11.81C Vancouver
ADS

Jul 30, 2021 7:30 PM -

ਟੋਕਿਓ ਓਲੰਪਿਕਸ 'ਚ ਕੈਨੇਡਾ ਦੀਆਂ ਰੋਅਰਸ ਨੇ ਜਿੱਤਿਆ ਗੋਲਡ

Share On
women-rowers-guide-canada-to-third-gold-medal-at-the-tokyo-games
Canada's third gold medal of the Tokyo Games came in women's rowing eight, a race the crew led from start to finish. (Photo - Team Canada/Twitter)

ਕੈਨੇਡਾ ਨੂੰ ਟੋਕਿਓ ਖੇਡਾਂ ਦੇ 7ਵੇਂ ਦਿਨ ਰੋਇੰਗ 'ਚ ਗੋਲਡ ਮੈਡਲ ਹਾਸਿਲ ਹੋਇਆ।

ਔਰਤਾਂ ਦੇ 'ਕੌਕਸਡ ਏਟਸ' ਈਵੈਂਟ 'ਚ ਕੈਨੇਡਾ ਨੇ ਗੋਲਡ ਮੈਡਲ ਜਿੱਤਿਆ।

ਹਾਲਾਂਕਿ ਇਹ ਜਿੱਤ ਬੇਹੱਦ ਮੁਸ਼ਕਿਲ ਸੀ ਜਦ ਨਿਊਜ਼ੀਲੈਂਡ ਨੇ ਈਵੈਂਟ ਦੇ ਅੰਤ ਤਕ ਕੈਨੇਡਾ ਨੂੰ ਕਰੜੀ ਟੱਕਰ ਦਿੱਤੀ।

ਹਾਲਾਂਕਿ ਕੈਨੇਡਾ ਦੀਆਂ ਖਿਡਾਰਨਾਂ ਜਿੱਤ ਦਰਜ ਕਰਨ ਤੋਂ ਬਾਅਦ ਖੁਸ਼ੀ ਦੇ ਹੰਝੂ ਨਹੀਂ ਰੋਕ ਸਕੀਆਂ।

ਸਾਲ 1992 ਦੀਆਂ ਬਾਰਸੀਲੋਨਾ ਓਲੰਪਿਕਸ ਤੋਂ ਬਾਅਦ ਇਹ ਪਹਿਲਾਂ ਮੌਕਾ ਹੈ ਜਦ ਕੈਨੇਡਾ ਨੇ ਇਸ ਈਵੈਂਟ 'ਚ ਓਲੰਪਿਕ ਖੇਡਾਂ 'ਚ ਗੋਲਡ ਮੈਡਲ ਜਿੱਤਿਆ ਹੈ।

ਕੈਨੇਡਾ ਨੇ 5 ਮਿੰਟ 59.13 ਸੈਕਿੰਡਸ ਦੀ ਟਾਈਮਿੰਗ ਨਾਲ ਗੋਲਡ ਮੈਡਲ ਜਿੱਤਿਆ।

ਨਿਊਜ਼ੀਲੈਂਡ ਨੂੰ ਇਸ ਈਵੈਂਟ 'ਚ ਸਿਲਵਰ ਅਤੇ ਚੀਨ ਨੂੰ ਕਾਂਸੀ ਦਾ ਤਗਮਾ ਹਾਸਿਲ ਹੋਇਆ।

ਕੈਨੇਡਾ ਜਿੱਤ ਚੁੱਕਿਆ 11 ਮੈਡਲ

ਟੋਕਿਓ ਖੇਡਾਂ ਦੇ 7ਵੇਂ ਦਿਨ ਕੈਨੇਡਾ ਦੀ ਝੋਲੀ 'ਚ ਇੱਕ ਸੋਨ ਤਗਮਾ ਪਿਆ।

ਇਸ ਦੇ ਨਾਲ ਹੀ ਹੁਣ ਕੈਨੇਡਾ ਦੇ ਖਾਤੇ 'ਚ ਕੁੱਲ 11 ਤਗਮੇ ਪੈ ਗਏ ਹਨ ਜਿਸ 'ਚ 3 ਗੋਲਡ ਮੈਡਲ ਸ਼ਾਮਿਲ ਹਨ।

ਇਸ ਤੋਂ ਇਲਾਵਾ ਕੈਨੇਡਾ ਨੇ 3 ਸਿਲਵਰ ਅਤੇ 5 ਕਾਂਸੀ ਦੇ ਤਗਮੇ ਜਿੱਤੇ ਹਨ।

ਖਾਸ ਗੱਲ ਇਹ ਹੈ ਕਿ ਹੁਣ ਤਕ ਕੈਨੇਡਾ ਦੀ ਝੋਲੀ 'ਚ ਸਾਰੇ ਤਗਮੇ ਮਹਿਲਾ ਖਿਡਾਰਨਾਂ ਨੇ ਪਾਏ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link