17.65C Vancouver
ADS

Dec 24, 2024 6:07 PM - Connect Newsroom

ਬੀ.ਸੀ. ਦੇ ਪ੍ਰੀਮੀਅਰ ਨੇ ਇਸ ਸਾਲ ਦੀਆਂ ਚੋਣਾਂ ਨੂੰ ਦੱਸਿਆ ਚੁਣੌਤੀਪੂਰਨ

Share On
year-end-interview-b-c-premier-eby-reflects-on-tense-2024-election
Eby noted that the message from voters was clear that they are giving them another chance, but they need to do a better job for the community.(The Canadian Press)

ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨੇ ਸਾਲ ਦੇ ਅੰਤ ਵਿੱਚ ਇੰਟਰਵਿਊ ਵਿਚ ਇਸ ਸਾਲ ਦੀਆਂ ਚੋਣਾਂ ਨੂੰ ਆਪਣੇ ਪੂਰੇ ਰਾਜਨੀਤਕ ਜੀਵਨ ਦੀਆਂ ਸਭ ਤੋਂ ਚੁਣੌਤੀਪੂਰਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਉਨ੍ਹਾਂ ਨੂੰ ਆਪਣੇ ਪੂਰੇ ਸਿਆਸੀ ਕਰੀਅਰ ਵਿਚ ਸਭ ਤੋਂ ਵੱਧ ਸਿਖਣ ਨੂੰ ਮਿਲਿਆ।

ਈਬੀ ਨੇ ਕਿਹਾ ਕਿ ਵੋਟਰਾਂ ਨੇ ਸਾਨੂੰ ਜੋ ਸੰਦੇਸ਼ ਦਿੱਤਾ ਉਹ ਇਹ ਸੀ ਕਿ ਅਸੀਂ ਤੁਹਾਨੂੰ ਇੱਕ ਹੋਰ ਮੌਕਾ ਦੇ ਰਹੇ ਹਾਂ ਪਰ ਸਾਡੀ ਕਮਿਊਨਿਟੀ ਲਈ ਬਿਹਤਰ ਕੰਮ ਕਰਨਾ ਹੋਵੇਗਾ। ਪ੍ਰੀਮੀਅਰ ਨੇ ਇਹ ਵੀ ਸਵੀਕਾਰ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੇਂਡੂ ਇਲਾਕਿਆਂ ਵਿਚ ਬਿਹਤਰ ਸੰਪਰਕ ਸਥਾਪਿਤ ਕਰਨ ਵਿਚ ਅਸਫਲ ਰਹੀ।

ਈਬੀ ਨੇ ਕਿਹਾ ਕਿ ਉਹ ਹੁਣ ਇਸ ਚੀਜ਼ ਨੂੰ ਬਦਲਣਗੇ। ਇਸ ਦੇ ਨਾਲ ਹੀ ਉਨ੍ਹਾਂ ਜਨਤਕ ਸੁਰੱਖਿਆ ’ਤੇ ਵੀ ਗੰਭੀਰਤਾ ਪ੍ਰਗਟਾਈ, ਈਬੀ ਨੇ ਡਾਊਨਟਾਊਨ ਵੈਨਕੂਵਰ ਵਿਚ ਇਸ ਫੌਲ ਵਿਚ ਵਾਪਰੀਆਂ ਹਮਲੇ ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਕਿਹਾ ਕਿ ਜਲਦ ਹੀ ਮਾਨਸਿਕ ਸਿਹਤ ਅਤੇ ਨਸ਼ੇ ਸਬੰਧੀ ਅਣਇੱਛਤ ਦੇਖਭਾਲ ਨਿਯਮ ਆ ਰਹੇ ਹਨ।

ਉਥੇ ਹੀ, ਪ੍ਰਤੀ ਪਰਿਵਾਰ $1,000 ਦੇ ਗ੍ਰੋਸਰੀ ਰਿਬੇਟ ਚੈੱਕ ’ਤੇ ਈਬੀ ਨੇ ਕਿਹਾ ਕਿ ਇਹ ਜਲਦ ਆ ਰਹੇ ਹਨ ਪਰ ਉਨ੍ਹਾਂ ਈਸਟਰ ਤੋਂ ਪਹਿਲਾਂ ਇਨ੍ਹਾਂ ਦੀ ਡਿਲਿਵਰੀ ਲਈ ਵਚਨਬਧਤਾ ਨਹੀਂ ਪ੍ਰਗਟਾਈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link