20.31C Vancouver
ADS

Nov 27, 2020 1:15 PM -

ਕਿਸਾਨਾਂ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ: ਆਮ ਆਦਮੀ ਪਾਰਟੀ

Share On
will-make-all-necessary-arrangements-aap-welcomes-farmers-to-delhi
Aam Aadami Party offers help to farmers/ANI

ਨਵੇਂ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਪਹੁੰਚੇ ਕਿਸਾਨਾਂ ਨੂੰ ਅੱਜ ਸ਼ੁੱਕਰਵਾਰ ਨੂੰ, ਆਮ ਆਦਮੀ ਪਾਰਟੀ ਵੱਲੋਂ ਰੋਹ-ਵਿਖਾਵਾ ਕਰਨ ਲਈ ਤਿਕਰੀ ਸਰਹੱਦ ਜ਼ਰੀਏ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ 'ਚ ਪਹੁੰਚਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਲੋੜੀਂਦੇ ਇੰਤਜ਼ਾਮ ਕੀਤੇ ਜਾਣ ਦਾ ਯਕੀਨ ਵੀ ਦਿਵਾਇਆ ਗਿਆ ਹੈ |

ਪਾਰਟੀ ਦੇ ਅਧਿਕਾਰਿਤ ਟਵਿੱਟਰ ਖਾਤੇ 'ਤੇ ਲਿਖਿਆ ਗਿਆ,"ਆਮ ਆਦਮੀ ਪਾਰਟੀ ਦਿੱਲੀ ਚ ਕਿਸਾਨਾਂ ਦਾ ਸਵਾਗਤ ਕਰਦੀ ਹੈ| ਅਸੀਂ ਕਿਸਾਨਾਂ ਦਾ ਪੂਰਾ ਧਿਆਨ ਰੱਖਾਂਗੇ ਅਤੇ ਉਹਨਾਂ ਲਈ ਲੋੜੀਂਦੇ ਪ੍ਰਬੰਧ ਕਰਾਂਗੇ| ਅਸੀਂ ਇਸ ਲੜਾਈ 'ਚ ਕਿਸਾਨਾਂ ਦੇ ਨਾਲ ਖੜੇ ਹਾਂ| ਜੈ ਕਿਸਾਨ|"

ਇਸਦੇ ਨਾਲ ਹੀ ਪਾਰਟੀ ਵੱਲੋਂ ਦਿੱਲੀ ਪੁਲਿਸ ਵੱਲੋਂ ਰੋਹ ਵਿਖਾਵਾ ਕਰਨ ਵਾਲੇ ਕਿਸਾਨਾਂ ਲਈ ਸਟੇਡੀਅਮਾਂ ਨੂੰ ਆਰਜ਼ੀ ਤੌਰ ਤੇ ਜੇਲ੍ਹਾਂ 'ਚ ਤਬਦੀਲ ਕਰਨ ਲਈ ਉਹਨਾਂ ਤੋਂ ਮਨਜ਼ੂਰੀ ਲੈਣ ਦੇ ਫੈਸਲੇ ਨੂੰ ਨਕਾਰਨ ਬਾਰੇ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਕਹਿਣ ਬਾਰੇ ਵੀ ਦੱਸਿਆ ਗਿਆ ਹੈ|

ਦਿੱਲੀ ਮੈਟਰੋ ਕਾਰਪੋਰੇਸ਼ਨ (ਡੀਐਮਆਰਸੀ) ਵੱਲੋਂ ਵੀ ਸਾਵਧਾਨੀ ਵਰਤਦਿਆਂ ਰਾਜਧਾਨੀ ਦੇ ਕਈ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ|

ਡੀਐਮਆਰਸੀ ਨੇ ਅੱਜ ਟਵੀਟ ਕਰਦਿਆਂ ਲਿਖਿਆ,"ਬ੍ਰਿਗੇਡੀਅਰ ਹੁਸ਼ਿਆਰ ਸਿੰਘ, ਬਹਾਦਰਗੜ੍ਹ ਸਿਟੀ, ਸ਼੍ਰੀ ਰਾਮ ਸ਼ਰਮਾ, ਤਿਕਰੀ ਬਾਰਡਰ, ਤਿਕਰੀ ਕਲਾਂ ਅਤੇ ਗ੍ਰੀਨ ਲੇਨ ਦੇ ਘੇਵਾਰਾ ਸਟੇਸ਼ਨ ਹੁਣ ਬੰਦ ਹਨ|"

ਇਸ ਤੋਂ ਅਲਾਵਾ, ਸਿੰਘੂ ਬਾਰਡਰ (ਦਿੱਲੀ-ਹਰਿਆਣਾ) ਸਰਹੱਦ ਵੱਲ ਵਾਹਨ ਲਿਜਾਣ ਦੀ ਵੀ ਇਜਾਜ਼ਤ ਨਹੀਂ ਹੈ|

ਕੌਮੀ ਰਾਜਧਾਨੀ 'ਚ ਆਵਾਜਾਈ ਨੂੰ ਕਈ ਥਾਂਵਾਂ ਵੱਲ ਮੋੜਨ ਵਾਲੀ ਦਿੱਲੀ ਪੁਲਿਸ ਦਾ ਕਹਿਣਾ ਹੈ,"ਅੰਤਰ-ਰਾਜੀ ਵਾਹਨ ਪੱਛਮੀ/ਪੂਰਬੀ ਪੈਰੀਫਰਲ ਐਕਸਪ੍ਰੈਸ ਵੇਅ ਤੋਂ ਜਾ ਸਕਦੇ ਹਨ|"

ਦਿੱਲੀ ਆਵਾਜਾਈ ਪੁਲਿਸ ਨੇ ਟਵੀਟ ਕੀਤਾ ਹੈ," ਕਿਸਾਨਾਂ ਸੰਘਰਸ਼ ਕੋਰਡੀਨੇਸ਼ਨ ਕਮੇਟੀ ਵੱਲੋਂ ਕੀਤੇ ਜਾ ਰਹੇ ਰੈਲ਼ੀ/ਮਾਰਚ/ ਰੋਹ-ਵਿਖਾਵੇ ਨੂੰ ਧਿਆਨ 'ਚ ਰੱਖਦਿਆਂ, ਟ੍ਰੈਫ਼ਿਕ ਪੁਲਿਸ ਵੱਲੋਂ ਮੁਕਾਬਰਾ ਚੌਕ ਅਤੇ ਜੀਟੀਕੇ ਰੋਡ ਡੀ ਆਵਾਜਾਈ ਨੂੰ ਹੋਰ ਰਾਹ 'ਤੇ ਪਾ ਦਿੱਤਾ ਗਿਆ ਹੈ|ਇਸ ਇਲਾਕੇ 'ਚ ਬਹੁਤ ਹੀ ਵੱਧ ਟ੍ਰੈਫਿਕ ਹੈ|"

ਦਿੱਲੀ ਪੁਲਿਸ ਦੀ ਇੱਕ ਹੋਰ ਟਵੀਟ 'ਚ ਉਹਨਾਂ ਵੱਲੋਂ ਲਿਖਿਆ ਗਿਆ ਹੈ,"ਸਥਾਨਕ ਪੁਲਿਸ ਵੱਲੋਂ ਤਿਕਰੀ ਸਰਹੱਦ 'ਤੇ ਆਵਾਜਾਈ ਲਈ ਬਿਲਕੁਲ ਹੀ ਬੰਦ ਕਰ ਦਿੱਤੀ ਗਈ ਹੈ| ਹਰਿਆਣਾ ਵੱਲ ਜਾਣ ਵਾਲੀ ਆਵਾਜਾਈ ਵੀ ਬੰਦ ਕਰ ਦਿੱਤੀ ਗਈ ਹੈ| ਸਾਰੇ ਵਾਹਨ ਵਾਲਿਆਂ ਨੂੰ ਇਸ ਰੂਟ 'ਤੇ ਨਾ ਆਉਣ ਦੀ ਸਲਾਹ ਦਿੱਤੀ ਜਾਂਦੀ ਹੈ..."

Latest news

high-risk-driving-enforcement-in-burnaby-puts-the-brakes-on-170-drivers
Punjabi

ਬਰਨਬੀ ਵਿੱਚ ਹਾਈ ਰਿਸਕ ਡਰਾਈਵਿੰਗ ਇਨਫੋਰਸਮੈਂਟ ਨੇ 170 ਡਰਾਈਵਰਾਂ 'ਤੇ ਕੀਤੀ ਕਾਰਵਾਈ

ਬਰਨਬੀ ਪੁਲਿਸ ਨੇ ਮਈ ਮਹੀਨੇ ਦੌਰਾਨ ਹਾਈ ਰਿਸਕ ਡਰਾਈਵਿੰਗ ਮੁਹਿੰਮ ਦੇ ਹਿੱਸੇ ਵਜੋਂ ਸਪੀਡਿੰਗ ਦੇ ਮਾਮਲੇ ਵਿਚ 170 ਡਰਾਈਵਰਾਂ 'ਤੇ ਕਾਰਵਾਈ ਕੀਤੀ ਹੈ। ਪੁਲਿਸ ਅਨੁਸਾਰ,ਇਹ ਕਾਰਵਾਈ ਵੱਖ-ਵੱਖ ਥਾਵਾਂ ਅਤੇ ਦਿਨ ਦੇ ਵੱਖ-ਵੱਖ ਸਮਿਆਂ 'ਤੇ ਕੀਤੀ ਗਈ। ਇਹ ਸਾਰੇ ਡਰਾਈਵਰ ਤੈਅ ਸਪੀਡ ਲਿਮਿਟ ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੀ ਵੱਧ ਦੀ ਰਫ਼ਤਾਰ ਨਾਲ ਗੱਡੀ ਚਲਾ ਰਹੇ ਸਨ।
fifa-world-cup-opener-in-vancouver-sets-public-transit-ridership-record
Punjabi

ਵੈਨਕੂਵਰ ਵਿੱਚ ਫੀਫਾ ਵਰਲਡ ਕੱਪ ਦੇ ਪਹਿਲੇ ਮੈਚ ਨੇ ਆਵਾਜਾਈ ਦੇ ਤੋੜੇ ਪਿਛਲੇ ਸਾਰੇ ਰਿਕਾਰਡ

ਵੈਨਕੂਵਰ ਵਿਚ ਫੀਫਾ ਵਰਲਡ ਕੱਪ 2026 ਦੇ ਪਹਿਲੇ ਮੈਚ ਨੇ ਆਵਾਜਾਈ ਦੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ। ਟਰਾਂਸਲਿੰਕ ਮੁਤਾਬਕ 13 ਜੂਨ ਨੂੰ 2010 ਵਿੰਟਰ ਓਲੰਪਿਕ ਤੋਂ ਬਾਅਦ ਪਹਿਲੀ ਵਾਰ ਸਟੇਡੀਅਮ ਈਵੈਂਟ ਵਾਲੇ ਦਿਨ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਬਲਿਕ ਟਰਾਂਜ਼ਿਟ ਦੀ ਵਰਤੋਂ ਕੀਤੀ। ਹਜ਼ਾਰਾਂ ਫੁੱਟਬਾਲ ਪ੍ਰਸ਼ੰਸਕ ਆਸਟ੍ਰੇਲੀਆ ਅਤੇ ਤੁਰਕੀ ਵਿਚਾਲੇ ਹੋਏ ਰੋਮਾਂਚਕ ਮੈਚ ਨੂੰ ਦੇਖਣ ਲਈ ਬੀ.ਸੀ. ਪਲੇਸ ਅਤੇ ਫੀਫਾ ਫੈਨ ਫੈਸਟੀਵਲ ਵਿਖੇ ਪਹੁੰਚੇ।
motorcyclist-killed-in-maple-ridge-collision-investigation-ongoing
Punjabi

ਮੈਪਲ ਰਿਜ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਹੋਈ ਮੌਤ

ਮੈਪਲ ਰਿਜ ਵਿਚ ਸ਼ਨੀਵਾਰ ਰਾਤ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 8.45 ਵਜੇ ਲੌਹੀਡ ਹਾਈਵੇ ਅਤੇ 287 ਸਟ੍ਰੀਟ 'ਤੇ ਵਾਪਰਿਆ। ਇਸ ਕਾਰਨ ਲੌਹੀਡ ਹਾਈਵੇ 'ਤੇ ਵੈਸਟ ਬਾਊਂਡ ਆਵਾਜਾਈ ਬੰਦ ਕਰਨੀ ਪਈ ਜਿਸ ਨੂੰ ਐਤਵਾਰ ਤੜਕੇ 4:35 ਵਜੇ ਮੁੜ ਖੋਲ੍ਹਿਆ ਗਿਆ। ਇੱਥੇ ਇਕ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਟੱਕਰ ਹੋਈ,ਜਿਸ ਕਾਰਨ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਟਰੱਕ ਦੇ ਏਅਰਬੈਗ ਖੁੱਲ੍ਹ ਗਏ।
canada-reports-second-consecutive-annual-decline-in-opioid-overdose-deaths
Punjabi

ਕੈਨੇਡਾ 'ਚ ਓਪੀਔਡ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਦੂਜੇ ਸਾਲ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਵਿੱਚ ਓਪੀਔਡ ਦੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਦੂਜੇ ਸਾਲ ਵੀ ਗਿਰਾਵਟ ਦਰਜ ਕੀਤੀ ਗਈ ਹੈ,ਇਸ ਦਾ ਖੁਲਾਸਾ ਸਾਲ 2025 ਦੀ ਰਿਪੋਰਟ ਵਿਚ ਹੋਇਆ ਹੈ। ਹੈਲਥ ਕੈਨੇਡਾ ਵੱਲੋਂ ਜਾਰੀ ਰਿਪੋਰਟ ਅਨੁਸਾਰ, ਸਾਲ 2024 ਵਿੱਚ ਆਈ ਕਮੀ ਤੋਂ ਬਾਅਦ ਹੁਣ ਪਿਛਲੇ ਸਾਲ ਵੀ ਮੌਤਾਂ ਦਾ ਅੰਕੜਾ ਘਟਿਆ ਹੈ ਪਰ ਇਸ ਸੁਧਾਰ ਦੇ ਬਾਵਜੂਦ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ਪਿਛਲੇ ਸਾਲ 5,630 ਲੋਕਾਂ ਨੇ ਓਵਰਡੋਜ਼ ਕਾਰਨ ਆਪਣੀ ਜਾਨ ਗੁਆਈ ਹੈ। ਇਸ ਮੁਤਾਬਕ ਹਰ ਰੋਜ਼ ਕਰੀਬ 15 ਲੋਕਾਂ ਦੀ ਮੌਤ ਓਪੀਔਡ ਦੀ ਓਵਰਡੋਜ਼ ਕਾਰਨ ਹੋਈ।
metro-vancouver-outside-workers-begin-full-strike-after-17-months-without-contract
Punjabi

17 ਮਹੀਨਿਆਂ ਤੋਂ ਬਿਨਾਂ ਕੰਟਰੈਕਟ ਦੇ ਕੰਮ ਕਰ ਰਹੇ ਮੈਟਰੋ ਵੈਨਕੂਵਰ ਦੇ ਬਾਹਰੀ ਕਰਮਚਾਰੀਆਂ ਨੇ ਹੜਤਾਲ ਕੀਤੀ ਸ਼ੁਰੂ

ਮੈਟਰੋ ਵੈਨਕੂਵਰ ਦੇ ਆਊਟਸਾਈਡ ਵਰਕਰਾਂ ਵੱਲੋਂ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ 17 ਮਹੀਨਿਆਂ ਤੋਂ ਬਿਨਾਂ ਕੰਟਰੈਕਟ ਦੇ ਕੰਮ ਕਰ ਰਹੇ ਲਗਭਗ 700 ਵਰਕਰ ਇਸ ਹੜਤਾਲ ਵਿੱਚ ਸ਼ਾਮਲ ਹਨ। ਗ੍ਰੇਟਰ ਵੈਨਕੂਵਰ ਰੀਜਨਲ ਡਿਸਟ੍ਰਿਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜੈਸੀ ਮੇਡੀਰੋਸ ਮੁਤਾਬਕ, ਮੈਨੇਜਮੈਂਟ ਲਗਾਤਾਰ ਫਰੰਟਲਾਈਨ ਵਰਕਰਾਂ ਦੀਆਂ ਚਿੰਤਾਵਾਂ ਨੂੰ ਅਣਦੇਖਿਆ ਕਰ ਰਹੀ ਹੈ, ਜੋ ਪੂਰੇ ਖੇਤਰ ਵਿਚ ਅਹਿਮ ਸੇਵਾਵਾਂ ਪ੍ਰਦਾਨ ਕਰਦੇ ਹਨ। ਹਾਲਾਂਕਿ, ਜ਼ਰੂਰੀ ਸੇਵਾਵਾਂ ਦੇਣ ਵਾਲੇ ਕਰਮਚਾਰੀ ਜੌਬਸ 'ਤੇ ਰਹਿਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link