13.91C Vancouver
ADS

Oct 23, 2020 11:26 PM -

ਵਰਲਡ ਹੈਲਥ ਅਰਗੇਨਾਈਜ਼ੇਸ਼ਨ ਨੇ ਵਧਦੇ ਕੋਵਿਡ-19 ਮਾਮਲਿਆਂ ਨੂੰ ਦੱਸਿਆ ਸੰਕਟ ਦੀ ਘੜੀ, ਦਿੱਤੀ ਚੇਤਾਵਨੀ

Share On
world-health-organization-warns-with-rising-cases-and-deaths-related-to-covid-19
A nurse uses a swab to perform a test on a patient at a drive-in COVID-19 clinic in Montreal, on Wednesday, October 21, 2020. THE CANADIAN PRESS/Paul Chiasson

ਵਰਲਡ ਹੈਲਥ ਔਰਗੇਨਾਈਜ਼ੇਸ਼ਨ ਦੇ ਡਾਇਰੈਕਟਰ ਜਨਰਲ, ਟੈਡਰੋ ਘਬਰੇਸਸ ਨੇ ਅੱਜ ਜਿਨੀਵਾ 'ਚ ਇੱਕ ਪ੍ਰੈਸ ਵਾਰਤਾ ਦੌਰਾਨ ਕੋਵਿਡ-19 ਦੇ ਵਧਦੇ ਸੰਕ੍ਰਮਣ ਸੰਬੰਧੀ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੁਝ ਦੇਸ਼ਾਂ 'ਚ ਵਾਇਰਸ ਸੰਕ੍ਰਮਣ ਦਾ ਖਤਰਾ ਤੇਜ਼ੀ ਨਾਲ ਵਧਣ ਲੱਗਾ ਹੈ।

ਉਨ੍ਹਾਂ ਕਿਹਾ ਕਿ ਅਗਲੇ ਕੁਝ ਮਹੀਨੇ ਬੇਹੱਦ ਮੁਸ਼ਕਿਲ ਭਰੇ ਰਹਿ ਸਕਦੇ ਹਨ, ਅਤੇ ਬਹੁਤ ਸਾਰੇ ਦੇਸ਼ਾਂ 'ਚ ਹਸਪਤਾਲਾਂ ਦੀ ਕਪੈਸਿਟੀ ਤੋਂ ਵਧੇਰੇ ਮਾਮਲੇ ਰਿਪੋਰਟ ਹੋਣ ਲੱਗੇ ਹਨ।

ਡਾਇਰੈਕਟਰ ਜਨਰਲ ਨੇ ਕਿਹਾ ਕਿ ਉਹ ਲੀਡਰਾਂ ਨੂੰ ਬੇਨਤੀ ਕਰਦੇ ਹਨ ਕਿ ਸਥਿਤੀ ਅਨੁਸਾਰ ਜਲਦ ਕਦਮ ਚੁੱਕਣ ਦੀ ਲੋੜ ਹੈ, ਤਾਂ ਜੋ ਸਕੂਲਾਂ ਅਤੇ ਇਕਾਨਮੀ ਨੂੰ ਦੁਬਾਰਾ ਬੰਦ ਹੋਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਫਰਵਰੀ 'ਚ ਵੀ ਆਖਿਆ ਸੀ, ਤੇ ਹੁਣ ਫਿਰ ਕਹਿ ਰਿਹਾ ਹਾਂ ਕਿ ਇਹ ਕੋਈ ਡ੍ਰਿਲ ਨਹੀਂ ਹੈ, ਤੇ ਸਰਕਾਰਾਂ ਤੇ ਲੋਕਾਂ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

ਵਰਲਡ ਹੈਲਥ ਅਰਗੇਨਾਈਜ਼ੇਸ਼ਨ ਤੋਂ ਟੈਕਨਿਕਲ ਲੀਡ ਮਾਰੀਆ ਵੈਨ ਕੈਰਖੋਵ ਦਾ ਕਹਿਣਾ ਹੈ ਕਿ, ਯੂ.ਐਨ. ਹੈਲਥ ਅਜੈਂਸੀ ਨੇ ਬੀਤੇ 24 ਘੰਟਿਆਂ 'ਚ ਵਾਇਰਸ ਸੰਬੰਧੀ 4,45,000 ਮਾਮਲੇ ਰਿਕਾਰਡ ਕੀਤੇ ਹਨ।

ਉਨ੍ਹਾਂ ਕਿਹਾ ਕਿ ਯੂਰੋਪ ਦੇ ਕਈ ਹਸਪਤਾਲਾਂ 'ਚ ਕੁਝ ਹਫ਼ਤਿਆਂ 'ਚ ਆਈ.ਸੀ.ਯੂ. ਦੀ ਕਪੈਸਟੀ ਪੂਰੀ ਹੋ ਜਾਣੀ ਹੈ।

Latest news

calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link