਾਂ ਦੀ ਔਸਤ ਦੇ ਕਰੀਬ ਹੈ।

ਹਾਲਾਂਕਿ, ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਸੂਬੇ ਨੇ ਇਸ ਸੀਜ਼ਨ ਵਿਚ ਹੁਣ ਤੱਕ ਸੈਂਟਰ ਤੋਂ ਮਦਦ ਦੀ ਮੰਗ ਨਹੀਂ ਕੀਤੀ ਹੈ ਅਤੇ ਨਾ ਹੀ ਕੈਨੇਡਾ ਨੂੰ ਹੁਣ ਤੱਕ ਅੱਗ ਨਾਲ ਨਜਿੱਠਣ ਲਈ ਦੂਜੇ ਦੇਸ਼ਾਂ ਤੋਂ ਮਦਦ ਮੰਗਣੀ ਪਈ ਹੈ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link