12.6C Vancouver
ADS

Oct 10, 2025 6:14 PM - The Canadian Press

ਸਕੁਆਮਿਸ਼ ਵਿਚ ਆਪਣੇ ਕੁੱਤੇ ਨੂੰ ਘੁਮਾ ਰਹੀ ਇੱਕ ਔਰਤ 'ਤੇ ਰਿੱਛ ਨੇ ਕੀਤਾ ਹਮਲਾ

Share On
woman-attacked-by-bear-while-walking-dog-in-squamish-b-c-wildlife-area
The service says a woman was walking her dog in the Squamish Estuary Wildlife Management Area on Wednesday when she was attacked by a sow with its cubs.(Photo: The Canadian Press)

ਸਕੁਆਮਿਸ਼ ਵਿਚ ਬੁੱਧਵਾਰ ਨੂੰ ਬੇਲੀ ਸਟ੍ਰੀਟ ਨੇੜੇ ਵਾਈਲਡਲਾਈਫ ਮੈਨੇਜਮੈਂਟ ਏਰੀਏ ਵਿਚ ਆਪਣੇ ਕੁੱਤੇ ਨੂੰ ਘੁਮਾ ਰਹੀ ਇੱਕ ਔਰਤ 'ਤੇ ਇੱਕ ਰਿੱਛ ਨੇ ਹਮਲਾ ਕਰ ਦਿੱਤਾ।ਬੀ.ਸੀ. ਕੰਜ਼ਰਵੇਸ਼ਨ ਔਫੀਸਰ ਸਰਵਿਸ ਨੇ ਹਮਲੇ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਇਹ ਇੱਕ ਫੀਮੇਲ ਰਿੱਛ ਸੀ ਜੋ ਆਪਣੇ ਬੱਚਿਆਂ ਨਾਲ ਸੀ।

ਅਧਿਕਾਰੀ ਨੇ ਕਿਹਾ ਕਿ ਔਰਤ ਨੂੰ ਹਲਕੇ ਸਕ੍ਰੈਚ ਲੱਗੇ ਸਨ ਅਤੇ ਉਹ ਵਾਲ ਵਾਲ ਬਚ ਗਈ ਤੇ ਉਸ ਨੂੰ ਡਾਕਟਰੀ ਸਹਾਇਤਾ ਦੀ ਲੋੜ ਨਹੀਂ ਪਈ। ਕੰਜ਼ਰਵੇਸ਼ਨ ਔਫੀਸਰ ਸਰਵਿਸ ਨੇ ਤੈਅ ਕੀਤਾ ਕਿ ਰਿੱਛ ਦਾ ਹਮਲਾ ਰੱਖਿਆਤਮਕ ਸੀ, ਜਿਸ ਦਾ ਕਾਰਨ ਔਰਤ ਅਤੇ ਉਸ ਦੇ ਬੰਨ੍ਹੇ ਹੋਏ ਕੁੱਤੇ ਦਾ ਫੀਮੇਲ ਰਿੱਛ ਅਤੇ ਉਸ ਦੇ ਬੱਚਿਆਂ ਦੇ ਬਹੁਤ ਨੇੜੇ ਜਾਣਾ ਹੋ ਸਕਦਾ ਹੈ।

ਘਟਨਾ ਤੋਂ ਬਾਅਦ ਇਲਾਕੇ ਵਿਚ ਸਾਈਨ ਲਗਾਏ ਗਏ ਹਨ ਅਤੇ ਅਧਿਕਾਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। 2024 ਵਿਚ ਵੀ ਇਸੇ ਸਕੁਆਮਿਸ਼ ਐਸਟੁਰੀ ਵਾਈਲਡਲਾਈਫ ਮੈਨੇਜਮੈਂਟ ਏਰੀਏ ਵਿਚ ਦੋ ਵੱਖ-ਵੱਖ ਰਿੱਛਾਂ ਦੇ ਹਮਲੇ ਹੋਏ ਸਨ।

Latest news

10-alberta-international-students-facing-deportation-get-support-from-migrant-rights-group
Punjabi

ਐਲਬਰਟਾ ’ਚ 10 ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ’ਚ ਉੱਠੀ ਆਵਾਜ਼, ਦੇਸ਼ ਨਿਕਾਲੇ ਦੀ ਕਾਰਵਾਈ ’ਤੇ ਸਵਾਲ

ਐਲਬਰਟਾ ਵਿਚ ਦੇਸ਼ ਨਿਕਾਲੇ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ 10 ਅੰਤਰ ਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿਚ ਮਜ਼ਦੂਰ ਅਤੇ ਭਾਈਚਾਰਕ ਸਮੂਹ ਦੀ ਇਕ ਸੰਸਥਾ ਨੇ ਆਵਾਜ਼ ਉਠਾਈ ਹੈ। ਪ੍ਰਵਾਸੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਸੰਸਥਾ Migrant Rights Network ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕੈਲਗਰੀ ਵਿੱਚ ਪੋਰਟੇਜ ਕਾਲਜ ਦੇ 1500 ਗ੍ਰੈਜੂਏਟਾਂ ਨਾਲ ਰੋਸ ਪ੍ਰਦਰਸ਼ਨ ਕਰਨ ਕਰਕੇ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ।
lloydminster-hit-and-run-claims-one-life
Punjabi

ਲੋਇਡਮਿੰਸਟਰ ਵਿੱਚ ਹਿੱਟ-ਐਂਡ-ਰਨ ਘਟਨਾ ਦੌਰਾਨ ਇੱਕ ਵਿਅਕਤੀ ਦੀ ਹੋਈ ਮੌਤ

ਐਲਬਰਟਾ ਅਤੇ ਸਸਕੈਚਵਨ ਦੀ ਸਰਹੱਦ 'ਤੇ ਸਥਿਤ ਲੋਇਡਮਿੰਸਟਰ ਵਿੱਚ ਸੋਮਵਾਰ ਸਵੇਰੇ ਵਾਪਰੀ ਇੱਕ ਹਿੱਟ-ਐਂਡ-ਰਨ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਲੋਇਡਮਿੰਸਟਰ ਆਰ.ਸੀ.ਐਮ.ਪੀ. ਨੂੰ ਸਵੇਰੇ ਲਗਭਗ 6:30 ਵਜੇ ਸੂਚਨਾ ਮਿਲੀ ਸੀ ਕਿ ਹਾਈਵੇਅ 16 ਨੇੜੇ 49 ਐਵੇਨਿਊ 'ਤੇ ਇੱਕ ਜ਼ਖ਼ਮੀ ਵਿਅਕਤੀ ਸੜਕ 'ਤੇ ਬੇਹੋਸ਼ ਪਿਆ ਹੈ।
three-separate-shootings-reported-across-b-c-during-long-weekend-two-injured
Punjabi

ਬੀ.ਸੀ. ’ਚ ਲੌਂਗ ਵੀਕਐਂਡ ਦੌਰਾਨ ਤਿੰਨ ਵੱਖ-ਵੱਖ ਸ਼ੂਟਿੰਗਾਂ, 2 ਜ਼ਖਮੀ

ਬੀ.ਸੀ. ਵਿਚ ਲੌਂਗ ਵੀਕਐਂਡ ਦੌਰਾਨ ਐਬਟਸਫੋਰਡ, ਡੈਲਟਾ ਅਤੇ ਵੈਨਕੂਵਰ ਵਿਚ ਤਿੰਨ ਵੱਖ-ਵੱਖ ਸ਼ੂਟਿੰਗ ਦੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿਚ 2 ਲੋਕ ਜ਼ਖਮੀ ਹੋ ਗਏ। ਪਹਿਲੀ ਘਟਨਾ ਸ਼ਨੀਵਾਰ ਰਾਤ ਲਗਭਗ 11 ਵਜੇ ਐਬਟਸਫੋਰਡ ਦੇ ਮੈਕੈਲਮ ਰੋਡ ਦੇ 2500 ਬਲਾਕ ਵਿਚ ਵਾਪਰੀ, ਜਿੱਥੇ ਕਾਲੇ ਰੰਗ ਦੀ ਐਸ.ਯੂ.ਵੀ. ਵਿਚ ਸਵਾਰ ਹਮਲਾਵਰਾਂ ਵਲੋਂ ਇੱਕ ਚਲਦੀ ਕਾਰ 'ਤੇ ਗੋਲੀਆਂ ਚਲਾਈਆਂ ਗਈਆਂ, ਹਾਲਾਂਕਿ, ਇਸ ਹਮਲੇ ਵਿਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਘਟਨਾ ਸਥਾਨ ਤੋਂ ਕਰੀਬ 5 ਕਿਲੋਮੀਟਰ ਦੂਰ ਇਹ ਐਸ.ਯੂ.ਵੀ. ਅੱਗ ਦੀਆਂ ਲਪਟਾਂ ਵਿਚ ਘਿਰੀ ਮਿਲੀ।
brampton-retail-robbery-series-punjabi-youth-arrested
Punjabi

ਬਰੈਂਪਟਨ ’ਚ ਲੜੀਵਾਰ ਡਕੈਤੀਆਂ: ਪੰਜਾਬੀ ਨੌਜਵਾਨ ਤਪਿੰਦਰ ਸਿੰਘ ਘੁੰਮਣ ਗ੍ਰਿਫ਼ਤਾਰ

ਬਰੈਂਪਟਨ ਵਿਚ ਰਿਟੇਲ ਸਟੋਰਾਂ ਵਿਚ ਲੜੀਵਾਰ ਡਕੈਤੀਆਂ ਦੀਆਂ ਘਟਨਾਵਾਂ ਦੇ ਸਬੰਧ ਵਿਚ ਇੱਕ ਪੰਜਾਬੀ ਨੌਜਵਾਨ ਨੂੰ ਪੀਲ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਤਪਿੰਦਰ ਸਿੰਘ ਘੁੰਮਣ ਵਜੋਂ ਹੋਈ ਹੈ। ਪੀਲ ਪੁਲਿਸ ਨੇ ਦੱਸਿਆ ਕਿ 14 ਅਗਸਤ ਤੋਂ 24 ਅਗਸਤ ਵਿਚਕਾਰ ਬਰੈਂਪਟਨ ਦੇ 5 ਰਿਟੇਲ ਸਟੋਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਔਫੀਸਰ ਮੁਤਾਬਕ, ਹਰੇਕ ਕੇਸ ਵਿਚ ਸ਼ੱਕੀ ਦਾ ਤਰੀਕਾ ਇੱਕੋ-ਜਿਹਾ ਸੀ, ਉਹ ਕਾਰੋਬਾਰ ਵਿਚ ਦਾਖਲ ਹੁੰਦਾ ਸੀ ਅਤੇ ਇੱਕ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਪੈਸਿਆਂ ਦੀ ਲੁੱਟ ਕਰਦਾ ਸੀ।
canada-u-s-trade-war-could-drag-on-as-washington-weighs-more-tariffs
Punjabi

ਕੈਨੇਡਾ-ਅਮਰੀਕਾ ਟ੍ਰੇਡ ਵਾਰ ਹੋ ਸਕਦੀ ਹੈ ਲੰਮੀ, ਹੋਰ ਟੈਰਿਫ ਲਗਾਉਣ ਦੀ ਤਿਆਰੀ ’ਚ ਵਾਸ਼ਿੰਗਟਨ

ਕੈਨੇਡਾ ਅਤੇ ਅਮਰੀਕਾ ਵਿਚਕਾਰ ਟ੍ਰੇਡ ਵਾਰ ਲੰਮੀ ਖਿੱਚ ਸਕਦੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਚਿਤਾਵਨੀ ਦਿੱਤੀ ਹੈ ਕਿ ਵਾਸ਼ਿੰਗਟਨ ਕੈਨੇਡੀਅਨ ਸਾਮਾਨ 'ਤੇ ਹੋਰ ਜਵਾਬੀ ਟੈਰਿਫ ਲਗਾਉਣ 'ਤੇ ਅੱਜ ਹੀ ਵਿਚਾਰ ਕਰ ਸਕਦਾ ਹੈ। ਉਥੇ ਹੀ, ਇਸ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕੈਨੇਡੀਅਨਜ਼ ਨੂੰ ਇਹ ਸਾਫ ਕਿਹਾ ਹੈ ਕਿ ਅਮਰੀਕਾ ਤੋਂ ਵਪਾਰਕ ਦੂਰੀ ਬਣਾਉਣ ਦੇ ਫੈਸਲੇ ਦੀ ਕੈਨੇਡਾ ਨੂੰ ਵੱਡੀ ਕੀਮਤ ਚੁਕਾਉਣੀ ਪਵੇਗੀ ਪਰ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ ਹੋਰ ਵੀ ਮਾਰੂ ਹੋਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link