14.51C Vancouver
ADS

Apr 8, 2022 8:11 PM - The Canadian Press

ਕ੍ਰਿਸ ਰੌਕ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਅਦਾਕਾਰ ਵਿਲ ਸਮਿਥ 'ਤੇ 10 ਸਾਲਾਂ ਲਈ ਔਸਕਰਸ ਦਾ ਬੈਨ

Share On
will-smith-gets-10-year-oscars-ban-over-chris-rock-slap
The motion picture academy has banned Will Smith from attending the Oscars or any other academy event for 10 years following his slap of Chris Rock at the Academy Awards. (Photo - ANI)

ਮੋਸ਼ਨ ਪਿਕਚਰ ਅਕੈਡਮੀ ਨੇ ਵਿਲ ਸਮਿਥ ਨੂੰ ਔਸਕਰਸ ਜਾਂ ਕਿਸੇ ਵੀ ਹੋਰ ਅਕੈਡਮੀ ਈਵੈਂਟ 'ਚ ਸ਼ਾਮਿਲ ਹੋਣ 'ਤੇ 10 ਸਾਲ ਦਾ ਬੈਨ ਲਗਾ ਦਿੱਤਾ ਹੈ।

ਮਾਮਲਾ ਕੁਝ ਹਫ਼ਤੇ ਪਹਿਲਾਂ ਔਸਕਰ ਸਮਾਗਮ ਦੌਰਾਨ ਹੋਸਟ ਅਤੇ ਕਮੇਡੀਅਨ ਕ੍ਰਿਸ ਰੌਕ ਨੂੰ ਥੱਪੜ ਮਾਰਨ ਨਾਲ ਸੰਬੰਧਤ ਸੀ।

ਐਕਡਮੀ ਦੇ ਬੋਰਡ ਆਫ ਗਵਰਨਰਸ ਦੀ ਸ਼ੁੱਕਰਵਾਰ ਨੂੰ ਹੋਈ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਅਕੈਡਮੀ ਨੇ ਇੱਕ ਬਿਆਨ 'ਚ ਕਿਹਾ ਕਿ ਸਮਿਥ ਦੇ ਐਕਸ਼ਨ ਨੁਕਸਾਨ ਕਰਨ ਵਾਲੇ ਸਨ ਅਤੇ ਅਜਿਹੇ ਐਕਸ਼ਨ ਨੂੰ ਮਨਜੂਰ ਨਹੀਂ ਕੀਤਾ ਜਾ ਸਕਦਾ। ਯਾਦ ਰਹੇ ਵਿਲ ਸਮਿਥ ਨੇ ਬੀਤੇ ਹਫ਼ਤੇ ਐਕਡਮੀ ਤੋਂ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਸੀ ਵਿਵਹਾਰ ਸੰਬੰਧਤ ਉਨ੍ਹਾਂ ਨੂੰ ਮਿਲਣ ਵਾਲੀ ਕਿਸੇ ਵੀ ਸਜਾ ਨੂੰ ਉਹ ਸਵੀਕਾਰ ਕਰ ਲੈਣਗੇ।

ਅਕੈਡਮੀ ਨੇ ਇਸਲਈ ਵੀ ਮੁਆਫੀ ਮੰਗੀ ਕਿ ਵਿਲ ਸਮਿਥ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਵੀ ਉਨ੍ਹਾਂ ਨੂੰ ਸਮਾਗਮ 'ਚ ਹਾਜਿਰ ਰਹਿਣ ਦਿੱਤਾ ਗਿਆ ਅਤੇ 'ਕਿੰਗ ਰਿਚਰਡ' ਵਿੱਚ ਕੀਤੀ ਅਦਾਕਾਰੀ ਲਈ ਸਟੇਜ 'ਤੇ ਔਸਕਰ ਹਾਸਿਲ ਕਰਨ ਦਿੱਤਾ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link