15.21C Vancouver
ADS

May 2, 2024 5:41 PM - The Canadian Press

ਨਿਊ ਵੈਸਟਮਿੰਸਟਰ ਦੇ ਇਕ ਪੋਸਟ ਸੈਕੰਡਰੀ ਸਕੂਲ ਵਿਚ ਇਕ ਔਰਤ ਨੂੰ ਚਾਕੂ ਸਮੇਤ ਕੀਤਾ ਗ੍ਰਿਫਤਾਰ

Share On
woman-with-a-knife-arrested-at-new-westminster-b-c-post-secondary-school
Police called in the emergency response team, which convinced the woman to give herself up and she was safely arrested.(Photo: The Canadian Press)

ਨਿਊ ਵੈਸਟਮਿੰਸਟਰ ਦੇ ਇਕ ਪੋਸਟ ਸੈਕੰਡਰੀ ਸਕੂਲ ਵਿਚ ਇਕ ਔਰਤ ਨੂੰ ਚਾਕੂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਨਿਊ ਵੈਸਟਮਿੰਸਟਰ ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਹਿਰ ਦੇ ਇਕ ਪੋਸਟ ਸੈਕੰਡਰੀ ਸਕੂਲ ਵਿਚ ਬੁਲਾਇਆ ਗਿਆ ਸੀ ਜਦੋਂ ਸਟਾਫ ਨੇ ਸ਼ਿਕਾਇਤ ਕੀਤੀ ਕਿ ਉਥੇ ਇਕ ਔਰਤ ਚਾਕੂ ਲੈ ਕੇ ਆ ਗਈ ਸੀ।

ਪੁਲਿਸ ਦਾ ਕਹਿਣਾ ਸੀ ਕਿ ਉਹ ਔਰਤ ਸਕੂਲ ਦੀ ਵਿਦਿਆਰਥੀ ਨਹੀਂ ਸੀ ਅਤੇ ਵਿਦਿਆਰਥੀਆਂ ਅਤੇ ਸਟਾਫ ਵਿਚ ਡਰ ਦਾ ਮਾਹੌਲ ਸੀ। ਪੁਲਿਸ ਦੇ ਪਹੁੰਚਣ ’ਤੇ ਔਰਤ ਨੂੰ ਅਲੱਗ ਕਰਕੇ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ।

ਮੌਕੇ ’ਤੇ ਪੁਲਿਸ ਨੇ ਐਮਰਜੈਂਸੀ ਰਿਸਪਾਂਸ ਟੀਮ ਨੂੰ ਬੁਲਾਇਆ ਜਿਸ ਨੇ ਸੁਰੱਖਿਅਤ ਢੰਗ ਨਾਲ ਉਸ ਔਰਤ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਅਨੁਸਾਰ ਇਸ ਮਾਮਲੇ ਵਿਚ ਸ਼ਰਾਰਤ ਅਤੇ ਧਮਕੀਆਂ ਨਾਲ ਜੁੜੇ ਦੋਸ਼ਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਕਾਰਨ 6ਵੀ ਸਟ੍ਰੀਟ ਨੇੜੇ ਰਾਇਲ ਐਵੇਨਿਊ ਵੀ ਕਈ ਘੰਟਿਆਂ ਲਈ ਬੰਦ ਰਿਹਾ ਜਿਸ ਨੂੰ ਜਲਦੀ ਹੀ ਦੁਬਾਰਾ ਖੋਲ੍ਹ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link