12.15C Vancouver
ADS

Jul 14, 2021 8:58 PM -

ਵਾਈਲਡਫਾਇਰ ਕਾਰਨ ਹਾਈਵੇਅ 97 ਬੰਦ, 1,000 ਤੋਂ ਵਧੇਰੇ ਪ੍ਰਾਪਰਟੀਆਂ ਖਾਲੀ ਕਰਨ ਦੇ ਨਿਰਦੇਸ਼

Share On
wildfire-smoke-blanketing-parts-of-b-c-prompts-air-quality-warning
The district has issued evacuation orders for properties spread over almost 263 square kilometres of backcountry in the Cariboo region. (File photo - BC Wildfire Service/Twitter)

ਕੈਰੀਬੂ ਰੀਜਨਲ ਡਿਸਟ੍ਰਿਕਟ ਦਾ ਕਹਿਣਾ ਹੈ ਕਿ 500 ਦੇ ਕਰੀਬ ਪ੍ਰਾਪਰਟੀਆਂ, ਜੋ ਕਿ 100 ਮਾਈਲ ਹਾਊਸ ਦੇ ਇਲਾਕੇ 'ਚ ਸਥਿਤ ਹਨ, ਉਨ੍ਹਾਂ ਲਈ ਜਾਨ ਦੇ ਖਤਰੇ ਜਿਹੀ ਸਥਿਤੀ ਬਣ ਗਈ ਹੈ।

ਕੈਨਿਮ ਲੇਕ ਦੇ ਦੱਖਣ 'ਚ ਬਲ ਰਹੀ ਵਾਈਲਡਫਾਇਰ ਕਾਰਨ ਇਸ ਇਲਾਕੇ ਦੇ ਲੋਕਾਂ ਲਈ ਖਤਰਾ ਖੜਾ ਹੋ ਗਿਆ ਹੈ।

ਇਹ ਅੱਗ 17 ਸਕਵੇਅਰ ਕਿਲੋਮੀਟਰ ਦੇ ਦਾਇਰੇ 'ਚ ਬਲ ਰਹੀ ਹੈ।

ਡਿਸਟ੍ਰਿਕਟ ਨੇ ਕੈਰੀਬੂ ਰਿਜਨ 'ਚ 263 ਸਕਵੇਅਰ ਕਿਲੋਮੀਟਰ ਦੇ ਇਲਾਕੇ 'ਚ ਪ੍ਰਾਪਰਟੀਆਂ ਲਈ ਇਵੈਕੂਏਅਸ਼ਨ ਆਰਡਰ ਜਾਰੀ ਕੀਤੇ ਹਨ।

ਯਾਦ ਰਹੇ ਅੱਜ ਸਵੇਰੇ ਹਾਈਵੇ 97 ਦੇ ਦੋਵੇਂ ਪਾਸੇ 100 ਮਾਈਲ ਹਾਊਸ ਦੇ ਕੋਲ 1,000 ਤੋਂ ਵਧੇਰੇ ਪ੍ਰਾਪਰਟੀਆਂ ਲਈ ਇਵੈਕੂਏਸ਼ਨ ਨਿਰਦੇਸ਼ ਜਾਰੀ ਕੀਤੇ ਗਏ ਸਨ।

ਇਸ ਇਲਾਕੇ 'ਚ ਫਲੈਟ ਲੇਕ ਦੇ ਕੋਲ 10 ਸਕਵੇਅਰ ਕਿਲੋਮੀਟਰ ਦੇ ਇਲਾਕੇ 'ਚ ਅੱਗ ਬਲ ਰਹੀ ਹੈ।

ਇਸ ਅੱਗ ਕਾਰਨ ਹਾਈਵੇ 97 ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਹਾਲਾਂਕਿ ਡਰਾਈਵ ਬੀ.ਸੀ. ਦਾ ਕਹਿਣਾ ਹੈ ਕਿ ਹਾਈਵੇ 5 ਅਤੇ 24 ਦੇ ਰਾਹੀਂ ਇੱਕ ਲੰਮਾ ਡੀ-ਟੂਰ ਉਪਲਬਧ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link