14.37C Vancouver
ADS

Mar 15, 2024 5:28 PM - The Canadian Press

ਬਿ੍ਰਟਿਸ਼ ਕੋਲੰਬੀਆ ਦੇ ਕੈਂਪਸ ਨੇੜੇ ਔਰਤ ਦਾ ਕਤਲ ਕਰਨ ਦੇ ਮਾਮਲੇ ’ਚ 2 ਲੋਕਾਂ ਨੂੰ ਕੀਤਾ ਗਿਆ ਗ੍ਰਿਫਤਾਰ

Share On
woman-murdered-at-home-near-university-of-b-c-campus-two-arrested-say-police
Police say the victim died from her injuries, and a man and a woman were arrested at the scene in relation to what investigators called a murder.

ਯੂਨੀਵਰਸਿਟੀ ਆਫ਼ ਬਿ੍ਰਟਿਸ਼ ਕੋਲੰਬੀਆ ਦੇ ਕੈਂਪਸ ਨੇੜੇ ਇਕ ਘਰ ਵਿਚ ਇਕ ਔਰਤ ਦਾ ਕਤਲ ਹੋਣ ਦੀ ਖਬਰ ਹੈ, ਜਿਸ ਸੰਬੰਧੀ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦਾ ਕਹਿਣਾ ਹੈ ਕਿ ਆਰ.ਸੀ.ਐੱਮ.ਪੀ. ਯੂਨੀਵਰਸਿਟੀ ਡਿਟੈਚਮੈਂਟ ਨੂੰ ਬੁੱਧਵਾਰ ਰਾਤ ਕਰੀਬ 11:40 ਵਜੇ ਇਕ ਔਰਤ ਦੇ ਗੰਭੀਰ ਹਾਲਤ ਵਿਚ ਹੋਣ ਦੀ ਸੂਚਨਾ ਮਿਲੀ ਸੀ।

ਆਰ.ਸੀ.ਐੱਮ.ਪੀ. ਦੇ ਬਿਆਨ ਅਨੁਸਾਰ ਜ਼ਖਮੀ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਪੁਲਿਸ ਅਨੁਸਾਰ ਇਸ ਕਤਲ ਦੇ ਸੰਬੰਧ ਵਿਚ ਮੌਕੇ ਤੋਂ ਇਕ ਔਰਤ ਅਤੇ ਇਕ ਆਦਮੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ, ਯੂਨੀਵਰਸਿਟੀ ਡਿਟੈਚਮੈਂਟ, ਬੀ ਸੀ ਕੋਰੋਨਰ ਸਰਵਿਸ ਅਤੇ ਏਕੀਕ੍ਰਿਤ ਫੋਰੈਂਸਿਕ ਪਛਾਣ ਸੈਕਸ਼ਨ ਵਲੋਂ ਮਿਲ ਕੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਕਰਤਾਵਾਂ ਵਲੋਂ ਪੀੜਤ ਦੀ ਪਛਾਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਸਾਰਜੇਂਟ ਟਿਮੋਥੀ ਪਿਰੋਟੀ ਵਲੋਂ ਇਸ ਘਟਨਾ ਦੇ ਕਿਸੇ ਵੀ ਗਵਾਹ ਜਾਂ ਜਾਣਕਾਰ ਨੂੰ ਅੱਗੇ ਆ ਕੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮਾਮਲੇ ਸੰਬੰਧੀ ਕੋਈ ਵੀ ਜਾਣਕਾਰੀ ਹੋਣ ’ਤੇ ਸਥਾਨਕ ਪੁਲਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link