16.17C Vancouver
ADS

May 5, 2022 9:35 PM - The Canadian Press

ਵਿਕਟੋਰੀਆ 'ਚ ਅਚਾਨਕ ਹੋਏ ਹਮਲੇ 'ਚ ਔਰਤ ਦੇ ਸਿਰ ਤੇ ਚਿਹਰੇ ਤੇ ਲੱਗੀਆਂ ਸੱਟਾਂ, ਪੁਲਿਸ ਸਰਵੇਲੈਂਸ ਫੁਟੇਜ ਤੇ ਗਵਾਹਾਂ ਦੀ ਕਰ ਰਹੀ ਭਾਲ

Share On
witnesses-surveillance-video-sought-after-woman-randomly-attacked-from-behind-in-victoria
A Victoria woman is recovering from head and facial injuries after an unprovoked assault in that city and police hope witnesses or surveillance video will help them find the attacker. (Photo - Victoria police/Twitter)

ਵਿਕਟੋਰੀਆ 'ਚ ਇੱਕ ਔਰਤ 'ਤੇ ਹਮਲਾ ਕੀਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਬਿਨਾ ਉਕਸਾਏ ਗਏ ਕੀਤੇ ਹਮਲੇ ਦੌਰਾਨ ਔਰਤ ਦੇ ਸਿਰ ਅਤੇ ਚਿਹਰੇ 'ਤੇ ਗੰਭੀਰ ਸੱਟਾਂ ਲੱਗੀਆਂ ਹਨ।

ਪੁਲਿਸ ਨੂੰ ਉਮੀਦ ਹੈ ਕਿ ਪ੍ਰਤੱਖਦਰਸ਼ੀ ਜਾਂ ਸਰਵੇਲੈਂਸ ਫੁਟੇਜ ਆਸਰੇ ਹਮਲਾਵਰ ਤਕ ਪਹੁੰਚ ਹੋ ਸਕੇਗੀ।

ਪੁਲਿਸ ਦੇ ਬਿਆਨ 'ਚ ਆਖਿਆ ਗਿਆ ਹੈ ਕਿ ਵਿਕਟੋਰੀਆ ਦੇ ਜੇਮਸ ਬੇਅ ਇਲਾਕੇ 'ਚ ਔਰਤ ਸ਼ਨੀਵਾਰ ਰਾਤ ਆਪਣੇ ਕੁੱਤੇ ਨਾਲ ਸੈਰ 'ਤੇ ਨਿਕਲੀ ਸੀ।

ਇਸੇ ਦੌਰਾਨ ਉਸ ਨੂੰ ਪਿੱਛੇ ਤੋਂ ਅਚਾਨਕ ਧੱਕਾ ਮਾਰਿਆ ਗਿਆ ਅਤੇ ਉਸ ਦਾ ਸਿਰ ਤੇ ਚਿਹਰਾ ਇੱਕ ਇਮਾਰਤ ਦੀ ਨੁੱਕਰ ਨਾਲ ਜਾ ਟਕਰਾਇਆ।

ਜਦ ਔਰਤ ਜਮੀਨ 'ਤੇ ਡਿੱਗ ਪਈ ਤਾਂ ਸ਼ੱਕੀ ਨੇ ਉਸ ਦੀਆਂ ਜੇਬਾਂ 'ਚ ਹੱਥ ਮਾਰਿਆ ਪਰ ਮੌਕੇ ਤੋਂ ਨਿਕਲਣ ਤੋਂ ਪਹਿਲਾਂ ਉਸ ਨੇ ਜੇਬਾਂ ਵਿੱਚੋਂ ਕੁਝ ਨਹੀਂ ਕੱਢਿਆ।

ਸ਼ੱਕੀ ਦੀ ਉਮਰ ਕਰੀਬ 50 ਸਾਲ ਅਤੇ ਉਸ ਦੀ ਬਣਤਰ ਪਤਲੀ ਦੱਸੀ ਗਈ ਹੈ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਕੋਲ ਮਾਮਲੇ ਦੀ ਜਾਣਕਾਰੀ ਮੰਗਲਵਾਰ ਨੂੰ ਪਹੁੰਚੀ ਸੀ।

ਪੁਲਿਸ ਨੇ ਮਾਮਲੇ ਦੀ ਜਾਣਕਾਰੀ ਰੱਖਣ ਵਾਲਿਆਂ ਨੂੰ ਸਾਹਮਣੇ ਆਉਣ ਦੀ ਅਪੀਲ ਕੀਤੀ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link