19.59C Vancouver
ADS

Sep 22, 2021 7:10 PM -

ਮੈਟਰੋ ਵੈਨਕੂਵਰ 'ਚ ਮਾਸਕ ਪਹਿਨਣ ਨੂੰ ਕਹਿਣ ਵਾਲੀ ਔਰਤ ਨਾਲ ਚਲਦੀ ਸਕਾਈਟਰੇਨ 'ਚ ਕੁੱਟਮਾਰ

Share On
woman-attacked-over-skytrain-mask-dispute-near-burnaby
Metro Vancouver Transit Police are searching for two suspects after a woman reported being hit by people who refused to wear a mask on a SkyTrain. (Photo - Metro Vancouver Transit police)

ਮੈਟਰੋ ਵੈਨਕੂਵਰ ਟ੍ਰਾਂਜ਼ਿਟ ਪੁਲਿਸ ਦਾ ਕਹਿਣਾ ਹੈ ਕਿ ਉਹ 2 ਸ਼ੱਕੀਆਂ ਦੀ ਭਾਲ ਕਰ ਰਹੇ ਹਨ ਜਿੰਨਾ ਇੱਕ ਔਰਤ ਨਾਲ ਸਕਾਈਟਰੇਨ 'ਚ ਕੁੱਟਮਾਰ ਕੀਤੀ।

ਦੋਵਾਂ ਲੋਕਾਂ ਨੇ ਕਥਿਤ ਤੌਰ 'ਤੇ ਮਾਸਕ ਪਹਿਨਣ ਨੂੰ ਆਖੇ ਜਾਣ 'ਤੇ ਔਰਤ 'ਤੇ ਹਮਲਾ ਕੀਤਾ ਸੀ।

ਕੋਵਿਡ-19 ਪੈਂਡੈਮਿਕ ਵਿਚਾਲੇ ਟ੍ਰਾਂਜ਼ਿਟ ਯਾਤਰਾ ਦੌਰਾਨ ਮਾਸਕ ਪਹਿਨਣਾ ਲਾਜਮੀ ਬਣਾਇਆ ਜਾ ਚੁੱਕਿਆ ਹੈ।

ਪੁਲਿਸ ਅਨੁਸਾਰ ਘਟਨਾ ਸੋਮਵਾਰ ਸ਼ਾਮ ਦੇ ਸਮੇਂ ਵਾਪਰੀ ਜਦ ਔਰਤ ਬਰਨਬੀ ਸਟੇਸ਼ਨ ਵੱਲ ਜਾ ਰਹੀ ਸੀ ਅਤੇ ਇਸੇ ਦੌਰਾਨ ਉਸ ਦੇ ਨੇੜੇ ਬੈਠੀ ਇੱਕ ਔਰਤ ਅਤੇ ਇੱਕ ਆਦਮੀ ਨੂੰ ਉਸ ਨੇ ਮਾਸਕ ਪਹਿਨਣ ਨੂੰ ਕਿਹਾ।

ਇਸ ਤੋਂ ਬਾਅਦ ਕਥਿਤ ਤੌਰ 'ਤੇ ਮਾਸਕ ਪਹਿਨਣ ਤੋਂ ਇਨਕਾਰ ਕਰਨ ਵਾਲੀ ਔਰਤ ਨੇ ਇਸ ਔਰਤ 'ਤੇ ਜ਼ੋਰਦਾਰ ਮੁੱਕੇ ਦਾ ਵਾਰ ਕੀਤਾ।

ਪੀੜਤ ਔਰਤ ਸੀਟ ਤੋਂ ਡਿੱਗ ਗਈ।

ਕਥਿਤ ਤੌਰ 'ਤੇ ਦੋਵਾਂ ਸ਼ੱਕੀਆਂ ਨੇ ਔਰਤ 'ਤੇ ਵਾਰ-ਵਾਰ ਲੱਤ-ਮੁੱਕਿਆਂ ਦੇ ਵਾਰ ਕੀਤੇ ਅਤੇ ਫਿਰ ਮੈਟਰੋਟਾਊਨ ਸਟੇਸ਼ਨ ਕੋਲ ਉੱਤਰ ਗਏ।

ਦੋਵਾਂ ਦੀ ਉਮਰ 20 ਤੋਂ 30 ਸਾਲ ਦਰਮਿਆਨ ਦੱਸੀ ਜਾ ਰਹੀ ਹੈ।

Latest news

third-shooting-near-schools-in-fort-st-john-in-a-month-police-investigating
Punjabi

Third Shooting Near Schools in Fort St. John in a Month, Police Investigating

Police in Fort St. John, B.C., are investigating a shooting that marks the third incident involving gunfire near schools in the city since July 22.
randhawa-says-he-will-seek-congress-ticket-only-from-dera-baba-nanak
Punjabi

ਸੁਖਜਿੰਦਰ ਸਿੰਘ ਰੰਧਾਵਾ ਦਾ ਸਪੱਸ਼ਟ ਐਲਾਨ:ਸਿਰਫ ਡੇਰਾ ਬਾਬਾ ਨਾਨਕ ਹਲਕੇ ਤੋਂ ਹੀ ਲਵਾਂਗੇ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
canadas-inflation-rate-rises-to-3-per-cent-in-july
Punjabi

ਜੁਲਾਈ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਵਧ ਕੇ 3 ਫੀਸਦੀ ਹੋਈ

ਕੈਨੇਡਾ ਦੀ ਮਹਿੰਗਾਈ ਦਰ ਜੁਲਾਈ ਵਿਚ ਵੱਧ ਕੇ ਸੈਂਟਰਲ ਬੈਂਕ ਦੇ ਟਾਰਗੇਟ ਤੋਂ ਬਾਹਰ ਤਿੰਨ ਫੀਸਦੀ ਹੋ ਗਈ ਹੈ। ਸੋਮਵਾਰ ਨੂੰ ਸਟੈਟਿਸਟਿਕਸ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ, ਮੁਦਰਾਸਫੀਤੀ ਵਿਚ ਇਹ ਤਾਜ਼ਾ ਤੇਜ਼ੀ ਪ੍ਰਮੁੱਖ ਤੌਰ 'ਤੇ ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਆਈ, ਜਦੋਂ ਕਿ ਗ੍ਰੋਸਰੀ ਸਟੋਰਾਂ ਵਿਚ ਕੋਸਟ ਪ੍ਰੈਸ਼ਰ ਇਸ ਦੌਰਾਨ ਘੱਟ ਦੇਖਣ ਨੂੰ ਮਿਲਿਆ।
two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
woman-dies-after-entering-lake-ontario-at-mississauga-park
Punjabi

ਮਿਸੀਸਾਗਾ ਵਿੱਚ ਲੇਕ ਓਨਟਾਰੀਓ ਵਿੱਚ ਡਿੱਗਣ ਤੋਂ ਬਾਅਦ ਮਹਿਲਾ ਦੀ ਮੌਤ

ਮਿਸੀਸਾਗਾ ਵਿਚ ਸ਼ਨੀਵਾਰ ਰਾਤ ਜੈਕ ਡਾਰਲਿੰਗ ਮੈਮੋਰੀਅਲ ਪਾਰਕ ਵਿਖੇ ਲੇਕ ਓਨਟਾਰੀਓ ਦੇ ਪਾਣੀ ਵਿਚ ਰੁੜ੍ਹ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਵਾਪਰੀ, ਜਦੋਂ ਮਹਿਲਾ ਲੇਕ ਦੇ ਨੇੜੇ ਮੌਜੂਦ ਸੀ ਅਤੇ ਅਚਾਨਕ ਪੈਰ ਫਿਸਲਣ ਜਾਂ ਪਾਣੀ ਦੀ ਤੇਜ਼ ਲਹਿਰ ਆਉਣ ਕਾਰਨ ਆਪਣਾ ਸੰਤੁਲਨ ਖੋਹ ਕੇ ਪਾਣੀ ਦੇ ਨਾਲ ਵਹਿ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link