12.08C Vancouver
ADS

Aug 26, 2025 4:39 PM - Pervez Sandhu

ਭਾਰਤ ਦਾ ਆਜ਼ਾਦੀ ਦਿਹਾੜਾ ਮਨਾਉਣ ਲਈ ਸਰੀ 'ਚ ਭਲਵਾਨੀ ਦੇ ਮੁਕਾਬਲਿਆਂ ਦਾ ਪ੍ਰਬੰਧ

Share On
wrestling-championship-organized-to-celebrate-indias-independence-day-in-surrey
The competition saw good wrestling skills in both the men's and women's categories.

ਐਤਵਾਰ ਨੂੰ ਸਰੀ 'ਚ ਲਕਸ਼ਮੀ ਨਾਰਾਇਣ ਮੰਦਿਰ ਵਿਖੇ ਭਾਰਤ ਦਾ ਸੁਤੰਤਰਤਾ ਦਿਹਾੜਾ ਮਨਾਉਂਦੇ ਹੋਏ ਇੱਕ ਰੈਸਲਿੰਗ ਚੈਂਪੀਅਨਸ਼ਿਪ ਦਾ ਪ੍ਰਬੰਧ ਕੀਤਾ ਗਿਆ।

ਹਰ ਸਾਲ ਦੀ ਤਰ੍ਹਾਂ ਇਸ ਮੌਕੇ ਵੱਡੀ ਗਿਣਤੀ 'ਚ ਭਲਵਾਨਾਂ ਨੇ ਪ੍ਰਤੀਯੋਗਤਾ 'ਚ ਹਿੱਸਾ ਲਿਆ।

ਕੰਪੀਟੀਸ਼ਨ 'ਚ ਪੁਰਸ਼ਾਂ ਅਤੇ ਔਰਤਾਂ, ਦੋਵੇਂ ਵਰਗਾਂ 'ਚ ਹੀ ਚੰਗੀ ਪਾਰਟੀਸੀਪੇਸ਼ਨ ਵੇਖਣ ਨੂੰ ਮਿਲੀ। ਭਲਵਾਨੀ ਦੇ ਮੁਕਾਬਲੇ ਸਵੇਰ ਕਰੀਬ ਸਾਡੇ ਅੱਠ ਵਜੇ ਤੋਂ ਸ਼ੁਰੂ ਹੋ ਗਏ ਸਨ।

ਭਲਵਾਨੀ ਨਾਲ ਜੁੜੇ ਇਲਾਕੇ ਦੇ ਨਾਮੀ ਕੋਚ ਸੁੱਚਾ ਮਾਨ ਦਾ ਕਹਿਣਾ ਸੀ ਕਿ ਪ੍ਰਤੀਯੋਗਤਾ ਹਰ ਸਾਲ ਦੀ ਤਰ੍ਹਾਂ ਹਿੱਟ ਰਹੀ ਅਤੇ ਖਿਡਾਰੀਆਂ ਨੇ ਚੰਗੇ ਦਾਅ ਲਗਾਏ ਅਤੇ ਸਭ ਨੂੰ ਪ੍ਰਭਾਵਿਤ ਕੀਤਾ।

ਉਨ੍ਹਾਂ ਦੱਸਿਆ ਕਿ ਮੁਕਾਬਲਿਆਂ 'ਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਭਲਵਾਨ ਹਿੱਸਾ ਲੈਣ ਪਹੁੰਚੇ ਸਨ।

ਉਨ੍ਹਾਂ ਉਚੇਚੇ ਤੌਰ 'ਤੇ ਰੁਸਤਮ ਰੈਸਲਿੰਗ ਕਲੱਬ ਦੇ ਭਲਵਾਨਾਂ ਦੀ ਪਰਫਾਰਮੈਂਸ ਦੀ ਸ਼ਲਾਘਾ ਕੀਤੀ।

ਪ੍ਰਬੰਧਕ ਵਿਨੈ ਸ਼ਰਮਾ ਨੇ ਕਿਹਾ, "ਮੈਂ ਪ੍ਰਤੀਯੋਗਤਾ 'ਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਪ੍ਰਤਿਭਾ ਤੋਂ ਪ੍ਰਭਾਵਿਤ ਹਾਂ ਅਤੇ ਈਵੈਂਟ ਨੂੰ ਕਾਮਯਾਬ ਬਣਾਉਣ ਲਈ ਭਾਰਤੀ ਡਾਇਸਪੋਰਾ ਦਾ ਧੰਨਵਾਦੀ ਹਾਂ, ਅਤੇ ਨਾਲ ਹੀ ਕੈਨੇਡਾ 'ਚ ਵਸਦੇ ਸਾਰੇ ਭਾਰਤੀ ਲੋਕਾਂ ਨੂੰ ਭਾਰਤ ਦੇ ਸੁਤੰਤਰਤਾ ਦਿਹਾੜੇ ਲਈ ਵੀ ਵਧਾਈ ਦਿੰਦਾ ਹਾਂ।"

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link