14.14C Vancouver
ADS

Nov 29, 2024 5:39 PM - The Canadian Press

ਬੀ.ਸੀ. ’ਚ ਭਾਰੀ ਬਰਫਬਾਰੀ ਤੇ ਮੀਂਹ ਦੀ ਚਿਤਾਵਨੀ ਜਾਰੀ

Share On
winter-storm-watch-issued-as-snow-heavy-rain-expected-for-b-c-coast
The weather office says that will transition to freezing rain on Monday and then heavy rain on Tuesday and Wednesday that could cause some flooding.(Photo: The Canadian Press)

ਬੀ.ਸੀ. ਤੱਟ ਵਿਚ ਬਰਫਬਾਰੀ ਅਤੇ ਭਾਰੀ ਬਾਰਸ਼ ਦੀ ਸੰਭਾਵਨਾ ਦੇ ਚੱਲਦੇ ਸੂਬੇ ਦੇ ਜ਼ਿਆਦਾਤਰ ਅੰਦਰੂਨੀ ਹਿੱਸੇ ਲਈ ਸਰਦੀਆਂ ਦੇ ਤੂਫਾਨ ਦੀ ਚਿਤਾਵਨੀ ਬਰਕਰਾਰ ਹੈ। ਐਨਵਾਇਰਮੈਂਟ ਕੈਨੇਡਾ ਨੇ ਕਿਹਾ ਕਿ ਤੂਫਾਨ ਅੱਜ ਰਾਤ ਤੋਂ ਸ਼ੁਰੂ ਹੋ ਕੇ ਐਤਵਾਰ ਤੱਕ ਬਣੇ ਰਹਿਣ ਦੀ ਉਮੀਦ ਹੈ।

ਮੌਸਮ ਏਜੰਸੀ ਮੁਤਾਬਕ, ਉੱਤਰੀ ਤੱਟ ਦੇ ਅੰਦਰੂਨੀ ਹਿੱਸੇ ਵਿਚ ਹੋਰ ਬਰਫਬਾਰੀ ਹੋਣ ਦੀ ਉਮੀਦ ਹੈ, ਜਿਸ ਵਿਚ ਸਟੀਵਰਟ ਵੀ ਸ਼ਾਮਲ ਹੈ ਜਿੱਥੇ ਇਸ ਹਫ਼ਤੇ ਪਹਿਲਾਂ ਹੀ 40 ਤੋਂ 50 ਸੈਂਟੀਮੀਟਰ ਬਰਫਬਾਰੀ ਹੋ ਚੁੱਕੀ ਹੈ ਅਤੇ ਹੁਣ ਸ਼ਨੀਵਾਰ ਰਾਤ ਤੋਂ ਸੋਮਵਾਰ ਵਿਚਕਾਰ 40 ਸੈਂਟੀਮੀਟਰ ਬਰਫਬਾਰੀ ਹੋਰ ਪੈ ਸਕਦੀ ਹੈ।

ਮੌਸਮ ਏਜੰਸੀ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਠੰਢ ਦੀ ਬਾਰਿਸ਼ ਹੋਵੇਗੀ ਅਤੇ ਫਿਰ ਮੰਗਲਵਾਰ ਤੇ ਬੁੱਧਵਾਰ ਨੂੰ ਭਾਰੀ ਬਾਰਸ਼ ਹੋ ਸਕਦੀ ਹੈ ਜਿਸ ਨਾਲ ਹੜ੍ਹ ਦਾ ਖਤਰਾ ਹੋ ਸਕਦਾ ਹੈ। ਕੇਂਦਰੀ ਕੋਸ ਲਈ ਐਨਵਾਇਰਮੈਂਟ ਕੈਨੇਡਾ ਨੇ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿੱਥੇ ਸ਼ਨੀਵਾਰ ਰਾਤ ਤੋਂ ਪਹਿਲਾਂ 150 ਮਿਲੀਮੀਟਰ ਬਾਰਸ਼ ਹੋ ਸਕਦੀ ਹੈ।

Latest news

man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link