12.02C Vancouver
ADS

Apr 4, 2024 6:48 PM - Connect Newsroom

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਸੀਟ ਤੋਂ ਲੜਨਗੇ ਲੋਕ ਸਭਾ ਚੋਣ?

Share On
will-sidhu-moosewalas-father-balkaur-singh-contest-the-lok-sabha-elections-from-bathinda-seat
There is talk of him contesting the election on a Congress ticket. Reports say that the Congress high command has convinced him to contest the election.(Photo: Facebook/Balkaur Singh)

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਦੀ ਚਰਚਾ ਹੈ।

ਰਿਪੋਰਟਸ ਦਾ ਕਹਿਣਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਇਲੈਕਸ਼ਨ ਲੜਨ ਲਈ ਮਨਾ ਲਿਆ ਹੈ। ਉਨ੍ਹਾਂ ਖੁਦ ਵੀ ਬੀਤੀ ਦਿਨੀਂ ਆਪਣੀ ਹਵੇਲੀ ਵਿਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਰਾਜਨੀਤੀ ਵਿਚ ਆਉਣ ਦੀ ਗੱਲ ਕਹੀ ਸੀ।

ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ। ਹਾਲਾਂਕਿ, ਕਾਂਗਰਸ ਜਾਂ ਮੂਸੇਵਾਲਾ ਦੇ ਪਰਿਵਾਰ ਨੇ ਇਸ ਬਾਰੇ ਅਜੇ ਜਨਤਕ ਤੌਰ ’ਤੇ ਕੁਝ ਨਹੀਂ ਕਿਹਾ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link