13.75C Vancouver
ADS

May 26, 2025 4:53 PM - The Canadian Press

ਐਬਟਸਫੋਰਡ ਦੇ ਪਾਰਕ ਵਿਚ ਛੁਰੇਬਾਜ਼ੀ ਕਾਰਨ ਇਕ ਨੌਜਵਾਨ ਦੀ ਮੌਤ, ਫੜੇ ਗਏ ਦੋ ਸ਼ੱਕੀ

Share On
young-man-dead-after-being-stabbed-in-a-park-abbotsford-police
Officers were called just after 7:30 p.m. for a report of a stabbing at Larch Park, located in the 2600 block of Beck Road.

ਐਬਟਸਫੋਰਡ ਦੇ ਪਾਰਕ ਵਿਚ ਐਤਵਾਰ ਸ਼ਾਮ ਵਾਪਰੀ ਛੁਰੇਬਾਜ਼ੀ ਦੀ ਵਾਰਦਾਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਨਾਬਾਲਗਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਔਫੀਸਰਜ਼ ਮੁਤਾਬਕ ਉਨ੍ਹਾਂ ਨੂੰ ਸ਼ਾਮ ਕਰੀਬ 7.30 ਵਜੇ ਸੁਮਸ ਵੇ ਅਤੇ ਓਲਡ ਯੇਲ ਰੋਡ ਦੇ ਲਾਰਚ ਪਾਰਕ ਕੋਲ ਮਦਦ ਲਈ ਬੁਲਾਇਆ ਗਿਆ ਸੀ। ਜਦ ਔਫੀਸਰਜ਼ ਇੱਥੇ ਪੁੱਜੇ ਤਾਂ ਨੌਜਵਾਨ ਗੰਭੀਰ ਹਾਲਤ ਵਿਚ ਸੀ। ਉਸ ਨੂੰ ਐਮਰਜੈਂਸੀ ਮਦਦ ਦਿੱਤੀ ਗਈ ਪਰ ਗੰਭੀਰ ਜ਼ਖਮਾਂ ਕਾਰਨ ਉਸ ਨੇ ਦਮ ਤੋੜ ਦਿੱਤਾ।

ਹੋਮੀਸਾਈਡ ਜਾਂਚ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਹ ਟਾਰਗੇਟ ਮਾਮਲਾ ਸੀ। ਫਿਲਹਾਲ ਮ੍ਰਿਤਕ ਦੀ ਪਛਾਣ ਸਾਂਝੀ ਨਹੀਂ ਕੀਤੀ ਗਈ।

ਲੋਅਰ ਮੇਨਲੈਂਡ ਦੇ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਸ਼ਾਮ 6 ਵਜੇ ਤੋਂ 8 ਵਜੇ ਤੱਕ ਦੀ ਲਾਰਚ ਪਾਰਕ ਨੇੜਲੀ ਕੋਈ ਵੀਡੀਓ ਫੁਟੇਜ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਕੇ ਮਦਦ ਜ਼ਰੂਰ ਕਰੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link