16.9C Vancouver
ADS

Jul 26, 2021 10:35 AM -

ਖੇਤੀ ਕਾਨੂੰਨਾਂ ਖ਼ਿਲਾਫ਼ ਔਰਤ ਪ੍ਰਦਰਸ਼ਨਕਾਰੀਆਂ ਵੱਲੋਂ ਕੀਤਾ ਗਿਆ ਜੰਤਰ-ਮੰਤਰ ਵੱਲ ਕੂਚ

Share On
women-protestors-move-to-jantar-mantar-in-protest-against-farm-laws
Women protestors move to Jantar Mantar in protest against Farm Laws

ਔਰਤ ਪ੍ਰਦਰਸ਼ਨਕਾਰੀਆਂ ਨੇ ਅੱਜ ਸੋਮਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਹਿੱਸਾ ਲੈਣ ਲਈ ਜੰਤਰ-ਮੰਤਰ ਵੱਲ ਜਾਣ ਲੱਗਿਆਂ ਆਖਿਆ ਕਿ ਉਹ ਸਿਰਫ਼ ਔਰਤਾਂ ਦੀ ਹੀ 'ਕਿਸਾਨ ਪਾਰਲੀਮੈਂਟ' ਚਲਾਉਣਗੀਆਂ।

ਇੱਕ ਔਰਤ ਰੋਹ ਵਿਖਾਵਾਕਾਰੀ ਨੇ ਆਖਿਆ,"ਔਰਤਾਂ ਪਹਿਲੀ ਵਾਰ ਆਪਣੇ ਦਮ 'ਤੇ ਪਾਰਲੀਮੈਂਟ (ਕਿਸਾਨ ਪਾਰਲੀਮੈਂਟ) ਚਲਾਉਣਗੀਆਂ।"

ਪਾਰਲੀਮੈਂਟ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਇੱਕ ਔਰਤ ਪ੍ਰਦਰਸ਼ਨਕਾਰੀ ਨੇ ਆਖਿਆ ਕਿ ਪਾਰਲੀਮੈਂਟ ਵਿਚਲੇ ਲੋਕਾਂ ਨੇ ਖੇਤੀਬਾੜੀ, ਸਿੱਖਿਆ ਅਤੇ ਮਜ਼ਦੂਰਾਂ ਨਾਲ ਸਬੰਧਤ ਕਾਲੇ ਕਾਨੂੰਨ ਪਾਸ ਕੀਤੇ ਹਨ

ਔਰਤਾਂ, ਨੌਜਵਾਨ, ਵਿਦਿਆਰਥੀ, ਮਜ਼ਦੂਰ ਅਤੇ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ 'ਤੇ ਸਵਾਲ ਕੀਤੇ।

ਪ੍ਰਦਰਸ਼ਨਕਾਰੀਆਂ ਨੇ ਅੱਗੇ ਆਖਿਆ,"ਸਾਡਾ ਲਹੂ ਅਤੇ ਪਸੀਨਾ ਤੁਹਾਡੇ ਵੱਲੋਂ ਅਜਾਈਂ ਗਵਾਉਣ ਲਈ ਨਹੀਂ, ਬਲਕਿ ਮੁਲਕ ਦੀ ਤਰੱਕੀ ਲਈ ਹੈ। ਅਸੀਂ ਇਹ ਕਾਨੂੰਨ ਬਰਦਾਸ਼ਤ ਨਹੀਂ ਕਰਾਂਗੇ ਅਤੇ ਪਾਰਲੀਮੈਂਟ ਵਿੱਚ ਇਸ 'ਤੇ ਸਵਾਲ ਕਰਦੇ ਰਹਾਂਗੇ।"

"ਹਰਿਆਣਾ ਦੇ ਜੀਂਦ ਜ਼ਿਲੇ ਦੇ ਕਿਸਾਨਾਂ ਵੱਲੋਂ ਆਜ਼ਾਦੀ ਦਿਹਾੜੇ ਮੌਕੇ, ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਝਾਕੀ ਕੱਢ ਕੇ ਟਰੈਕਟਰ ਰੈਲੀ ਕੱਢੀ ਜਾਵੇਗੀ,"ਕਿਸਾਨ ਲੀਡਰ ਬਿਜੇਂਦਰ ਸਿੰਧੂ ਨੇ ਲੰਘੇ ਐਤਵਾਰ ਨੂੰ ਆਖਿਆ ਅਤੇ ਇਹ ਵੀ ਕਹਿਆ ਕਿ ਉਨ੍ਹਾਂ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਇਸ ਮੌਕੇ ਕਿਸੇ ਵੀ ਮੰਤਰੀ ਨੂੰ ਤਿਰੰਗਾ ਲਹਿਰਾਉਣ ਨਹੀਂ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link