14.36C Vancouver
ADS

Nov 24, 2025 5:59 PM - Connect Newsroom - Jasmine Singh with files from The Canadian Press

ਸਰੀ ਵਿਚ ਇੱਕ ਘਰ 'ਤੇ ਚੱਲੀਆਂ ਗੋਲੀਆਂ, ਪੁਲਿਸ ਵੱਲੋਂ ਜਾਂਚ ਜਾਰੀ

Share On
woman-injured-after-shots-fired-at-surrey-home-under-police-investigation
Police say the woman, who was inside the home at the time, was taken to hospital with injuries that are not considered life threatening. (Photo - The Canadian Press)

ਸਰੀ ਦੇ 101ਬੀ ਐਵੇਨਿਊ ਦੇ 12100-ਬਲਾਕ ਵਿਚ ਇੱਕ ਘਰ 'ਤੇ ਚੱਲੀਆਂ ਗੋਲੀਆਂ ਵਿਚ ਇੱਕ ਔਰਤ ਜ਼ਖਮੀ ਹੋਈ ਹੈ। ਪੁਲਿਸ ਮੁਤਾਬਕ, ਹਸਪਤਾਲ ਲਿਜਾਣ ਸਮੇਂ ਉਸ ਦੀ ਹਾਲਤ ਖ਼ਤਰੇ ਵਿਚੋਂ ਬਾਹਰ ਸੀ ਅਤੇ ਉਸ ਤੋਂ ਇਲਾਵਾ ਘਰ ਵਿਚ ਹੋਰ ਵੀ ਲੋਕ ਸਨ ਪਰ ਹੋਰ ਕਿਸੇ ਨੂੰ ਨੁਕਸਾਨ ਨਹੀਂ ਪੁੱਜਾ।

ਸਰੀ ਪੁਲਿਸ ਸਰਵਿਸ ਮੁਤਾਬਕ, ਉਸ ਨੂੰ ਗੋਲੀ ਚੱਲਣ ਦੀ ਸੂਚਨਾ ਰਾਤ ਕਰੀਬ 9.11 ਵਜੇ ਮਿਲੀ। ਐਸ.ਪੀ.ਐਸ. ਅਧਿਕਾਰੀ ਜਾਂਚ ਅਤੇ ਸਬੂਤ ਇਕੱਠੇ ਕਰਨ ਲਈ ਅੱਜ ਪੂਰਾ ਦਿਨ ਘਟਨਾ ਸਥਾਨ 'ਤੇ ਰਹਿਣਗੇ। ਪੁਲਿਸ ਨੇ ਕਿਹਾ ਕਿ ਇਨਵੈਸਟੀਗੇਟਸ਼ਨ ਸ਼ੁਰੂਆਤੀ ਸਟੇਜ ਵਿਚ ਹੈ, ਇਸ ਲਈ ਗੋਲੀ ਚੱਲਣ ਦਾ ਮਕਸਦ ਅਜੇ ਜਾਂਚ ਦਾ ਵਿਸ਼ਾ ਹੈ।

ਹਾਲਾਂਕਿ, ਸਰੀ ਪੁਲਿਸ ਸਰਵਿਸ ਨੇ ਕਿਹਾ ਕਿ ਹੁਣ ਤੱਕ ਫਿਰੌਤੀ ਨਾਲ ਜੁੜਿਆ ਕੋਈ ਲਿੰਕ ਨਹੀਂ ਮਿਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਜੇ ਕਿਸੇ ਕੋਲ ਇਸ ਘਟਨਾ ਸਬੰਧ ਕੋਈ ਜਾਣਕਾਰੀ ਹੈ ਜਾਂ ਜੋ ਕੋਈ ਵੀ ਰਾਤ 8.30 ਵਜੇ ਤੋਂ 9.15 ਵਜੇ ਵਿਚਕਾਰ 101ਬੀ ਐਵੇਨਿਊ ਦੇ 12100-ਬਲਾਕ ਦੇ ਇਲਾਕੇ ਵਿਚ ਸੀ ਅਤੇ ਜਿਸ ਨੇ ਗੋਲੀਆਂ ਚੱਲਦੀਆਂ ਦੇਖੀਆਂ ਹੋ ਸਕਦੀਆਂ ਸਨ ਤਾਂ ਉਹ ਸਰੀ ਪੁਲਿਸ ਸਰਵਿਸ ਨਾਲ 604-599-0502 'ਤੇ ਸੰਪਰਕ ਕਰ ਸਕਦਾ ਹੈ।

Latest news

canada-investment-summit-opens-in-toronto-with-1-trillion-investment-target
Punjabi

ਕੈਨੇਡਾ ਨਿਵੇਸ਼ ਸੰਮੇਲਨ ਟੋਰੌਂਟੋ ਵਿੱਚ ਸ਼ੁਰੂ, ਪੰਜ ਸਾਲਾਂ ਵਿੱਚ $1 ਟ੍ਰਿਲੀਅਨ ਨਿਵੇਸ਼ ਦਾ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਟੋਰੌਂਟੋ ਵਿਚ ਦੋ ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੀ ਸ਼ੁਰੂਆਤ ਕਰ ਰਹੇ ਹਨ, ਜਿਸ ਦਾ ਟੀਚਾ ਅਗਲੇ ਪੰਜ ਸਾਲਾਂ ਵਿਚ $1 ਟ੍ਰਿਲੀਅਨ ਦਾ ਨਿਵੇਸ਼ ਜੁਟਾਉਣਾ ਹੈ। ਇਹ ਸੰਮੇਲਨ ਰਜਾ, ਬੁਨਿਆਦੀ ਢਾਂਚਾ, ਏ.ਆਈ.ਅਤੇ ਮਹੱਤਵਪੂਰਨ ਖਣਿਜ ਵਰਗੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਆਯੋਜਿਤ ਕੀਤਾ ਗਿਆ ਹੈ ਅਤੇ ਇਹ ਕੈਨੇਡਾ ਦਾ ਅਜਿਹਾ ਪਹਿਲਾ ਇਨਵੈਸਟਮੈਂਟ ਸੰਮੇਲਨ ਹੈ, ਜਿੱਥੇ ਦੇਸ਼ ਅਤੇ ਦੁਨੀਆ ਭਰ ਦੇ ਸੈਂਕੜੇ ਨਿਵੇਸ਼ਕ ਹਿੱਸਾ ਲੈ ਰਹੇ ਹਨ।
bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link