Apr 14, 2021 8:41 AM -

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅੱਜ ਬੁੱਧਵਾਰ ਨੂੰ ਕੋਵਿਡ-19 ਦੀ ਰਿਪੋਰਟ ਪੌਜ਼ਿਟਿਵ ਆਈ ਹੈ।
ਉਨ੍ਹਾਂ ਹਿੰਦੀ ਵਿੱਚ ਟਵੀਟ ਕਰਕੇ ਲਿਖਿਆ,"ਸ਼ੁਰੂਆਤੀ ਲੱਛਣ ਵਿਖਣ 'ਤੇ ਮੈਂ ਕੋਵਿਡ ਦੀ ਜਾਂਚ ਕਰਾਈ ਅਤੇ ਮੇਰੀ ਰਿਪੋਰਟ ਪੌਜ਼ਿਟਿਵ ਆਈ ਹੈ। ਮੈਂ ਸੈਲਫ ਆਈਸੋਲੇਸ਼ਨ ਵਿੱਚ ਹਾਂ ਅਤੇ ਡਾਕਟਰਾਂ ਦੀ ਸਲਾਹ ਦੀ ਪਾਲਣਾ ਕਰ ਰਿਹਾ ਹਾਂ। ਸਾਰੇ ਕੰਮ ਵਰਚੂਅਲੀ ਸੰਪਾਦਿਤ ਕਰ ਰਿਹਾ ਹਾਂ| ਸੂਬਾ ਸਰਕਾਰ ਦੀਆਂ ਸਾਰੀਆਂ ਕਾਰਵਾਈਆਂ ਸਹੀ ਤਰੀਕੇ ਚੱਲ ਰਹੀਆਂ ਹਨ। ਇਸੇ ਦੌਰਾਨ ਜੋ ਵੀ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣੀ ਜਾਂਚ ਜ਼ਰੂਰ ਕਰਵਾ ਲੈਣ।"
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕੁਝ ਅਧਿਕਾਰੀਆਂ ਦੇ ਕੋਵਿਡ-19 ਪੌਜ਼ਿਟਿਵ ਆਉਣ ਤੋਂ ਬਾਅਦ ਮੰਗਲਵਾਰ ਨੂੰ ਆਪਣੇ ਆਪ ਨੂੰ ਸੈਲਫ ਆਈਸੋਲੇਸ਼ਨ ਵਿੱਚ ਰੱਖ ਲਿਆ ਸੀ।
ਜ਼ਿਕਰਯੋਗ ਹੈ ਕਿ ਉੱਤਰਪ੍ਰਦੇਸ਼ ਵਿੱਚ ਮੰਗਲਵਾਰ ਨੂੰ ਕੋਵਿਡ-19 ਦੇ 18,021 ਨਵੇਂ ਮਾਮਲੇ ਮਿਲੇ ਹਨ ਅਤੇ 85 ਮੌਤਾਂ ਦਰਜ ਕੀਤੀਆਂ ਗਈਆਂ ਹਨ।




