18.63C Vancouver
ADS

Dec 23, 2024 4:42 PM - Connect Newsroom

ਟਰੰਪ ਨੇ ਪਨਾਮਾ ਨਹਿਰ ਨੂੰ ਵਾਪਸ ਕਬਜ਼ੇ ਵਿਚ ਲੈਣ ਦੀ ਦਿੱਤੀ ਧਮਕੀ

Share On
will-retake-control-of-panama-canal-if-deal-not-reached-trump
The post was an exceedingly rare example of a US leader saying he could push a sovereign country to hand over territory.(Photo: Facebook/Donald J. Trump)

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਨਾਮਾ ਨਹਿਰ ਨੂੰ ਵਾਪਸ ਕਬਜ਼ੇ ਵਿਚ ਲੈਣ ਦੀ ਧਮਕੀ ਦਿੱਤੀ ਹੈ। ਇਸ ਨਹਿਰ ’ਤੇ ਅਮਰੀਕਾ ਦਾ 1999 ਤੱਕ ਕੰਟਰੋਲ ਸੀ। ਟਰੰਪ ਦਾ ਇਲਜ਼ਾਮ ਹੈ ਕਿ ਪਨਾਮਾ ਇਸ ਨਹਿਰ ਦੀ ਵਰਤੋਂ ਕਰਨ ਲਈ ਅਮਰੀਕਾ ਤੋਂ ਜ਼ਿਆਦਾ ਚਾਰਜ ਲੈ ਰਿਹਾ ਹੈ ਅਤੇ ਇਸ ਨਹਿਰ ’ਤੇ ਚੀਨ ਆਪਣਾ ਪ੍ਰਭਾਵ ਵਧਾ ਰਿਹਾ ਹੈ।

ਟਰੰਪ ਨੇ ਇਹ ਟਿੱਪਣੀਆਂ ਐਤਵਾਰ ਨੂੰ ਅਰੀਜ਼ੋਨਾ ਵਿਚ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦੇ ਕੀਤੀਆਂ, ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਏ.ਆਈ. ਜਨਰੇਟਡ ਤਸਵੀਰ ਵੀ ਪੋਸਟ ਕੀਤੀ, ਜਿਸ ਦੇ ਕੈਪਸ਼ਨ ਵਿਚ ਟਰੰਪ ਨੇ ਲਿਖਿਆ ‘ਵੈਲਕਮ ਟੂ ਦਿ ਯੂਨਾਈਟੇਡ ਸਟੇਟ ਕੈਨਲ।

ਇਸ ’ਤੇ ਪਨਾਮਾ ਦੇ ਰਾਸ਼ਟਰਪਤੀ ਜੋਸੇ ਰਾਉਲ ਮੁਲੀਨੋ ਨੇ ਪਲਟਵਾਰ ਕੀਤਾ। ਉਨ੍ਹਾਂ ਇੱਕ ਰਿਕਾਰਡ ਮੈਸੇਜ ਵਿਚ ਕਿਹਾ ਕਿ ਪਨਾਮਾ ਨਹਿਰ ਅਤੇ ਇਸ ਦੇ ਆਸਪਾਸ ਦੀ ਇੱਕ-ਇੱਕ ਇੰਚ ਜ਼ਮੀਨ ਪਨਾਮਾ ਦੀ ਹੈ ਅਤੇ ਇਹ ਭਵਿੱਖ ਵਿਚ ਵੀ ਪਨਾਮਾ ਦੀ ਹੀ ਰਹੇਗੀ।

ਗੌਰਤਲਬ ਹੈ ਕਿ 1977 ਵਿਚ ਅਮਰੀਕਾ ਅਤੇ ਪਨਾਮਾ ਵਿਚਕਾਰ ਇਕ ਸੰਧੀ ਹੋਈ ਸੀ, ਜਿਸ ਤੋਂ ਬਾਅਦ ਇਸ ਨਹਿਰ ’ਤੇ ਦੋਵਾਂ ਦੇਸ਼ਾਂ ਦਾ ਸਾਂਝਾ ਕੰਟਰੋਲ ਸੀ। ਹਾਲਾਂਕਿ ਅਮਰੀਕਾ ਨੇ 31 ਦਸੰਬਰ 1999 ਨੂੰ ਇਹ ਨਹਿਰ ਪੂਰੀ ਤਰ੍ਹਾਂ ਪਨਾਮਾ ਦੇ ਹਵਾਲੇ ਕਰ ਦਿੱਤੀ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link