14.8C Vancouver
ADS

Apr 22, 2024 3:25 PM - The Canadian Press

ਐਬਟਸਫੋਰਡ ਬੀ.ਸੀ. ਨੇੜੇ ਹਾਈਵੇਅ 11 ’ਤੇ ਸੜਕ ਹਾਦਸੇ ’ਚ ਇਕ ਪੈਦਲ ਜਾ ਰਹੇ ਯਾਤਰੀ ਦੀ ਮੌਤ

Share On
woman-dies-in-pedestrian-fatal-collision-on-highway-11-near-abbotsford-b-c
Police say the collision occurred Saturday night in the 5300 block of Highway 11.

ਐਬਟਸਫੋਰਡ ਵਿਚ ਬੀਤੇ ਸ਼ਨੀਵਾਰ ਇਕ ਸੜਕ ਹਾਦਸੇ ਵਿਚ ਇਕ ਪੈਦਲ ਯਾਤਰੀ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਨੇ ਇਸ ਦੀ ਪੁਸ਼ਟੀ ਕਰਦੇ ਦੱਸਿਆ ਕਿ ਹਾਈਵੇਅ 11 ’ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ।

ਐਬਟਸਫੋਰਡ ਪੁਲਿਸ ਵਿਭਾਗ ਅਨੁਸਾਰ ਅਧਿਕਾਰੀਆਂ ਨੂੰ ਰਾਤ 11:31 ਵਜੇ ਦੇ ਕਰੀਬ ਹਾਈਵੇਅ 11 ਦੇ 5300 ਬਲਾਕ ਵਿਚ ਬੁਲਾਇਆ ਗਿਆ ਸੀ ਜਿੱਥੇ ਇੱਕ ਪੀੜਤ ਔਰਤ ਨੂੰ ਗੰਭੀਰ ਜਾਨਲੇਵਾ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।

ਜਾਂਚਕਰਤਾਵਾਂ ਵਲੋਂ ਅਜੇ ਔਰਤ ਦੀ ਪਛਾਣ ਨਹੀਂ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਹਨ ਦਾ ਡਰਾਇਵਰ ਮੌਕੇ ’ਤੇ ਹੀ ਮੌਜੂਦ ਸੀ ਅਤੇ ਉਸ ਨੇ ਜਾਂਚਕਰਤਾਵਾਂ ਦੀ ਪੂਰੀ ਸਹਾਇਤਾ ਕੀਤੀ।

ਪੁਲਿਸ ਅਨੁਸਾਰ ਹਾਦਸੇ ਦਾ ਕਾਰਨ ਲਾਪਰਵਾਹੀ ਨਹੀਂ ਹੈ। ਜਾਂਚ ਦੌਰਾਨ ਹੈਰਿਸ ਅਤੇ ਕਲੇਬਰਨ ਸੜਕਾਂ ਦਰਮਿਆਨ ਹਾਈਵੇ ਨੂੰ ਬੰਦ ਰੱਖਿਆ ਗਿਆ ਜਿਸ ਨੂੰ ਬਾਅਦ ਵਿਚ ਖੋਲ੍ਹ ਦਿੱਤਾ ਗਿਆ ਸੀ। ਇਸ ਹਾਦਸੇ ਸੰਬੰਧੀ ਕੋਈ ਵੀ ਜਾਣਕਾਰੀ ਹੋਣ ’ਤੇ ਐਬਟਸਫੋਰਡ ਪੁਲਿਸ ਨਾਲ 604-859-5225 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Latest news

canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
b-c-adds-17-800-net-jobs-in-july-as-unemployment-rate-falls-to-6-2
Punjabi

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।
premier-eby-addresses-wildfire-response-confirms-arrival-of-international-firefighting-crews
Punjabi

ਪ੍ਰੀਮੀਅਰ ਈਬੀ ਨੇ ਜੰਗਲੀ ਅੱਗ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲ ਰਹੇ ਸੰਕਟ ਦੌਰਾਨ ਆਪਣੀ ਜਨਤਕ ਗੈਰ-ਹਾਜ਼ਰੀ ਬਾਰੇ ਲਗਾਤਾਰ ਉੱਠ ਰਹੇ ਸਵਾਲਾਂ ਤੋਂ ਬਾਅਦ ਵੀਰਵਾਰ ਸ਼ਾਮ ਐਬਟਸਫੋਰਡ ਵਿਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਬੀ. ਸੀ. ਵਿਚ ਪਹੁੰਚੀ ਅੰਤਰਰਾਸ਼ਟਰੀ ਸਹਾਇਤਾ 'ਤੇ ਇੱਕ ਅਧਿਕਾਰਤ ਤੌਰ 'ਤੇ ਬਿਆਨ ਜਾਰੀ ਕੀਤਾ।
b-c-considers-cutting-development-charges-to-spur-housing-construction-in-high-growth-communities
Punjabi

ਬੀ.ਸੀ. ਸਰਕਾਰ ਕਰੇਗੀ ਨਵੇਂ ਘਰਾਂ ਦੀ ਉਸਾਰੀ ਲਈ Development Cost Charges ਵਿੱਚ ਕਟੌਤੀ

ਬੀ.ਸੀ. ਸਰਕਾਰ ਵਲੋਂ ਸੂਬੇ ਦੇ ਉੱਚ-ਵਿਕਾਸ ਵਾਲੇ ਖੇਤਰ ਵਿਚ ਨਵੇਂ ਘਰਾਂ ਦੀ ਉਸਾਰੀ ਨੂੰ ਬੂਸਟ ਦੇਣ ਲਈ development cost charges ਵਿਚ ਕਟੌਤੀ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਹਾਊਸਿੰਗ ਮੰਤਰੀ ਕ੍ਰਿਸਟੀਨ ਬੋਇਲ ਨੇ ਇਸ ਸਬੰਧੀ ਫੈਡਰਲ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੋਣ ਦੀ ਪੁਸ਼ਟੀ ਕੀਤੀ ਹੈ, ਉਹਨਾਂ ਮੁਤਾਬਕ, ਇਸ ਕਦਮ ਦਾ ਮਕਸਦ ਆਬਾਦੀ ਦੇ ਹਿਸਾਬ ਨਾਲ ਤੇਜ਼ੀ ਨਾਲ ਵਧ ਰਹੇ ਸ਼ਹਿਰਾਂ ਵਿਚ multi-housing units ਲਈ ਫੀਸਾਂ ਵਿਚ 50 ਫੀਸਦੀ ਤੱਕ ਕਟੌਤੀ ਕਰਨਾ ਹੈ ਅਤੇ ਇਸ ਨਾਲ ਸ਼ਹਿਰਾਂ ਨੂੰ ਹੋਣ ਵਾਲੀ ਫੰਡਾਂ ਦੀ ਘਾਟ ਦੀ ਭਰਪਾਈ ਲਈ ਰਸਤੇ ਖੋਜੇ ਜਾ ਰਹੇ ਹਨ।
two-correctional-officers-and-inmate-die-during-transfer-from-edmonton-womens-prison-csc-says
Punjabi

ਐਡਮਿੰਟਨ ਮਹਿਲਾ ਜੇਲ੍ਹ ਤੋਂ ਕੈਦੀ ਦੇ ਤਬਾਦਲੇ ਦੌਰਾਨ ਦੋ ਅਧਿਕਾਰੀਆਂ ਅਤੇ ਇੱਕ ਕੈਦੀ ਦੀ ਮੌਤ: CSC

ਐਡਮਿੰਟਨ ਇੰਸਟੀਚਿਊਟ ਫਾਰ ਵੂਮੈਨ ਤੋਂ ਇੱਕ ਕੈਦੀ ਨੂੰ ਟ੍ਰਾਂਸਫਰ ਕਰਨ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਦੋ ਸੁਧਾਰਾਤਮਕ ਅਧਿਕਾਰੀ ਅਤੇ ਇੱਕ ਕੈਦੀ ਦੀ ਮੌਤ ਹੋ ਗਈ ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link