14.52C Vancouver
ADS

Oct 13, 2021 8:29 PM -

ਸ਼ਵਾਰਟਸ ਬੇਅ ਫੈਰੀ ਟਰਮਿਨਲ 'ਤੇ ਡਾਕੇ ਦੀ ਕੋਸ਼ਿਸ਼ ਤੇ ਬੀ.ਸੀ. ਫੈਰੀਸ ਦੇ ਸਟਾਫ਼ ਨੂੰ ਧਮਕਾਉਣ ਲਈ ਇੱਕ ਔਰਤ ਗ੍ਰਿਫਤਾਰ

Share On
woman-arrested-at-swartz-bay-ferry-terminal-after-attempting-robbery-and-threatening-bc-ferries-staff
The RCMP arrested a woman after she tried to rob a passenger and threatened to stab a BC Ferries staff member at the Swartz Bay ferry terminal in North Saanich on Saturday. (Photo - BC Ferries/Twitter)

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਨੌਰਥ ਸਾਨੀਚ ਵਿੱਚ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਔਰਤ ਨੇ ਕਥਿਤ ਤੌਰ 'ਤੇ ਬੀ.ਸੀ. ਫੈਰੀਸ ਦੇ ਸਟਾਫ਼ ਮੈਂਬਰ 'ਤੇ ਚਾਕੂ ਨਾਲ ਹਮਲੇ ਦੀ ਧਮਕੀ ਦਿੱਤੀ ਸੀ ਅਤੇ ਇੱਕ ਸਵਾਰੀ ਤੋਂ ਲੁੱਟ ਦੀ ਕੋਸ਼ਿਸ਼ ਕੀਤੀ ਸੀ।

ਘਟਨਾ ਸ਼ਵਾਰਟਸ ਬੇਅ ਫੈਰੀ ਟਰਮਿਨਲ ਕੋਲ ਵਾਪਰੀ।

ਪੁਲਿਸ ਨੇ ਦੱਸਿਆ ਕਿ ਪੀੜਤ ਵਿਅਕਤੀ ਨੇ ਆਪਣਾ ਫੋਨ ਔਰਤ ਨੂੰ ਦੇਣ ਤੋਂ ਇਨਕਾਰ ਕੀਤਾ।

ਇਸੇ ਵਿਚਾਲੇ ਬੀ.ਸੀ. ਫੈਰੀਸ ਵਰਕਰਾਂ ਨੇ ਘਟਨਾ 'ਚ ਦਖਲ ਦਿੱਤਾ।

ਨਤੀਜਾ ਇਹ ਹੋਇਆ ਕਿ ਔਰਤ ਨੇ ਸਟਾਫ਼ ਨੂੰ ਧਮਕਾਇਆ।

ਇਸ ਤੋਂ ਬਾਅਦ ਉਹ ਟਰਮਿਨਲ ਤੋਂ ਦੌੜ ਗਈ।

ਅਫ਼ਸਰਾਂ ਨੂੰ ਜਲਦੀ ਹੀ ਇੱਕ ਹੋਰ ਘਟਨਾ ਦੀ ਜਾਣਕਾਰੀ ਮਿਲੀ ਜਦ ਇੱਕ ਔਰਤ ਇੱਕ ਘਰ 'ਚ ਬ੍ਰੇਕ ਐਂਡ ਐਂਟਰ ਦੀ ਕੋਸ਼ਿਸ਼ ਕਰ ਰਹੀ ਸੀ।

ਅਫ਼ਸਰਾਂ ਨੇ ਮੌਕੇ 'ਤੇ ਪਹੁੰਚ ਔਰਤ ਨੂੰ ਗ੍ਰਿਫਤਾਰ ਕਰ ਲਿਆ।

ਪੁਲਿਸ ਨੇ ਦੱਸਿਆ ਕਿ ਔਰਤ ਵਿਕਟੋਰੀਆ ਦੀ ਹੈ ਅਤੇ ਉਸ 'ਤੇ ਡਾਕੇ, ਸ਼ਰਾਰਤ, ਹਥਿਆਰ ਨਾਲ ਹਮਲੇ ਅਤੇ ਬ੍ਰੇਕ ਐਂਡ ਐਂਟਰ ਦੇ ਦੋਸ਼ ਲੱਗੇ ਹਨ।

Latest news

canada-u-s-expected-to-resume-talks-on-steel-and-aluminum-export-cap-amid-tariff-dispute
Punjabi

ਕੈਨੇਡਾ–ਅਮਰੀਕਾ ਟੈਰਿਫ ਵਿਵਾਦ: ਸਟੀਲ ਅਤੇ ਐਲੂਮੀਨੀਅਮ ਨਿਰਯਾਤ 'ਤੇ ਕੈਪ ਦੇ ਪ੍ਰਸਤਾਵ 'ਤੇ ਮੁੜ ਹੋ ਸਕਦੀ ਹੈ ਗੱਲਬਾਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰ ਵਾਰਤਾਕਾਰਾਂ ਵਿਚਕਾਰ ਇੱਕ ਯੋਜਨਾ 'ਤੇ ਚਰਚਾ ਮੁੜ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਤਹਿਤ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਟੈਰਿਫਸ ਨੂੰ ਘਟਾਉਣ ਦੇ ਬਦਲੇ ਕੈਨੇਡਾ ਤੋਂ ਅਮਰੀਕਾ ਭੇਜੇ ਜਾਣ ਵਾਲੇ ਸਟੀਲ ਅਤੇ ਐਲੂਮੀਨੀਅਮ ਦੇ ਐਕਸਪੋਰਟ 'ਤੇ ਇੱਕ ਨਿਸ਼ਚਿਤ ਕੈਪ ਲਗਾਈ ਜਾ ਸਕਦੀ ਹੈ।
new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link