16.4C Vancouver
ADS

Sep 14, 2023 7:33 PM - The Canadian Press

ਸਿੱਖ ਵਿਦਿਆਰਥੀ 'ਤੇ ਬੱਸ 'ਚ ਹਮਲਾ ਕਰਨ ਵਾਲਾ ਨੌਜਵਾਨ ਗ੍ਰਿਫਤਾਰ :ਆਰਸੀਐੱਮਪੀ

Share On
youth-arrested-for-bear-spray-attack-on-sikh-teen-in-kelowna-b-c-rcmp
Kelowna RCMP says in a statement that video shows the suspect assaulting and spraying the victim during an attack that took place both on and off a B.C. Transit bus on Monday.(Photo: The Canadian Press)

ਬੀ.ਸੀ ਦੇ ਕਲੋਨਾ ਵਿੱਚ ਇੱਕ 17 ਸਾਲ ਦੇ ਸਿੱਖ ਵਿਦਿਆਰਥੀ 'ਤੇ ਹਮਲਾ ਕਰਨ ਦੇ ਮਾਮਲੇ ਵਿੱਚ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

ਆਰਸੀਐਮਪੀ ਦਾ ਕਹਿਣਾ ਹੈ ਇਸ ਨੌਜਵਾਨ ਨੇ ਸਿੱਖ ਵਿਦਿਆਰਥੀ 'ਤੇ ਪੈਪਰ ਸਪ੍ਰੇਅ ਨਾਲ ਹਮਲਾ ਕੀਤਾ ਸੀ।

ਕਲੋਨਾ ਆਰਸੀਐਮਪੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਵੀਡੀਓ ਵਿੱਚ ਦੇਖਿਆ ਗਿਆ ਹੈ ਕਿ ਸ਼ੱਕੀ ਨੌਜਵਾਨ ਨੇ ਪੀੜਤ ਉੱਤੇ ਟਰਾਂਜ਼ਿਟ ਬੱਸ ਵਿੱਚ ਹਮਲਾ ਕੀਤਾ ਹੈ।

ਕਾਰਪੋਰਲ ਮਾਈਕਲ ਗੌਥੀਅਰ ਦਾ ਕਹਿਣਾ ਹੈ ਕਿ ਸ਼ੱਕੀ ਹਿਰਾਸਤ ਵਿੱਚ ਹੈ ਅਤੇ ਜ਼ਮਾਨਤ ਦੀ ਸੁਣਵਾਈ ਲਈ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਗੌਥੀਅਰ ਨੇ ਕਿਹਾ ਕਿ ਤਾਜ਼ਾ ਘਟਨਾ ਦੀ ਜਾਂਚ ਕਰ ਰਹੇ ਜਾਂਚਕਰਤਾਵਾਂ ਨੇ ਬੀ ਸੀ ਪ੍ਰੌਸੀਕਿਊਸ਼ਨ ਸਰਵਿਸ ਲਈ ਮੁੱਢਲੀ ਰਿਪੋਰਟ ਪੂਰੀ ਕਰ ਲਈ ਹੈ ਅਤੇ ਨੌਜਵਾਨ ਬਾਰੇ ਕੋਈ ਹੋਰ ਵੇਰਵੇ ਨਹੀਂ ਦਿੱਤੇ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਉਹ ਹਿੰਸਾ ਦੀ ਕਿਸੇ ਵੀ ਕਾਰਵਾਈ ਦੀ ਨਿੰਦਾ ਕਰਦੇ ਹਨ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।

ਇਸਦੇ ਨਾਲ ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਇਸ ਹਮਲੇ ਬਾਰੇ ਹੋਰ ਜਾਣਕਾਰੀ ਹੈ ਤਾਂ ਕਲੋਨਾ ਆਰਸੀਐਮਪੀ ਜਾਂ ਸੈਂਟਰਲ ਓਕਾਨਾਗਨ ਕ੍ਰਾਈਮ ਸਟਾਪਰਜ਼ ਨਾਲ ਸੰਪਰਕ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਕਲੋਨਾ ਵਿੱਚ ਇੱਕ 17 ਸਾਲ ਦੇ ਸਿੱਖ ਵਿਦਿਆਰਥੀ 'ਤੇ ਹਮਲਾ ਉਸ ਵੇਲੇ ਹਮਲਾ ਕੀਤਾ ਗਿਆ ਜਦੋ ਉਹ ਸਕੂਲ ਤੋਂ ਬੀਸੀ ਟ੍ਰਾਂਜ਼ਿਟ ਦੀ ਬੱਸ ਵਿੱਚ ਘਰ ਵਾਪਸ ਜਾ ਰਿਹਾ ਸੀ।

ਇਹ ਹਮਲਾ ਓਕਾਨਾਗਨ ਸ਼ਹਿਰ ਦੇ ਰਟਲੈਂਡ ਰੋਡ ਅਤੇ ਰੌਬਸਨ ਰੋਡ ਇੰਟਰਸੈਕਸ਼ਨ 'ਤੇ ਇੱਕ ਬੱਸ ਸਟਾਪ 'ਤੇ ਸ਼ਾਮ 4 ਵਜੇ ਦੇ ਕਰੀਬ ਹੋਇਆ ਦੱਸਿਆ ਜਾ ਰਿਹਾ ਹੈ।

ਵਰਲਡ ਸਿੱਖ ਔਰਗੇਨਾਈਜੇਸ਼ਨ ਆਫ਼ ਕੈਨੇਡਾ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਨਿੰਦਾ ਕੀਤੀ ਹੈ।

Latest news

mark-carney-announces-new-canadian-consul-general-appointments-in-the-united-states
Punjabi

ਪੀ.ਐਮ. ਕਾਰਨੀ ਨੇ ਅਮਰੀਕਾ 'ਚ ਕੈਨੇਡਾ ਦੇ ਕੌਂਸਲਰ ਅਹੁਦਿਆਂ ਦੀਆਂ ਨਵੀਆਂ ਨਿਯੁਕਤੀਆਂ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਵਿਚ ਕੈਨੇਡੀਅਨ ਕੌਂਸਲਰ ਨਿਯੁਕਤੀਆਂ ਵਿਚ ਫੇਰਬਦਲ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ, ਜਿਸ ਤਹਿਤ ਬਰੈਂਪਟਨ ਵੈਸਟ ਤੋਂ ਪੰਜਾਬੀ ਮੂਲ ਦੀ ਸਾਬਕਾ ਲਿਬਰਲ ਐਮ.ਪੀ. ਅਤੇ ਕੈਬਨਿਟ ਮੰਤਰੀ ਰਹੀ ਕਮਲ ਖਹਿਰਾ ਨੂੰ ਲਾਸ ਏਂਜਲਸ ਵਿਚ ਨਵੀਂ ਕੌਂਸਲ ਜਨਰਲ ਨਿਯੁਕਤ ਕੀਤਾ ਗਿਆ ਹੈ।
ottawa-announces-30m-drone-defence-innovation-centre-in-quebec
Punjabi

ਕੈਨੇਡਾ ਕਿਊਬੈਕ ਵਿਚ ਡਰੋਨ-ਟੈਸਟਿੰਗ ਸਹੂਲਤ ਕਰੇਗਾ ਸਥਾਪਤ

ਕੈਨੇਡਾ ਸਰਕਾਰ ਨੇ ਨੈਸ਼ਨਲ ਡਿਫੈਂਸ ਰਣਨੀਤੀ ਤਹਿਤ ਕਿਊਬੈਕ ਦੇ ਮੀਰਾਬੇਲ ਵਿਚ ਡਰੋਨ-ਟੈਸਟਿੰਗ ਸਹੂਲਤ ਸਥਾਪਤ ਕੀਤੇ ਜਾਣ ਦਾ ਐਲਾਨ ਕੀਤਾ ਹੈ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਆਧੁਨਿਕ ਫੌਜੀ ਕਾਰਵਾਈਆਂ ਵਿਚ ਡਰੋਨ ਦੀ ਭੂਮਿਕਾ ਤੇਜ਼ੀ ਨਾਲ ਬਦਲ ਰਹੀ ਹੈ, ਜਿਸ ਕਾਰਨ ਕੈਨੇਡਾ ਲਈ ਇਨ੍ਹਾਂ ਤਕਨਾਲੋਜੀਆਂ ਦਾ ਤੇਜ਼ੀ ਨਾਲ ਪ੍ਰੀਖਣ ਅਤੇ ਵਿਕਾਸ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ।
west-vancouver-man-charged-in-alleged-northgate-break-ins-police-seek-publics-help-to-locate-him
Punjabi

ਵੈਸਟ ਵੈਨਕੂਵਰ ਦੇ 35 ਸਾਲਾ ਵਿਅਕਤੀ ਖ਼ਿਲਾਫ਼ ਘਰਾਂ ਚੋਰੀਆਂ ਕਰਨ ਦੇ ਦੋਸ਼ ਤਹਿਤ ਕਈ ਮਾਮਲੇ ਦਰਜ

ਵੈਸਟ ਵੈਨਕੂਵਰ ਵਿਚ ਇੱਕ 35 ਸਾਲਾ ਮੁਲਜ਼ਮ 'ਤੇ ਘਰਾਂ ਵਿਚ ਚੋਰੀਆਂ ਕਰਨ ਦੇ ਦੋਸ਼ ਤਹਿਤ ਕਈ ਮਾਮਲੇ ਦਰਜ ਕੀਤੇ ਗਏ ਹਨ। ਖਾਸ ਗੱਲ ਇਹ ਹੈ ਕਿ ਇੱਕ ਹੋਰ ਵੱਖਰੇ ਮਾਮਲੇ ਵਿਚ ਵੀ ਉਸ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਹਨ ਅਤੇ ਭਲਕੇ ਪੇਸ਼ੀ ਤੋਂ ਪਹਿਲਾਂ ਪੁਲਿਸ ਉਸ ਦੀ ਭਾਲ ਵਿਚ ਜਨਤਾ ਤੋਂ ਮਦਦ ਮੰਗ ਰਹੀ ਹੈ। ਔਫੀਸਰ ਮੁਤਾਬਕ, ਇਹ ਮਾਮਲੇ 23 ਅਪ੍ਰੈਲ ਨੂੰ ਹੋਏ ਸਨ।
israeli-strikes-in-gaza-kill-at-least-nine-palestinians-including-child-and-hamas-police-official
Punjabi

ਗਾਜ਼ਾ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ 10 ਸਾਲਾ ਬੱਚੇ ਸਮੇਤ ਮਾਰੇ ਗਏ 9 ਫ਼ਲਸਤੀਨੀ

ਗਾਜ਼ਾ ਪੱਟੀ ਵਿੱਚ ਮੰਗਲਵਾਰ ਨੂੰ ਇਜ਼ਰਾਈਲ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਅਤੇ ਗੋਲੀਬਾਰੀ ਵਿੱਚ 10 ਸਾਲਾ ਬੱਚੇ ਸਮੇਤ ਲਗਭਗ 9 ਫ਼ਲਸਤੀਨੀ ਮਾਰੇ ਗਏ। ਮ੍ਰਿਤਕਾਂ ਵਿੱਚ ਹਮਾਸ ਪੁਲਿਸ ਦਾ ਇੱਕ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੈ। ਇਹ ਜਾਣਕਾਰੀ ਗਾਜ਼ਾ ਦੇ ਸਿਹਤ ਅਤੇ ਪੁਲਿਸ ਅਧਿਕਾਰੀਆਂ ਨੇ ਦਿੱਤੀ।
canada-post-awarded-nearly-30-million-in-performance-bonuses-despite-record-annual-loss
Punjabi

ਘਾਟੇ ਦੇ ਬਾਵਜੂਦ ਕੈਨੇਡਾ ਪੋਸਟ ਨੇ ਕਾਰਜਕਾਰੀਆਂ ਅਤੇ ਮੈਨੇਜਰਾਂ ਨੂੰ ਕਰੀਬ $30 ਮਿਲੀਅਨ ਦੇ ਦਿੱਤੇ ਬੋਨਸ

ਕੈਨੇਡਾ ਪੋਸਟ ਵਲੋਂ ਰਿਕਾਰਡ ਘਾਟੇ ਦੇ ਬਾਵਜੂਦ ਆਪਣੇ ਕਾਰਜਕਾਰੀ ਅਤੇ ਮੈਨੇਜਰ ਨੂੰ ਸਾਲ 2025 ਲਈ ਕਰੀਬ $30 ਮਿਲੀਅਨ performance-based ਬੋਨਸ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਉਦੋਂ ਹੈ ਜਦੋਂ ਕੈਨੇਡਾ ਪੋਸਟ ਨੇ ਸਾਲ 2025 ਵਿਚ before tax $1.57 ਬਿਲੀਅਨ ਦਾ ਨੁਕਸਾਨ ਦਰਜ ਕੀਤਾ ਸੀ, ਜੋ ਕਿ ਇਸ ਦੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਵੱਡਾ ਘਾਟਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link