17.37C Vancouver
ADS

Feb 2, 2022 1:30 AM - The Canadian Press

ਬੀ.ਸੀ. 'ਚ ਕੋਵਿਡ-19 ਕਾਰਨ ਵਧੇਰੇ ਬਿਮਾਰ ਹੋਣ ਦੇ ਖਤਰੇ ਦਾ ਸਾਹਮਣਾ ਕਰਦੇ ਲੋਕਾਂ ਨੂੰ ਪਹਿਲਾਂ ਮਿਲੇਗੀ ਐਂਟੀ-ਵਾਇਰਲ ਗੋਲੀ ਪੈਕਸਲੋਵਿਡ; 12 ਤੋਂ 17 ਸਾਲ ਦੇ ਲੋਕਾਂ ਲਈ 6 ਮਹੀਨੇ ਦੇ ਫਰਕ 'ਤੇ ਮਿਲਣਗੇ ਬੂਸਟਰ ਡੋਜ਼

Share On
youth-in-b-c-should-expect-to-wait-six-months-after-their-second-dose-of-covid-19-vaccine-to-get-a-booster-shot
BC's top doctor says children aged 12 to 17 should expect to wait six months after their second dose of COVID-19 vaccine to get a boost shot. (Photo - The Canadian Press)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਸੂਬੇ 'ਚ ਕੋਵਿਡ-19 ਸੰਬੰਧੀ ਐਂਟੀ-ਵਾਇਰਲ ਗੋਲੀ ਪੈਕਸਲੋਵਿਡ ਦੀ ਵਰਤੋਂ ਅਤੇ ਵੰਢ ਬਾਰੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸੂਬੇ 'ਚ ਇਸ ਗੋਲੀ ਦੇ 4,000 ਕੋਰਸਿਸ ਪਹੁੰਚੇ ਹਨ ਅਤੇ ਇਹ ਗੋਲੀ ਫਿਲਹਾਲ ਕੋਵਿਡ-19 ਕਾਰਨ ਬਿਮਾਰ ਹੋਣ ਦੇ ਵਧੇਰੇ ਖਤਰੇ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪਹਿਲਾਂ ਤੋਂ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਵੀ ਇਸ ਦੀ ਖੁਰਾਕ ਪ੍ਰਦਾਨ ਕੀਤੀ ਜਾ ਸਕੇਗੀ।

ਹਾਲਾਂਕਿ ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕਾਂ ਕਾਰਨ ਰੀਐਕਸ਼ਨ ਦਾ ਖਤਰਾ ਹੈ, ਅਤੇ ਇਸੇ ਕਾਰਨ ਬਹੁਤ ਸਾਰੇ ਲੋਕ ਜਿਹੜੇ ਕਿ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ, ਪਰ ਕੁਝ ਖਾਸ ਪ੍ਰਕਾਰ ਦੀਆਂ ਦਵਾਈਆਂ ਲੈ ਰਹੇ ਹਨ, ਉਨ੍ਹਾਂ ਨੂੰ ਪੈਕਸਲੋਵਿਡ ਦੀ ਖੁਰਾਕ ਪ੍ਰਦਾਨ ਨਹੀਂ ਕੀਤੀ ਜਾ ਸਕੇਗੀ।

ਬੀ.ਸੀ. 'ਚ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਯੁਵਾ ਵਰਗ ਦੇ ਲਈ ਕੋਵਿਡ-19 ਦੇ ਬੂਸਟਰ ਡੋਜ ਪ੍ਰਦਾਨ ਕੀਤੇ ਜਾਣ ਲਈ 6 ਮਹੀਨੇ ਦਾ ਫਰਕ ਪਾਉਣਾ ਜਰੂਰੀ ਹੋਵੇਗਾ।

ਇਸ ਦਾ ਅਰਥ ਹੈ ਕਿ 12 ਤੋਂ 17 ਸਾਲ ਦੀ ਉਮਰ ਦੇ ਲੋਕਾਂ ਨੂੰ ਦੂਜੀ ਖੁਰਾਕ ਹਾਸਿਲ ਕਰਨ ਤੋਂ ਬਾਅਦ ਬੂਸਟਰ ਡੋਜ ਲਈ 6 ਮਹੀਨੇ ਦਾ ਫਰਕ ਪਾਉਣਾ ਜਰੂਰੀ ਹੋਵੇਗਾ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਇਹ ਫਰਕ ਨੈਸ਼ਨਲ ਐਡਵਾਈਜਰੀ ਕਮੇਟੀ ਔਨ ਇਮਿਊਨਾਈਜੇਸ਼ਨ ਯਾਨੀ ਕਿ ਨਾਸੀ ਦੀ ਸਿਫਾਰਸ਼ ਅਨੁਸਾਰ ਰੱਖਿਆ ਗਿਆ ਹੈ।

Latest news

carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link